ETV Bharat Punjab

ਪੰਜਾਬ

punjab

ETV Bharat / state

60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਮੁਲਜ਼ਮ ਕਾਬੂ, ਗੈਂਗਸਟਰ ਅਰਸ਼ ਡੱਲਾ ਦੇ ਨਾਂ ’ਤੇ ਮੰਗੀ ਸੀ ਫਿਰੌਤੀ - RANSOM DEMANDERS ARRESTED

ਗੈਂਗਸਟਰ ਅਰਸ਼ ਡੱਲਾ ਦੇ ਨਾਮ 'ਤੇ 60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਮੁਲਜ਼ਮਾਂ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫਤਾਰ।

ARRESTS 4 ACCUSED
60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਮੁਲਜ਼ਮ ਕਾਬੂ (Etv Bharat (ਮੋਗਾ, ਪੱਤਰਕਾਰ))
author img

By ETV Bharat Punjabi Team

Published : Dec 27, 2024, 3:36 PM IST

ਮੋਗਾ: ਮੋਗਾ 'ਚ ਇਕ ਕੱਪੜਾ ਵਪਾਰੀ ਤੋਂ ਚਾਰ ਮੁਲਜ਼ਮਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਨਾਮ 'ਤੇ ਜਾਨੋ ਮਾਰਨ ਦੀ ਧਮਕੀ ਦੇ ਕੇ 60 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਹ ਫਿਰੌਤੀ ਵੀ ਚੋਰੀ ਕੀਤੇ ਹੋਏ ਫੋਨ ਤੋਂ ਫੋਨ ਕਰਕੇ ਮੰਗੀ ਸੀ ਫਿਰੌਤੀ ਵਾਲੇ ਚਾਰੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾ ਵੀ ਇਨ੍ਹਾਂ ਉੱਤੇ ਮਾਮਲਾ ਦਰਜ ਹੈ।

60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਮੁਲਜ਼ਮ ਕਾਬੂ (Etv Bharat (ਮੋਗਾ, ਪੱਤਰਕਾਰ))

ਅਰਸ਼ ਡੱਲਾ ਦੇ ਨਾਮ 'ਤੇ ਜਾਨੋ ਮਾਰਨ ਦੀ ਧਮਕੀ ਦੇ ਕੇ 60 ਲੱਖ ਰੁਪਏ ਦੀ ਕੀਤੀ ਮੰਗ

ਇਸ ਸਬੰਧੀ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਐਸਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਮੋਗਾ ਵਿੱਚ ਇਕ ਕੱਪੜਾ ਵਪਾਰੀ ਨੂੰ ਗੈਂਗਸਟਰ ਅਰਸ਼ ਡੱਲਾ ਦੇ ਨਾਮ 'ਤੇ ਜਾਨੋ ਮਾਰਨ ਦੀ ਧਮਕੀ ਦੇ ਕੇ 60 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਪੁਲਿਸ ਨੇ ਇਸ 'ਤੇ ਕਾਰਵਾਈ ਕਰਦਿਆਂ ਹੋਇਆਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸਿਮਰਨਜੀਤ ਸਿੰਘ, ਕਰਨ ਕੁਮਾਰ, ਸੰਦੀਪ ਸਿੰਘ ਅਤੇ ਸੋਨੂੰ ਕੁਮਾਰ,ਅਤੇ ਜੋ ਸਿਮਰਜੀਤ ਸਿੰਘ ਪਹਿਲਾਂ ਉਸ ਕੱਪੜਾ ਵਪਾਰੀ ਦੇ ਕੋਲ ਕੰਮ ਕਰਦਾ ਹੈ ਅਤੇ ਕਰਨ ਕੁਮਾਰ ਜੋ ਕਿ ਯੂਪੀ ਦਾ ਰਹਿਣ ਵਾਲਾ ਹੈ ਅਤੇ ਉਹ ਇਸ ਵੇਲੇ ਮੋਗਾ ਵਿੱਚ ਰਹਿੰਦਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।

ਕੁਝ ਦਿਨ ਪਹਿਲਾਂ ਫੋਨ ਕੀਤਾ ਸੀ ਚੋਰੀ

ਜਾਣਕਾਰੀ ਦਿੰਦੇ ਹੋਏ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਹੈ ਕਿ ਇਹ ਕੁਝ ਦਿਨ ਪਹਿਲਾਂ ਕਿਸੇ ਦੇ ਫੋਨ ਚੋਰੀ ਕਰਕੇ ਲਿਆਏ ਸਨ ਅਤੇ ਉਸੇ ਫੋਨ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਸ ਕਰਕੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਅੱਗੇ ਰਿਮਾਂਡ ਲੈ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਖੁਲਾਸੇ ਹੋ ਸਕਣ।

ABOUT THE AUTHOR

...view details