ਅੰਮ੍ਰਿਤਸਰ:ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਦਕਿ ਪੁਲਿਸ ਵੱਲੋਂ ਚੌੜਾ ਦੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਵੱਖ-ਵੱਖ ਮਾਮਲਿਆਂ ਵਿੱਚ ਆਪਣੇ ਗੁਨਾਹ ਕਬੂਲਣ ਵਾਲੇ ਸਾਬਕਾ ਡਿਪਟੀ ਸੀਐੱਮ ਪੰਜਾਬ ਸੁਖਬੀਰ ਬਾਦਲ ਨੂੰ ਪੰਜ ਸਿੰਘ ਸਹਿਬਾਨਾਂ ਦੀ ਹਾਜ਼ਰੀ ਵਿੱਚ ਸੇਵਾ ਲਗਾਈ ਗਈ ਸੀ। ਇਸ ਦੌਰਾਨ ਜਦੋਂ ਉਹ ਸੇਵਾ ਨਿਭਾ ਰਹੇ ਸਨ ਤਾਂ ਬੀਤੇ ਦਿਨ ਨਰਾਇਣ ਸਿੰਘ ਚੌਰਾ ਨੇ ਉਨ੍ਹਾਂ ਉੱਤੇ ਪਿਸਟਲ ਨਾਲ ਗੋਲੀ ਦਾਗ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਏਐੱਸਆਈ ਜਸਬੀਰ ਸਿੰਘ ਦੀ ਮੁਸਤੈਦੀ ਨੇ ਸੁਖਬੀਰ ਬਾਦਲ ਦੀ ਜਾਨ ਬਚਾਈ ਲਈ ਅਤੇ ਮੁਲਜ਼ਮ ਨੂੰ ਮੌਕੇ ਤੋਂ ਹੀ ਅਸਲੇ ਸਮੇਤ ਕਾਬੂ ਕਰ ਲਿਆ ਗਿਆ।
ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ, ਬੀਤੇ ਦਿਨ ਸੁਖਬੀਰ ਬਾਦਲ ਉੱਤੇ ਕੀਤਾ ਸੀ ਹਮਲਾ - DEADLY ATTACK ON SUKHBIR BADAL
ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌਰਾ ਦੀ ਅਦਾਲਤ ਵਿੱਚ ਪੇਸ਼ੀ ਹੋਈ।
Published : Dec 5, 2024, 8:51 AM IST
|Updated : Dec 5, 2024, 6:37 PM IST
ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਮੰਗ ਕੀਤੀ । ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਕੋਲੋਂ ਇਸ ਹਮਲੇ ਸਬੰਧੀ ਹੋਰ ਵੀ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਹਾਲਾਂਕਿ ਜਦੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਸ ਨੇ ਦਰਬਾਰ ਸਾਹਿਬ ਦੇ ਅੰਦਰ ਹੀ ਆਖਿਆ ਸੀ ਕਿ ਸੁਖਬੀਰ ਬਾਦਲ ਨੇ ਸਾਰੇ ਗੁਨਾਹ ਕਬੂਲੇ ਹਨ, ਇਸ ਲਈ ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਨਰਾਇਣ ਸਿੰਘਚੌੜਾ ਬਾਰੇ ...
ਦੱਸ ਦਈਏ ਨਰਾਇਣ ਸਿੰਘ ਚੌਰਾ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਾ ਹੈ। 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਨਰਾਇਣ ਸਿੰਘ ਚੌਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿੱਚ ਇੱਕ ਛੁਪਣਗਾਹ 'ਤੇ ਛਾਪਾ ਮਾਰ ਕੇ ਅਸਲਾ ਅਤੇ ਗੋਲਾ ਬਰੂਦ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ, ਜਿਸ ਦੇ ਖਿਲਾਫ 8 ਮਈ ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਵਿਸਫੋਟਕ ਐਕਟ ਦੇ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਬੁੜੈਲ ਜੇਲ੍ਹ ਬਰੇਕ ਕਾਂਡ ਵਿੱਚ ਵੀ ਮੁਲਜ਼ਮ ਸੀ।