ਚੰਡੀਗੜ੍ਹ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੁਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ.ਪੀ. ਕੰਪਲੈਕਸ, ਜਲੰਧਰ ਅਤੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਸਨ। ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।