ਅੰਮ੍ਰਿਤਸਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪੂਰੀ ਗਰਮਾਈ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਇੱਕ ਘੰਟਾ ਤੱਕ ਚੱਲੀ ਮੁਲਾਕਾਤ ਸਬੰਧੀ ਜਾਣਕਾਰੀ ਖੁਦ ਮੰਤਰੀ ਧਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ।
ਮੰਤਰੀ ਧਾਲੀਵਾਲ ਨੇ ਤਸਵੀਰਾਂ ਸਾਂਝੀਆਂ ਕਰ ਲਿਖਿਆ, “ਰਾਧਾ ਸੁਆਮੀ ਦਿਆਲ ਕੀ ਦਿਆ”। ਅੱਜ, ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹਾਲਾਂਕਿ ਇੱਕ ਯਾਨਿ ਕਿ ਸੁਸ਼ੀਲ਼ ਰਿੰਕੂ ਨੇ ਪਾਰਟੀ ਛੱਡ ਭਾਜਪਾ ਨਾਲ ਹੱਥ ਮਿਲਾ ਲਿਆ ਹੈ।
ਚੋਣਾਂ ਵੇਲੇ ਡੇਰਿਆਂ 'ਤੇ ਫੇਰੇ:ਦੱਸਣਯੋਗ ਹੈ ਕਿ ਦੇਸ਼ ਦੇ ਵਿੱਚ ਲੋਕ ਸਭਾ ਚੋਣਾਂ ਦਾ ਵਿਗਲ ਵੱਜ ਚੁੱਕਾ ਹੈ ਅਤੇ ਹੁਣ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੀਡਰ ਆਪਣੀ ਜਮੀਨ ਲੱਭਦੇ ਹੋਏ ਨਜ਼ਰ ਆ ਰਹੇ ਹਨ। ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਦੀਆਂ ਕੁਝ ਲੋਕ ਸਭਾ ਸੀਟਾਂ ਵੱਖ ਵੱਖ ਧਾਰਮਿਕ ਡੇਰਿਆਂ ਦੇ ਨਾਲ ਜੁੜੀਆਂ ਹੋਈਆਂ ਹਨ ਜਿੱਥੇ ਲੱਖਾਂ ਸ਼ਰਧਾਲੂ ਆਸਥਾ ਦੇ ਤੌਰ ਉੱਤੇ ਉਹਨਾਂ ਡੇਰਿਆਂ ਦੇ ਵਿੱਚ ਪੁੱਜਦੇ ਹਨ। ਇਸੇ ਤਰ੍ਹਾਂ ਮਾਝੇ ਦੇ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਦੇ ਲਈ ਪੁੱਜਦੇ ਹਨ ਅਤੇ ਇਸ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਆਗੂ ਵੀ ਅਕਸਰ ਡੇਰਾ ਬਿਆਸ ਆਉਂਦੇ ਰਹਿੰਦੇ ਹਨ।।
ਸੁਖਬੀਰ ਬਾਦਲ ਦਾ ਬਿਆਨ, ਕਿਹਾ- ਪੰਜਾਬ ਨੂੰ ਦਿੱਲੀ ਦੀਆਂ ਨੈਸ਼ਨਲ ਪਾਰਟੀਆਂ ਤੋਂ ਬਚਾਉਣ ਦੀ ਲੋੜ - Need to save Punjab from AAP
ਮਹਾਰਾਣੀ ਪਰਨੀਤ ਕੌਰ ਨੇ ਵੀ ਕੀਤੀ ਸੀ ਮੁਲਾਕਾਤ : ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੀ ਉਕਤ ਮੁਲਾਕਾਤ ਸਵੇਰੇ ਕਰੀਬ 10:30 ਵਜੇ ਸ਼ੁਰੂ ਹੋਈ ਅਤੇ ਫਿਰ ਉਹ ਇੱਕ ਘੰਟਾ ਗੁਜ਼ਾਰਨ ਤੋਂ ਬਾਅਦ ਉਹ ਵਾਪਸ ਰਵਾਨਾ ਹੋ ਗਏ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਇੱਥੇ ਸਪਸ਼ਟ ਕਰਦੀ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿੱਚ ਅਕਸਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਪੁੱਜਦੇ ਰਹਿੰਦੇ ਹਨ ਲੇਕਿਨ ਡੇਰਾ ਬਿਆਸ ਵੱਲੋਂ ਸਿੱਧੇ ਜਾਂ ਅਸਿੱਧੇ ਤੌਰ ਦੇ ਉੱਤੇ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕੀਤਾ ਜਾਂਦਾ ਹੈ।