ਪੰਜਾਬ

punjab

ETV Bharat / state

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਲਈ ਵੱਡੀ ਖ਼ਬਰ, ਜਾਣੋਂ ਸਿਆਸੀ ਪਾਰਟੀ ਦਾ ਕੀ ਰੱਖਿਆ ਨਾਮ, ਕਿਸ ਨੂੰ ਬਣਾਇਆ ਪ੍ਰਧਾਨ? - MP AMRITPAL SINGH NEW PARTY

ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਸਿਆਸੀ ਪਾਰਟੀ ਮਿਲ ਗਈ ਹੈ। ਜਿਸ ਦਾ ਕਿ ਅੱਜ ਐਲਾਨ ਹੋ ਚੁੱਕਿਆ।

MP AMRITPAL SINGH NEW PARTY
ਅੰਮ੍ਰਿਤਪਾਲ ਦੇ ਸਮਰਥਕਾਂ ਲਈ ਵੱਡੀ ਖ਼ਬਰ (ETV Bharat)

By ETV Bharat Punjabi Team

Published : Jan 14, 2025, 5:03 PM IST

Updated : Jan 14, 2025, 5:23 PM IST

ਹੈਦਰਾਬਾਦ ਡੈਸਕ: ਪੰਜਾਬ ਦੀ ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ ਹੋ ਗਿਆ। ਇਹ ਸਿਆਸੀ ਧਮਾਕਾ ਪੰਜਾਬ 'ਚ ਨਵੀਂ ਖੇਤਰੀ ਪਾਰਟੀ ਦੇ ਐਲਾਨ ਨਾਲ ਹੋਇਆ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਖੇਤਰੀ ਪਾਰਟੀ ਮਿਲ ਗਈ ਹੈ। ਜਿਸ ਦੇ ਨਾਮ ਦਾ ਐਲਾਨ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਇੱਕ ਸਿਆਸੀ ਕਾਨਫਰੰਸ 'ਚ ਕੀਤਾ ਗਿਆ। ਇਸ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ।

ਪਾਰਟੀ ਦਾ ਪ੍ਰਧਾਨ ਕੌਣ?

ਕਾਬਲੇਜ਼ਿਕਰ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 'ਤੇ ਦੇਸ਼ਧ੍ਰੋਹ ਦੇ ਇਲਜ਼ਾਮਾਂ ਤਹਿਤ ਐਨ.ਐਸ.ਏ. ਲਗਾਇਆ ਗਿਆ ਹੈ, ਜਿਸ ਦੇ ਚੱਲਦੇ ਉਹ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਇਸ ਲਈ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ।

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਲਈ ਵੱਡੀ ਖ਼ਬਰ (ETV Bharat)

ਪਾਰਟੀ ਬਾਰੇ ਆਗੂ ਨੇ ਕੀ ਆਖਿਆ

ਸਿਆਸੀ ਕਾਨਫਰੰਸ ਮੌਕੇ ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਮ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਵਿਚਕਾਰ ਜੰਗ ਹੈ। ਦਿੱਲੀ ਦੀ ਇੱਕ ਵਿਚਾਰਧਾਰਾ ਹੈ, ਜੋ ਕਿਸਾਨਾਂ ਦੀਆਂ ਜਾਨਾਂ ਲੈ ਰਹੀ ਹੈ। ਦਿੱਲੀ ਦੀ ਸੋਚ ਸਿੱਖ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਸਿੱਖਾਂ ਨੂੰ ਬੰਦੀ ਬਣਾ ਕੇ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸੋਚ ਪੰਥ ਅਤੇ ਪੰਜਾਬ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਪੰਜਾਬ ਦੇ ਪਾਣੀ ਨੂੰ ਲੁੱਟਣਾ ਚਾਹੁੰਦੀ ਹੈ।

Last Updated : Jan 14, 2025, 5:23 PM IST

ABOUT THE AUTHOR

...view details