ਪੰਜਾਬ

punjab

ETV Bharat / state

ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪੀੜਤ ਪਰਿਵਾਰ ਨੇ ਵਿਦੇਸ਼ ਰਹਿੰਦੀ ਨੂੰਹ 'ਤੇ ਲਾਏ ਇਲਜ਼ਾਮ - MOGA NEWS

ਲਵਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

CANADA YOUTH DIES
3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ (ETV Bharat)

By ETV Bharat Punjabi Team

Published : 15 hours ago

ਮੋਗਾ:ਅਜਿਹਾ ਕੋਈ ਦਿਨ ਨਹੀਂ ਜਾਂਦਾ ਜਦੋਂ ਕੈਨੇਡਾ 'ਚ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਨਾ ਸਾਹਮਣੇ ਆਵੇ। ਨੌਜਵਾਨ ਦਿਲ 'ਚ ਬੇਹੱਦ ਆਸਾਂ ਅਤੇ ਸੁਪਨੇ ਲੈ ਕੇ ਵਿਦੇਸ਼ੀ ਧਰਤੀ 'ਤੇ ਜਾਂਦੇ ਹਨ ਪਰ ਬਹੁਤ ਸਾਰੇ ਅਜਿਹੇ ਵੀ ਬਦਕਿਸਮਤ ਹੁੰਦੇ ਨੇ ਜਿੰਨ੍ਹਾਂ ਦੀ ਲਾਸ਼ ਹੀ ਘਰ ਵਾਪਸ ਆਉਂਦੀ ਹੈ।ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ (ETV Bharat)

ਲਵਪ੍ਰੀਤ ਕਦੋਂ ਗਿਆ ਸੀ ਕੈਨੇਡਾ

ਤੁਹਾਨੂੰ ਦੱਸ ਦਈਏ ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਬਿਲਾਸਪੁਰ ਦਾ ਰਹਿਣਾ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਲਵਪ੍ਰੀਤ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਪਤਨੀ 2020 ਵਿੱਚ ਸਟੱਡੀ ਬੇਸ 'ਤੇ ਵਿਦੇਸ਼ ਗਈ ਸੀ। ਜਿਸ ਤੋਂ ਬਾਅਦ ਲਵਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ (ETV Bharat)

ਪਿੰਡ 'ਚ ਸੋਗ ਦੀ ਲਹਿਰ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਦੀ ਪਤਨੀ 'ਤੇ ਇਲਜ਼ਾਮ ਲਗਾਏ ਗਏ ਕਿ ਉਨ੍ਹਾਂ ਦੀ ਨੂੰਹ ਨੇ ਉਨ੍ਹਾਂ ਦੇ ਪੁੱਤਰ ਨੂੰ ਸੰਭਾਲਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਲਵਪ੍ਰੀਤ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਟੈਨਸ਼ਨ 'ਚ ਉਸ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੂੰ ਅਟੈਕ ਹੋਇਆ ਤੇ ਉਸ ਦੀ ਮੌਤ ਹੋ ਗਈ। ਲਵਪ੍ਰੀਤ ਦੀ ਮੌਤ ਦੀ ਖ਼ਬਰ ਸੁਣਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।ਇਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਪੇ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖਣ ਲਈ ਤੜਫ਼ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਕਦੋਂ ਲਵਪ੍ਰੀਤ ਨੂੰ ਜਾਂਦੀ ਵਾਰ ਉਸ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ।

ABOUT THE AUTHOR

...view details