ਪੰਜਾਬ

punjab

ਡਾਕਟਰਾਂ ਦੇ ਹੱਕ 'ਚ ਬੋਲੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਆਖੀ ਇਹ ਵੱਡੀ ਗੱਲ - Sukhjinder Singh Randhawa reaction

By ETV Bharat Punjabi Team

Published : Sep 15, 2024, 8:30 AM IST

Sukhjinder Singh Randhawa reaction: ਗੁਰਦਾਸਪੁਰ ਤੋਂ​​ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਪਹੁੰਚੇ ਹਨ। ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ​​ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਬੋਲੇ ਹਨ ਕਿ ਸਰਕਾਰ ਨੂੰ ਡਾਕਟਰਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆ ਹਨ। ਪੜ੍ਹੋ ਪੂਰੀ ਖਬਰ...

Sukhjinder Singh Randhawa reaction
ਡਾਕਟਰਾਂ ਦੇ ਹੱਕ 'ਚ ਬੋਲੇ ਸੁਖਜਿੰਦਰ ਸਿੰਘ ਰੰਧਾਵਾ (Etv Bharat (ਪੱਤਰਕਾਰ, ਪਠਾਨਕੋਟ))

ਡਾਕਟਰਾਂ ਦੇ ਹੱਕ 'ਚ ਬੋਲੇ ਸੁਖਜਿੰਦਰ ਸਿੰਘ ਰੰਧਾਵਾ (Etv Bharat (ਪੱਤਰਕਾਰ, ਪਠਾਨਕੋਟ))

ਪਠਾਨਕੋਟ:ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਹਨ। ਜਿਸ ਕਾਰਨ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਜ਼ਾਨਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕੜੀ ਤਹਿਤ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ 'ਤੇ ਅੱਜ ਪਠਾਨਕੋਟ ਪਹੁੰਚੇ ਹਨ।

ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ

ਅੱਜ ਡਾਕਟਰਾਂ ਦੇ ਹੱਕ ਵਿੱਚ ਬੋਲਦਿਆਂ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਡਾਕਟਰਾਂ ਦੀਆਂ ਜੋ ਵੀ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਜੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਹੀ ਤਨਖ਼ਾਹ ਦਿੱਤੀ ਗਈ ਤਾਂ ਉਹ ਜਾਂ ਤਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਗੇ।

ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਸਰਕਾਰੀ ਹਸਪਤਾਲਾਂ ਤੱਕ ਪਹੁੰਚਾ ਸਕਦੇ ਹਨ

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹੋ ਵਿਦੇਸ਼ੀ ਹਸਪਤਾਲਾਂ ਦੀ ਹਾਲਤ ਅਤੇ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਸਰਕਾਰੀ ਹਸਪਤਾਲਾਂ ਤੱਕ ਪਹੁੰਚਾ ਸਕਦੇ ਹਨ।

ਡਾਕਟਰਾਂ ਨੂੰ ਤਨਖਾਹਾਂ ਏਨੀਆਂ ਘੱਟ ਵੀ ਨਾ ਦਿੱਤੀਆਂ ਜਾਣ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਡਾਕਟਰਾਂ ਨੂੰ ਤਨਖਾਹਾਂ ਏਨੀਆਂ ਘੱਟ ਵੀ ਨਾ ਦਿੱਤੀਆਂ ਜਾਣ ਕਿ ਡਾਕਟਰ ਪ੍ਰਾਈਵੇਟ ਹਸਪਤਾਲਾਂ ਚ ਜਾ ਕੇ ਡਿਉਟੀ ਕਰਨ ਲਈ ਮਜ਼ਬੂਰ ਹੋ ਜਾਣ। ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਤਨਖਾਹਾਂ ਵਧੀਆਂ ਦੇਵੇਗੀ ਤਾਂ ਉਹ ਸਰਕਾਰੀ ਹਸਪਤਾਲਾਂ 'ਚੋਂ ਨੌਕਰੀ ਕਦੇ ਛੱਡ ਕੇ ਹੀ ਨੀ ਜਾਣ।

ABOUT THE AUTHOR

...view details