ਪੰਜਾਬ

punjab

ETV Bharat / state

ਲੁਧਿਆਣਾ 'ਚ ਸਾਢੇ ਛੇ ਸਾਲ ਦੀ ਬੱਚੀ ਨਾਲ ਜਬਰ ਜਨਾਹ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ - girl was raped in Ludhiana - GIRL WAS RAPED IN LUDHIANA

Minor Girl Raped In Ludhiana: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਪ੍ਰਵਾਸੀ ਮਜ਼ਦੂਰ ਵੱਲੋਂ ਇਕ ਸਾਢੇ 6 ਸਾਲ ਦੀ ਬੱਚੀ ਦਾ ਜਿਨਸੀ ਸ਼ੋਸ਼ਣ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਵੀ ਆਖੀ ਹੈ।

girl Rape in Ludhiana
ਲੁਧਿਆਣਾ 'ਚ ਸਾਢੇ ਛੇ ਸਾਲ ਦੀ ਬੱਚੀ ਨਾਲ ਜਬਰ ਜਨਾਹ (ਈਟੀਵੀ ਭਾਰਤ (ਲੁਧਿਆਣਾ ਰਿਪੋਟਰ))

By ETV Bharat Punjabi Team

Published : Jun 28, 2024, 3:40 PM IST

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ (ਈਟੀਵੀ ਭਾਰਤ (ਲੁਧਿਆਣਾ ਰਿਪੋਟਰ))

ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਦੇ ਅਰੋੜਾ ਪੈਲਸ ਨਜ਼ਦੀਕ ਇੱਕ ਇਲਾਕੇ ਦੇ ਵਿੱਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਸਾਹਮਣੇ ਹੀ ਕਮਰੇ ਵਿੱਚ ਰਹਿਣ ਵਾਲੀ ਇੱਕ ਸਾਢੇ ਛੇ ਸਾਲਾਂ ਦੀ ਬੱਚੀ ਨਾਲ ਕੁਕਕਰਮ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੀ ਪੁਸ਼ਟੀ ਏਸੀਪੀ ਬ੍ਰਿਜ ਮੋਹਨ ਨੇ ਕੀਤੀ। ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕੇ ਬੀਤੇ ਕੱਲ ਸਵੇਰੇ ਉਹਨਾਂ ਨੂੰ ਕੰਟਰੋਲ ਰੂਮ ਉੱਤੇ ਸੂਚਨਾ ਮਿਲੀ ਸੀ।

ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ: ਏਸੀਪੀ ਬ੍ਰਿਜ ਮੋਹਨ ਦੱਸਿਆ ਕਿ ਮੌਕੇ ਉੱਤੇ ਜਾ ਕੇ ਦੇਖਿਆ ਤਾਂ ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਕ ਉਹਨਾਂ ਦੀ ਲੜਕੀ ਦੇ ਨਾਲ ਸਾਹਮਣੇ ਹੀ ਰਹਿਣ ਵਾਲੇ ਇੱਕ ਵਿਅਕਤੀ ਨੇ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਹਨਾਂ ਕਿਹਾ ਕਿ ਪਰਿਵਾਰ ਸੁੱਤਾ ਹੋਇਆ ਸੀ ਕਿ ਰਾਤ ਢਾਈ ਵਜੇ ਦੇ ਕਰੀਬ ਇਸ ਆਰੋਪੀ ਵੱਲੋਂ ਬੱਚੀ ਨੂੰ ਚੁੱਕ ਕੇ ਆਪਣੇ ਕਮਰੇ ਵਿੱਚ ਲੈ ਲਿਜਾਂਦਾ ਗਿਆ ਅਤੇ ਉਸ ਦੇ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੀੜਤਾ ਦੇ ਬਿਆਨਾਂ ਉੱਤੇ ਮੁਲਜ਼ਮ ਦੀ ਗ੍ਰਿਫ਼ਤਾਰੀ: ਏਸੀਪੀ ਬ੍ਰਿਜ ਮੋਹਨ ਨੇ ਦੱਸਿਆ ਕਿ ਪਰਿਵਾਰ ਮੁਤਾਬਕ, ਜਦੋਂ ਪਰਿਵਾਰ ਸਵੇਰੇ ਉੱਠਿਆ ਤਾਂ ਬੱਚੀ ਖੂਨ ਦੇ ਨਾਲ ਲੱਥ ਪੱਥ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ਉੱਤੇ ਜਾ ਕੇ ਜਦੋਂ ਪੁਲਿਸ ਵੱਲੋਂ ਡੂੰਘਾਈ ਨਾਲ ਇਸ ਮਾਮਲੇ ਦੀ ਤਫਤੀਸ਼ ਕੀਤੀ ਗਈ ਤਾਂ ਇਸ ਦੌਰਾਨ ਬੱਚੀ ਨੇ ਖੁੱਦ ਹੀ ਸਾਰਾ ਮਾਮਲਾ ਪੁਲਿਸ ਦੇ ਸਾਹਮਣੇ ਖੋਲ੍ਹ ਦਿੱਤਾ ਅਤੇ ਸਾਹਮਣੇ ਰਹਿੰਦੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਿਕ ਬੱਚੀ ਬੱਚੀ ਦੀ ਹਾਲਤ ਸਥਿਰ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਆਖਿਆ ਕਿ ਮੁਲਜ਼ਮ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਏਸੀਪੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ, ਉਨ੍ਹਾਂ ਆਖਿਆ ਕਿ ਪੁਲਿਸ ਦੀ ਤਿੱਖੀ ਨਜ਼ਰ ਸ਼ਰਾਰਤੀ ਅਨਸਰਾਂ ਉੱਤੇ ਬਣੀ ਹੋਈ ਹੈ ਅਤੇ ਇਨਸਨੀਅਤ ਨੂੰ ਸ਼ਰਮਸਾਰ ਕਰਨ ਵਾਲੇ ਲੋਕ ਬਖ਼ਸ਼ੇ ਨਹੀਂ ਜਾਣਗੇ।




ABOUT THE AUTHOR

...view details