ਅੰਮ੍ਰਿਤਸਰ:ਕਿਸਾਨਾਂ ਵੱਲੋਂ ਬੀਤੇ ਦਿਨ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜੋ ਕਿ ਕਾਫੀ ਹੱਦ ਤੱਕ ਸਫਲ ਰਿਹਾ। ਇਸੇ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਕਿਸਾਨਾਂ ਦੇ ਹੱਕ ਵਿੱਚ ਉੱਤਰੇ ਹਨ। ਤਰਸੇਮ ਸਿੰਘ ਆਪਣੇ ਸਾਥੀਆਂ ਸਣੇ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ, ਜਿਹਨਾਂ ਨੇ ਕੇਂਦਰ ਸਰਕਾਰ ਉੱਤੇ ਜੰਮਕੇ ਨਿਸ਼ਾਨਾਂ ਸਾਧਿਆ।
ਜਗਜੀਤ ਸਿੰਘ ਡੱਲੇਵਾਲ ਹੱਕ ’ਚ ਆਏ MP ਅੰਮ੍ਰਿਤਪਾਲ ਸਿੰਘ ਦੇ ਪਿਤਾ (Etv Bharat (ਪੱਤਰਕਾਰ, ਅੰਮ੍ਰਿਤਸਰ)) ਕੇਂਦਰ ਸਰਕਾਰ ਦੀ ਬੇਸ਼ਰਮੀ ਦੀ ਹੱਦ
ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੜਕਾਂ ਉੱਤੇ ਉੱਤਰੇ ਹੋਏ ਹਾਂ, ਪਰ ਕੇਂਦਰ ਦੀ ਅੰਨ੍ਹੀਬੋਲੀ ਸਰਕਾਰ ਨੂੰ ਇਹ ਨਜ਼ਰ ਨਹੀਂ ਆ ਰਿਹਾ ਹੈ। ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਜੇਲ੍ਹ ਵਿੱਚੋਂ ਕਿਸਾਨਾਂ ਦੇ ਸਮਰਥਨ ਵਿੱਚ 2 ਪੱਤਰ ਜਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਮੈਂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਣਾਮ ਕਰਦਾ ਹਾਂ, ਜਿਹਨਾਂ ਨੇ ਕਿਸਾਨੀ ਨੂੰ ਬਚਾਉਣ ਲਈ ਆਪਣੀ ਜਾਨ ਦਾਅ ਉੱਤੇ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਸਮਾਂ
ਸੁਪਰੀਮ ਕੋਰਟ ਨੇ ਖਨੌਰੀ ਬਾਰਡਰ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਨੇ ਹਸਪਤਾਲ 'ਚ ਦਾਖਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ 'ਤੇ ਸੁਣਵਾਈ ਕੀਤੀ। ਜਿਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਇਲਾਵਾ ਇੱਕ ਵਿਚੋਲੇ ਨੇ ਵੀ ਦਰਖਾਸਤ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਯੂਨੀਅਨ ਦਖਲ ਦਿੰਦੀ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਇਸ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ।