ਬਰਨਾਲਾ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਬਰਨਾਲਾ ਸ਼ਹਿਰ ਦੇ ਫਰਵਾਹੀ ਬਜ਼ਾਰ ਵਿੱਚ ਵਾਰਡ ਨੰਬਰ 15 ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਤਕਰੀਬਨ 4.97 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਟੈਂਡਰ ਲਾਇਆ ਜਾ ਚੁੱਕਿਆ ਹੈ ਅਤੇ ਟੈਂਡਰ ਖੁੱਲਣ 'ਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਮਾਨ ਸਰਕਾਰ ਵਲੋਂ ਬਰਨਾਲੇ ਵਿੱਚ ਸੜਕਾਂ ਤੋਂ ਬਿਨਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 80 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੜਕਾਂ ਨੂੰ ਚੌੜਾ ਕਰਨ/ਮੁਰਮੰਤ ਲਈ 25 ਕਰੋੜ ਤੋਂ ਵੱਧ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਕਿ ਸਾਰੇ ਕੰਮ ਸ਼ੁਰੂ ਕੀਤੇ ਜਾ ਰਹੇ ਹਨ।
ਐਮ.ਪੀ. ਮੀਤ ਹੇਅਰ ਨੇ ਬਰਨਾਲਾ 'ਚ 4.97 ਕਰੋੜ ਦੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ - Barnala sewage project - BARNALA SEWAGE PROJECT
ਮਾਨ ਸਰਕਾਰ ਵਲੋਂ ਬਰਨਾਲੇ ਵਿੱਚ ਸੜਕਾਂ ਤੋਂ ਬਿਨਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 80 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੜਕਾਂ ਨੂੰ ਚੌੜਾ ਕਰਨ/ਮੁਰਮੰਤ ਲਈ 25 ਕਰੋੜ ਤੋਂ ਵੱਧ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਕਿ ਸਾਰੇ ਕੰਮ ਸ਼ੁਰੂ ਕੀਤੇ ਜਾ ਰਹੇ ਹਨ।
Published : Sep 5, 2024, 3:51 PM IST
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 15 ਵਿੱਚ ਲੋਕਾਂ ਨੂੰ ਲੰਮੇਂ ਸਮੇਂ ਤੋਂ ਪਾਣੀ ਦੀ ਸਪਲਾਈ ਦੀ ਮੁਸ਼ਕਿਲ ਪੇਸ਼ ਆ ਰਹੀ ਸੀ, ਕਿਉੰਕਿ ਤਕਰੀਬਨ 70 ਸਾਲ ਪੁਰਾਣੀਆਂ ਲੋਹੇ ਦੀਆਂ ਪਾਈਪਾਂ ਹੋਣ ਕਰਕੇ ਪਾਣੀ 'ਚ ਜੰਗਾਲ ਜਾਂ ਸੀਵਰੇਜ ਦਾ ਪਾਣੀ ਰਲ ਕੇ ਆਉਂਦਾ ਸੀ, ਜਿਸ ਕਰਕੇ ਪੀਣ ਵਾਲੇ ਪਾਣੀ ਦੀ ਵੱਡੀ ਦਿੱਕਤ ਸੀ। ਉਨ੍ਹਾਂ ਕਿਹਾ ਹੁਣ ਕਰੀਬ 4.97 ਕਰੋੜ ਦੇ ਪ੍ਰੋਜੈਕਟ ਨਾਲ ਸੀਵਰੇਜ ਨਵਾਂ ਪਵੇਗਾ ਅਤੇ ਜਲ ਸਪਲਾਈ ਪਾਈਪਾਂ ਬਦਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਵਾਲੀਆਂ ਜਲ ਸਪਲਾਈ ਲਈ ਡੀਆਈ ਪਾਈਪਾਂ ਅਤੇ ਸੀਵਰੇਜ ਲਈ ਯੂ ਪੀ ਵੀ ਸੀ ਪਾਈਪਾਂ ਬਦਲੀਆਂ ਜਾਣਗੀਆਂ, ਜਿਸ ਨਾਲ ਗੰਧਲੇ ਪਾਣੀ ਦਾ ਮਸਲਾ ਆਉਂਦੇ ਕੁਝ ਮਹੀਨਿਆਂ 'ਚ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਮੁੱਖ ਮੰਤਰੀ ਮਾਨ ਦੀ ਸਰਕਾਰ ਵਲੋਂ ਬਰਨਾਲਾ ਦੇ ਸ਼ਹਿਰੀ ਵਿਕਾਸ ਅਤੇ ਪੇਂਡੂ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾ ਰਹੀ ਤੇ ਫੰਡਾਂ ਦੇ ਗੱਫੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੰਨੇ ਫੰਡਾਂ ਵਾਲੇ ਪ੍ਰੋਜੈਕਟ ਪਿਛਲੀਆਂ ਸਰਕਾਰਾਂ ਵਲੋਂ 70- 70 ਸਾਲਾਂ ਵਿੱਚ ਨਹੀਂ ਦਿੱਤੇ ਗਏ, ਜਿੰਨੇ ਮੌਜੂਦਾ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਜਲ ਸਰੋਤ ਮਹਿਕਮੇ ਰਾਹੀਂ ਉਨ੍ਹਾਂ ਵਲੋਂ ਬਰਨਾਲਾ ਜ਼ਿਲ੍ਹੇ ਵਿੱਚ ਕਰੀਬ 300 ਕਰੋੜ ਰੁਪਏ ਦੇ ਫੰਡ ਅਤੇ ਪ੍ਰੋਜੈਕਟ ਲਿਆਂਦੇ ਗਏ ਹਨ, ਜੋ ਕਿ ਹੋਰ ਕਿਸੇ ਸਰਕਾਰ ਵਲੋਂ ਨਹੀਂ ਲਿਆਂਦੇ ਗਏ।
ਕਿਸਾਨੀ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ
ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਅਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੱਟੂ ਸ਼ਹੀਦ ਹੋ ਗਏ ਸਨ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਮ ਪੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਪੰਜਾਬ ਸਰਕਾਰ ਵਲੋਂ ਦਿੱਤੀ ਗਈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਧਰਨੇ ਵਿੱਚ ਕਿਸਾਨਾਂ ਨੇ ਪੂਰੀ ਕਿਸਾਨੀ ਬਚਾਉਣ ਖਾਤਰ ਜਾਨ ਗਵਾਈ ਸੀ , ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
- ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਪਹੁੰਚੇ ਬਿਕਰਮ ਮਜੀਠੀਆ, ਕਿਹਾ... - Bikram Majithia reached Akal Takht
- ਹਰਿਆਣਾ 'ਚ 'ਆਪ' ਨਾਲ ਗਠਜੋੜ 'ਤੇ ਕਾਂਗਰਸ ਨੂੰ ਬਾਜਵਾ ਦੀ ਸਲਾਹ, ਕਿਹਾ- 'ਜਿੰਨੀਂ ਦੂਰੀ, ਓਨਾ ਹੀ ਫਾਇਦਾ' - Congress AAP alliance controversy
- ਖਾਲਿਸਤਾਨ ਪੱਖੀ ਪਾਰਟੀ NDP ਨੇ ਕੈਨੇਡਾ ਸਰਕਾਰ ਤੋਂ ਕੀਤਾ ਕਿਨਾਰਾ, ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਲਾਏ ਵੱਡੇ ਇਲਜ਼ਾਮ - NDP withdraws support to Canada