ਪੰਜਾਬ

punjab

ETV Bharat / state

ਸਾਵਧਾਨ ! ਯੈਲੋ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਗਰਜੇਗੀ ਬਿਜਲੀ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ - WEATHER UPDATE

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

PUNJAB WEATHER UPDATE
ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ (ETV Bharat)

By ETV Bharat Punjabi Team

Published : Dec 27, 2024, 1:12 PM IST

ਸ੍ਰੀ ਮੁਕਤਸਰ ਸਾਹਿਬ/ਲੁਧਿਆਣਾ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੀ ਜਾਣਕਾਰੀ ਮੌਸਮ ਵਿਭਾਗ ਨੇ ਪਹਿਲਾਂ ਹੀ ਦੇ ਦਿੱਤੀ ਸੀ, ਅੱਜ ਜਾਨੀ 27 ਦਸੰਬਰ ਨੂੰ ਮੀਂਹ ਪਵੇਗਾ ਅਤੇ ਕਈ ਥਾਵਾਂ ਉੱਤੇ ਤਾਂ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ (ETV Bharat)

ਲੋਕਾਂ ਨੂੰ ਵੀ ਬਿਮਾਰੀ ਤੋਂ ਵੀ ਕਾਫੀ ਰਾਹਤ ਮਿਲੇਗੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਸੂਬੇ ਦੇ ਔਸਤ ਤਾਪਮਾਨ 'ਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਅੱਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਵੇਰ ਤੋਂ ਬਰਸਾਤ ਹੋ ਰਹੀ ਹੈ। ਲੋਕਾਂ ਵਿੱਚ ਕਾਫੀ ਖੁਸ਼ੀ ਹੈ, ਕਿਉਂਕਿ ਲੰਬੇ ਸਮੇਂ ਤੋਂ ਮੀਂਹ ਦੀ ਉਡੀਕ ਕੀਤੀ ਜਾ ਰਹੀ ਸੀ। ਉੱਥੇ ਹੀ ਅੰਮ੍ਰਿਤਸਰ ਦੇ ਲੋਕਾਂ ਦਾ ਕਹਿਣਾ ਹੈ ਕਿ ਅੱਜ ਜੋ ਬਰਸਾਤ ਹੋਈ ਹੈ, ਉਹ ਕਿਸਾਨਾਂ ਅਤੇ ਫਸਲਾਂ ਲਈ ਕਾਫੀ ਫਾਇਦੇਮੰਦ ਹੈ ਤੇ ਲੋਕਾਂ ਨੂੰ ਬਿਮਾਰੀ ਤੋਂ ਵੀ ਕਾਫੀ ਰਾਹਤ ਮਿਲੇਗੀ। ਇਹ ਮੌਸਮ ਲੋਕਾਂ ਨੂੰ ਬਹੁਤ ਪਸੰਦ ਆਇਆ ਹੈ।

2 ਜਨਵਰੀ ਤੱਕ ਮੀਂਹ ਦੀ ਸੰਭਾਵਨਾ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਦੇ ਦਿਨ ਮੌਸਮ ਵਿੱਚ ਪੂਰਾ ਬਦਲਾਅ ਦੇਖਣ ਨੂੰ ਮਿਲੇਗਾ। ਇਨ੍ਹੀਾਂ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਜਿਹੇ ਮੌਸਮ 'ਚ ਲੋਕਾਂ ਨੂੰ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮੌਸਮ ਵਿਭਾਗ ਨੇ 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ (ETV Bharat)

ਇਸ ਮੌਸਮ 'ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਮੌਸਮ ਵਿਭਾਗ ਮੁਤਾਬਕ ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ। ਰੁੱਖਾਂ ਦੇ ਨੇੜੇ ਨਾ ਜਾਓ ਜਾਂ ਉਨ੍ਹਾਂ ਦੇ ਹੇਠਾਂ ਪਨਾਹ ਨਾ ਲਓ। ਜਿੰਨਾ ਹੋ ਸਕੇ ਬਾਹਰ ਜਾਣ ਤੋਂ ਬਚੋ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚੋ। ਇਸ ਦੇ ਨਾਲ ਹੀ ਸੜਕਾਂ 'ਤੇ ਧਿਆਨ ਨਾਲ ਗੱਡੀ ਚਲਾਓ। ਵਾਹਨਾਂ ਨੂੰ ਸੁਰੱਖਿਅਤ ਥਾਂ 'ਤੇ ਪਾਰਕ ਕਰੋ। ਬਦਲਦੇ ਮੌਸਮ 'ਤੇ ਨਜ਼ਰ ਰੱਖੋ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਤਿਆਰ ਰਹੋ। ਉਨ੍ਹਾਂ ਚੀਜ਼ਾਂ ਦੀ ਰੱਖਿਆ ਕਰੋ ਜੋ ਹਵਾ ਨਾਲ ਉੱਡ ਸਕਦੀਆਂ ਹਨ।

ਇਸ ਤਰਾਂ ਹੋਵੇਗਾ ਤਾਪਮਾਨ

ਚੰਡੀਗੜ੍ਹ 'ਚ ਅੱਜ ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ 'ਚ ਅੱਜ ਤਾਪਮਾਨ 6 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ 'ਚ ਅੱਜ ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ 'ਚ ਅੱਜ ਧੁੰਦ ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਪਟਿਆਲਾ 'ਚ ਅੱਜ ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ। ਇਸ ਤੋਂ ਇਲਾਵਾ ਇੰਨ੍ਹਾਂ ਇਲਾਕਿਆਂ 'ਚ ਧੁੰਦ ਪੈਣ ਦੇ ਵੀ ਅਸਾਰ ਹਨ।

ABOUT THE AUTHOR

...view details