ਪੰਜਾਬ

punjab

ETV Bharat / state

ਪੁਲਿਸ ਨੇ ਹੈਰੋਇਨ ਸਣੇ ਦੋ ਮੁਲਜ਼ਮ ਕੀਤੇ ਕਾਬੂ - Two drug traffickers arrested - TWO DRUG TRAFFICKERS ARRESTED

ਪੰਜਾਬ 'ਚ ਨਸ਼ਾ ਤਸਕਰੀ ਕਰਨ ਦੇ ਅਨੋਖੇ ਢੰਗ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ ਤੇ ਡੇਢ ਕਿਲੋ ਹੈਰੋਇਨ ਨਾਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਹੈਰੋਇਨ ਸਣੇ ਦੋ ਮੁਲਜ਼ਮ ਕਾਬੂ
ਹੈਰੋਇਨ ਸਣੇ ਦੋ ਮੁਲਜ਼ਮ ਕਾਬੂ (ETV BHARAT)

By ETV Bharat Punjabi Team

Published : Oct 4, 2024, 11:57 AM IST

ਚੰਡੀਗੜ੍ਹ:ਸੂਬੇ 'ਚ ਨਸ਼ੇ ਵਰਗੇ ਕੋਹੜ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਿਨ ਰਾਤ ਇੱਕ ਕਰ ਰਹੀ ਹੈ। ਇਸ ਦੇ ਚੱਲਦਿਆਂ ਮੁਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਸੁਖਦੀਪ ਸਿੰਘ ਪਹਿਲਾਂ 2020 ਵਿੱਚ ਅਗਵਾ ਦੇ ਇੱਕ ਕੇਸ ਵਿੱਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ’ਤੇ ਰਿਹਾਅ ਸੀ।

ਡੀਜੀਪੀ ਪੰਜਾਬ ਨੇ ਦੱਸਿਆ ਕਿ ਇਹ ਕਾਰਵਾਈ ਵਿਸ਼ਵ-ਵਿਆਪੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ 'ਚ ਕਾਮਯਾਬ ਸਾਬਤ ਹੁੰਦੀ ਹੈ, ਜਿਸ ਨਾਲ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਕਾਰਟੇਲ ਅਤੇ ਸੁਰੱਖਿਆ ਨੂੰ ਇੱਕ ਮਹੱਤਵਪੂਰਨ ਝਟਕਾ ਲੱਗਿਆ ਹੈ।

ਜੈਕੇਟ 'ਚ ਛੁਪਾ ਕੇ ਕਰਦੇ ਸੀ ਹੈਰੋਇਨ ਸਪਲਾਈ

ਮੁਹਾਲੀ ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਕਾਬਿਲੇਗੌਰ ਹੈ ਕਿ ਮੁਲਜ਼ਮ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ 'ਤੇ ਰਿਹਾਅ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਵੀ ਖੁਲਾਸਾ ਕਰੇਗੀ।

ABOUT THE AUTHOR

...view details