ਹੈਦਰਾਬਾਦ ਡੈਸਕ: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ 27ਵਾਂ ਦਿਨ ਹੈ। ਜਦੋਂ ਤੋਂ ਉਨ੍ਹਾਂ ਵੱਲੋਂ ਮਰਨ ਵਰਤ ਰੱਖਿਆ ਗਿਆ ਉਦੋਂ ਤੋਂ ਉਨ੍ਹਾਂ ਦੀ ਸਿਹਤ ਬੀਤਦੇ ਹਰ ਪਲ ਨਾ ਨਾਸਾਜ਼ ਹੋ ਰਹੀ ਹੈ। ਇਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ। ਇਸ ਦੌਰਾਨ ਡਾਕਟਰਾਂ ਵੱਲੋਂ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਜਾ ਰਹੀ। ਉਨ੍ਹਾਂ ਦੀ ਸਿਹਤ ਬਾਰੇ ਡਾਕਟਰਾਂ ਵੱਲੋਂ ਮੈਡੀਕਲ ਬੁਲੇਟਿਨ ਵੀ ਸਾਂਝਾ ਕੀਤਾ ਗਿਆ ਅਤੇ ਨਾਲ ਹੀ ਜੋ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੱਲੋਂ ਰਿਪੋਰਟ ਡੱਲੇਵਾਲ ਨੂੰ ਸੌਂਪੀ ਗਈ ਉਸ ਬਾਰੇ ਵੀ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੁਣ ਤਾਂ ਖੇਤੀਬਾੜੀ ਕਮੇਟੀ ਵੱਲੋਂ ਵੀ ਐਮਐਸਪੀ ਦੇ ਗਰੰਟੀ ਕਾਨੂੰਨ ਦੀ ਸਿਫਾਰਿਸ਼ ਕੀਤੀ ਗਈ ਹੈ।
ਚੰਨੀ ਵੱਲੋਂ ਡੱਲੇਵਾਲ ਨਾਲ ਮੁਲਾਕਾਤ
ਇਸੇ ਤੋਂ ਪਹਿਲਾ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਆਖਿਆ ਕਿ ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ 'ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ। ਜਿਸ ਵਿੱਚ ਐਮ.ਐਸ.ਏ.ਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ। ਚੰਨੀ ਨੇ ਡੱਲੇਵਾਲ ਨੂੰ ਕਿਹਾ- ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਸਿਫਾਰਸ਼ਾਂ ਸ਼ਾਮਿਲ ਹਨ।