ਪੰਜਾਬ

punjab

ETV Bharat / state

ਬਠਿੰਡਾ 'ਚ ਵੈਕਸੀਨੇਸ਼ਨ ਨਾ ਹੋਣ ਕਾਰਣ 200 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ, ਪਸ਼ੂ ਪਾਲਣ ਵਿਭਾਗ ਦੇ ਤਿੰਨ ਮੁਲਾਜ਼ਮਾਂ ਨੂੰ ਕੀਤਾ ਗਿਆ ਮੁਅਤਲ - ਪਸ਼ੂ ਪਾਲਣ ਵਿਭਾਗ

Lack of vaccination in Bathinda: ਬਠਿੰਡਾ ਵਿੱਚ ਪਸ਼ੂ ਪਾਲਣ ਵਿਭਾਗ ਉੱਤੇ ਅਣਗਹਿਲੀ ਦੇ ਇਲਜ਼ਾਮ ਲੱਗੇ ਹਨ ਅਤੇ ਇਸ ਅਣਗਹਿਲੀ ਦੇ ਕਾਰਣ 200 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।

More than 200 animals died due to lack of vaccination in Bathinda
ਬਠਿੰਡਾ 'ਚ ਵੈਕਸੀਨੇਸ਼ਨ ਨਾ ਹੋਣ ਕਾਰਣ 200 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ

By ETV Bharat Punjabi Team

Published : Jan 22, 2024, 3:51 PM IST

200 ਤੋਂ ਜ਼ਿਆਦਾ ਪਸ਼ੂਆਂ ਦੀ ਮੌਤ

ਬਠਿੰਡਾ: ਪਿੰਡ ਰਾਏ ਕੇ ਕਲਾਂ ਵਿੱਚ ਲਗਾਤਾਰ ਪਿਛਲੇ ਤਿੰਨ ਹਫਤਿਆਂ ਤੋਂ ਘਰਾਂ ਵਿੱਚ ਰੱਖੇ ਪਸ਼ੂਆਂ ਦੀਆਂ ਅਚਾਨਕ ਮੌਤਾਂ ਹੋ ਰਹੀਆਂ ਹਨ,ਇਸ ਨੂੰ ਲੈ ਕੇ ਜਿੱਥੇ ਸਾਰਾ ਪਿੰਡ ਸਹਿਮ ਵਿੱਚ ਹੈ ਉੱਥੇ ਹੀ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਇਸ ਬਿਮਾਰੀ ਨਾਲ ਨਜਿੱਠਣ ਲਈ ਲਗਾਤਾਰ ਜੱਦੋ-ਜਹਿਦ ਕਰ ਰਹੇ ਹਨ। ਪਿੰਡ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿੰਡ ਵਿੱਚ ਅਚਾਨਕ ਪਸ਼ੂਆਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਜੋ ਵੱਧਦੀਆਂ ਜਾ ਰਹੀਆਂ ਹਨ ਨੇ। ਪਸ਼ੂ ਧੰਨ ਦਾ ਵੱਡਾ ਨੁਕਸਾਨ ਹੋ ਗਿਆ ਹੈ ਕਿਉਂਕਿ ਛੋਟੇ ਛੋਟੇ ਘਰਾਂ ਦੇ ਵਿੱਚ ਗਰੀਬ ਲੋਕਾਂ ਵੱਲੋਂ ਜੋ ਪਸ਼ੂ ਡੰਗਰ ਰੱਖੇ ਗਏ ਸਨ ਉਹਨਾਂ ਦੀਆਂ ਮੌਤਾਂ ਤੋਂ ਬਾਅਦ ਘਰਾਂ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਗਿਆ ਹੈ।

ਪਸ਼ੂਆਂ ਦਾ ਮੁਆਵਜ਼ਾ ਦਿੱਤਾ ਜਾਵੇ: ਬਹੁਤ ਸਾਰੇ ਘਰਾਂ ਵਿੱਚ ਪਸ਼ੂ ਵੀ ਮਰ ਚੁੱਕੇ ਹਨ। ਇਸ ਬਿਮਾਰੀ ਦੀ ਹੁਣ ਤੱਕ ਕਿਸੇ ਨੂੰ ਸਮਝ ਨਹੀਂ ਆਈ ਕਿਉਂਕਿ ਪਿੰਡ ਵਿੱਚ ਬਣਿਆ ਹੋਏ ਪਸ਼ੂ ਹਸਪਤਾਲ ਦੇ ਡਾਕਟਰ ਅਤੇ ਹੋਰ ਸਟਾਫ ਪਿਛਲੇ ਕਈ ਮਹੀਨਿਆਂ ਤੋਂ ਵਿਖਾਈ ਹੀ ਨਹੀਂ ਦਿੱਤੇ। ਇਸ ਸਬੰਧੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਕੀਤੀ ਗਈ ਸੀ। ਮੂੰਹ ਖੁਰ ਦੀ ਬਿਮਾਰੀ ਫੈਲਣ ਤੋਂ ਬਾਅਦ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਕਿਉਂਕਿ ਇੱਕ ਪਸ਼ੂ ਇੱਕ ਲੱਖ ਰੁਪਏ ਤੋਂ ਲੈ ਕੇ ਡੇਢ ਦੋ ਲੱਖ ਰੁਪਏ ਵਿੱਚ ਮਿਲਦਾ ਹੈ ਅਤੇ ਕਈ ਲੋਕਾਂ ਵੱਲੋਂ ਘਰਾਂ ਵਿੱਚ ਦੁੱਧ ਵੇਚ ਕੇ ਹੀ ਗੁਜ਼ਾਰਾ ਕੀਤਾ ਜਾ ਰਿਹਾ ਸੀ। ਲੋਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਬਾਂਹ ਬਾਂਹ ਫੜੇ ਅਤੇ ਮਰੇ ਪਸ਼ੂਆਂ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਜਿੰਦਗੀ ਨੂੰ ਦੁਬਾਰਾ ਨਵੇਂ ਸਿਰੇ ਤੋਂ ਸ਼ੁਰੂ ਕਰ ਸਕਣ।

ਪਿੰਡ ਵਾਸੀਆਂ ਨੇ ਕਿਹਾ ਕਿ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਪਿੰਡ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਕਿਸੇ ਕਿਸਮ ਦੀ ਵੈਕਸੀਨੇਸ਼ਨ ਨਹੀਂ ਕੀਤੀ ਗਈ, ਜਿਸ ਦੀ ਪੁਸ਼ਟੀ ਇੱਥੇ ਆਈਆਂ ਹੋਈਆਂ ਟੀਮਾਂ ਅਤੇ ਅਧਿਕਾਰੀਆਂ ਨੇ ਵੀ ਕਰ ਦਿੱਤੀ ਹੈ। ਇੱਥੇ ਸਿਰਫ ਕਾਗਜ਼ਾਂ ਵਿੱਚ ਹੀ ਵੈਕਸੀਨੇਸ਼ਨ ਕੀਤੀ ਹੋਈ ਦਿਖਾਈ ਗਈ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਹੋ ਜਿਹੇ ਲੋਕਾਂ ਉੱਪਰ ਕ੍ਰਿਮੀਨਲ ਕੇਸ ਕਰਕੇ ਮੁਕੱਦਮਾ ਚਲਾਇਆ ਜਾਵੇ।

ਤਿੰਨ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ: ਦੂਜੇ ਪਾਸੇ ਮੌਕੇ ਉੱਤੇ ਪੁੱਜੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵੈਕਸੀਨੇਸ਼ਨ ਵਿੱਚ ਅਣਗਹਿਲੀ ਕਰਨ ਵਾਲੇ ਪਸ਼ੂ ਪਾਲਣ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ ਹੈ।

ABOUT THE AUTHOR

...view details