ਪੰਜਾਬ

punjab

ETV Bharat / state

ਰਾਜ ਮੰਤਰੀ ਨੇ ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਪ੍ਰਗਟਾਈ ਚਿੰਤਾ, ਕਿਸਾਨਾਂ ਨੂੰ ਦਿੱਤਾ ਖਾਸ ਸੁਨੇਹਾ - MINISTER STATE URBAN AFFAIRS

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਨੇ ਮੋਗਾ ਵਿੱਚ ਖੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਹੈ।

MINISTER STATE URBAN AFFAIRS
ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦਾ ਦਿੱਤਾ ਸੁਝਾਅ (ETV Bharat (ਪੱਤਰਕਾਰ , ਮੋਗਾ))

By ETV Bharat Punjabi Team

Published : Nov 21, 2024, 5:52 PM IST

Updated : Nov 21, 2024, 6:02 PM IST

ਮੋਗਾ : ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਮੁਹਿੰਮ ਚਲਾਈ ਗਈ ਹੈ। ਉੱਥੇ ਹੀ ਖੇਤਾਂ ਵਿੱਚ ਖੁਦ ਜਾ ਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹੀਂ ਪਰਾਲੀ ਨੂੰ ਲਗਾਈ ਗਈ ਅੱਗ ਤੱਕ ਬੁਝਾਈ ਗਈ। ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਅਤੇ ਧਰਤੀ ਵਿੱਚ ਦਬਾਉਣ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਜਿੱਥੇ ਮਸ਼ੀਨਰੀ ਉਪਲਬਧ ਕਰਾਉਣ ਦੇ ਦਾਅਵੇ ਕੀਤੇ ਗਏ ਹਨ। ਦੱਸ ਦੇਈਏ ਕਿ ਉੱਥੇ ਹੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਨੇ ਮੋਗਾ ਵਿੱਚ ਖੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਹੈ।

ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦਾ ਦਿੱਤਾ ਸੁਝਾਅ (ETV Bharat (ਪੱਤਰਕਾਰ , ਮੋਗਾ))

ਝੋਨੇ ਦੀ ਕਾਸ਼ਤ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਨੇ ਮੋਗਾ ਜ਼ਿਲ੍ਹੇ ਵਿੱਚ ਅਭਿਲਾਸ਼ੀ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੰਤਰੀ ਤੋਖਨ ਸਾਹੂ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਬਚਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ।

ਮੋਗਾ ਜ਼ਿਲ੍ਹੇ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ

ਮੰਤਰੀ ਤੋਖਨ ਸਾਹੂ ਨੇ ਪ੍ਰੋਗਰਾਮ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਏ ਦੇਸ਼ ਦੇ 112 ਅਭਿਲਾਸ਼ੀ ਜ਼ਿਲ੍ਹਿਆਂ ਵਿੱਚੋਂ ਮੋਗਾ ਜ਼ਿਲ੍ਹੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2018 ਵਿੱਚ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਲੈ ਕੇ, ਮੋਗਾ ਜ਼ਿਲ੍ਹੇ ਨੂੰ ਸਿਹਤ ਸੰਭਾਲ, ਸਿੱਖਿਆ, ਬੁਨਿਆਦੀ ਢਾਂਚੇ, ਖੇਤੀਬਾੜੀ ਅਤੇ ਵਿੱਤੀ ਵਿਕਾਸ ਲਈ ਲਗਭਗ 14 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਉਮੀਦ ਹੈ ਕਿਸਾਨ ਖੇਤਾਂ ਵਿੱਚ ਪਰਾਲੀ ਨਾ ਸਾੜਨ।

Last Updated : Nov 21, 2024, 6:02 PM IST

ABOUT THE AUTHOR

...view details