ਅੰਮ੍ਰਿਤਸਰ: ਅਜਨਾਲਾ ਸ਼ਹਿਰ ਦੀ ਵਾਰਡ ਨੰਬਰ ਇੱਕ ਅੰਦਰ ਗਲੀ ਨਾ ਬਣਨ ਕਰਕੇ ਸਥਾਨਕ ਲੋਕਾਂ ਵਿੱਚ ਨਗਰ ਪੰਚਾਇਤ ਅਜਨਾਲਾ ਵਿਰੁੱਧ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਗਲੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਬਾਰਿਸ਼ ਅਤੇ ਲੋਕਾਂ ਦੇ ਘਰਾਂ ਦਾ ਪਾਣੀ ਗਲੀ ਵਿੱਚ ਖੜਾ ਹੈ ਜਿਸ ਦੇ ਕਰਕੇ ਆਉਣ ਜਾਣ ਲਈ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਸਵੇਰ ਸਮੇਂ ਬੱਚਿਆਂ ਨੂੰ ਸਕੂਲ ਜਾਣ ਸਮੇਂ ਵੀ ਬਹੁਤ ਮੁਸ਼ਕਿਲ ਹੁੰਦੀ ਹੈ ਗਲੀ ਵਿੱਚ ਖੜੇ ਗੰਦੇ ਪਾਣੀ ਕਰਕੇ ਬਿਮਾਰੀਆਂ ਫੈਲਣ ਦਾ ਡਰ ਹੈ।
ਗਲੀ ਵਿੱਚੋਂ ਲੰਘਣਾ ਵੀ ਬਹੁਤ ਜਿਆਦਾ ਮੁਸ਼ਕਿਲ : ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਗਲੀ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਗਲੀ ਵਿੱਚ ਹੀ ਛੱਡ ਕੇ ਠੇਕੇਦਾਰ ਚਲੇ ਗਏ। ਉਨ੍ਹਾਂ ਕਿਹਾ ਕਿ ਅੱਜ ਸਾਡੀ ਗਲੀ ਦਾ ਇੰਨਾ ਜਿਆਦਾ ਬੁਰਾ ਹਾਲ ਹੈ ਕਿ ਗਲੀ ਵਿੱਚੋਂ ਲੰਘਣਾ ਵੀ ਬਹੁਤ ਜਿਆਦਾ ਮੁਸ਼ਕਿਲ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਗਲੀ ਵਿੱਚ ਖੜੇ ਗੰਦੇ ਪਾਣੀ ਕਰਕੇ ਬਿਮਾਰੀਆਂ ਨਾ ਫੈਲ ਜਾਣ। ਉਨ੍ਹਾਂ ਨੇ ਨਗਰ ਪੰਚਾਇਤ ਅਜਨਾਲਾ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀ ਰੁਕੀ ਹੋਈ ਗਲੀ ਨੂੰ ਬਣਾ ਕੇ ਦਿੱਤਾ ਜਾਵੇ।