ਮੋਗਾ:ਸੈਰ ਕਰਨ ਗਏ ਵਿਅਕਤੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿੰਦਰਪਾਲ ਸਿੰਘ ਵਾਸੀ ਪੱਤੀ ਸਰਕਾਰ ਚੜਿੱਕ ਘਰੋਂ ਸਵੇਰੇ ਸੈਰ ਲਈ ਗਿਆ ਸੀ, ਜਿਸ ਨੂੰ ਰਸਤੇ ਵਿੱਚ ਕੁਝ ਵਿਅਕਤੀਆਂ ਨੇ ਘੇਰ ਲਿਆ ਤੇ ਉਸ ਉੱਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸ਼ਿੰਦਰਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਮੋਗਾ ਪੁਲਿਸ ਨੇ 3 ਮੁਲਜ਼ਮ ਕੀਤੇ ਕਾਬੂ (Etv Bharat (ਪੱਤਰਕਾਰ, ਮੋਗਾ)) 3 ਮੁਲਜ਼ਮ ਗ੍ਰਿਫ਼ਤਾਰ
ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਡੀਐਸਪੀ ਸਿਟੀ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 25 ਦਸਬੰਰ ਨੂੰ ਸ਼ਿੰਦਰਪਾਲ ਸਿੰਘ ਪੁੱਤਰ ਮਲੂਕਾ ਰਾਮ ਵਾਸੀ ਪੱਤੀ ਸਰਕਾਰ ਚੜਿੱਕ ਜਦੋਂ ਰੋਜ ਵਾਂਗ ਘਰੋਂ ਸੈਰ ਕਰਨ ਲਈ ਗਿਆ ਸੀ ਤਾਂ ਇੱਕ ਚਿੱਟੇ ਰੰਗ ਦੀ ਸਵਿਫਟ ਗੱਡੀ ਆਈ ਅਤੇ ਗੱਡੀ ਵਿੱਚੋਂ ਤਿੰਨ ਨੌਜਵਾਨ ਉੱਤਰੇ ਤੇ ਉਹਨਾਂ ਨੇ ਤੇਜਧਾਰ ਹਥਿਆਰਾਂ ਨਾਲ ਸ਼ਿੰਦਰਪਾਲ ਸਿੰਘ ਉੱਪਰ ਹਮਲਾ ਕਰ ਦਿੱਤਾ, ਸ਼ਿੰਦਰਪਾਲ ਸਿੰਘ ਵੱਲੋਂ ਰੌਲਾ ਪਾਉਣ ਉੱਤੇ ਉਹ ਨੌਜਵਾਨ ਮੌਕੇ ਤੋਂ ਭੱਜ ਗਏ।
ਪੁਲਿਸ ਰਿਮਾਂਡ ਉੱਤੇ ਮੁਲਜ਼ਮ
ਸ਼ਿੰਦਰਪਾਲ ਨੂੰ DMC ਲੁਧਿਆਣਾ ਦਾਖਿਲ ਕਰਵਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ ਹੈ। ਜ਼ਖ਼ਮੀ ਸ਼ਿੰਦਰਪਾਲ ਸਿੰਘ ਪੁੱਤਰ ਮਲੂਕਾ ਰਾਮ ਵਾਸੀ ਪੱਤੀ ਸਰਕਾਰ ਚੜਿੱਕ ਦੇ ਬਿਆਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਵਿੱਚ ਕੁਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਫੂਲ ਜਿਲਾ ਬਠਿੰਡਾ, ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੱਥੋ ਜਿਲਾ ਬਠਿੰਡਾ, ਲਵਪ੍ਰੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਸ਼ੇਖਾ ਜ਼ਿਲ੍ਹਾ ਬਰਨਾਲਾ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਮਾਮਲੇ ਦੀ ਤਫਤੀਸ਼ ਜਾਰੀ ਹੈ, ਵਾਰਦਾਤ ਸਮੇਂ ਮੁਲਜ਼ਮਾਂ ਤੋਂ, 02 ਲੋਹੇ ਦੇ ਕਾਪੇ ਅਤੇ ਇੱਕ ਟੰਬਾ ਅਤੇ ਸਵਿਫਟ ਕਾਰ ਨੰਬਰੀ ਬਰਾਮਦ ਕੀਤੀ ਗਈ ਹੈ।