ਪੰਜਾਬ

punjab

ETV Bharat / state

ਨਰਾਇਣ ਸਿੰਘ ਚੋੜਾ ਨੂੰ ਮਾਨਯੋਗ ਅਦਾਲਤ 'ਚ ਲੈ ਕੇ ਪਹੁੰਚੀ ਪੁਲਿਸ, 11 ਦਸੰਬਰ ਨੂੰ ਹੈ ਅਗਲੀ ਪੇਸ਼ੀ - NARAYAN SINGH PRESENTED COURT

ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

NARAYAN SINGH PRESENTED COURT
ਨਰਾਇਣ ਸਿੰਘ ਚੋੜਾ ਨੂੰ ਮਾਨਯੋਗ ਅਦਾਲਤ 'ਚ ਲੈ ਕੇ ਪਹੁੰਚੀ ਪੁਲਿਸ (ETV Bharat (ਅੰਮ੍ਰਿਤਸਰ, ਪੱਤਰਕਾਰ))

By ETV Bharat Punjabi Team

Published : Dec 8, 2024, 11:08 PM IST

ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ਉੱਤੇ ਗੋਲੀ ਚਲਾਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ। ਜਿਸਦੇ ਚਲਦੇ ਪੁਲਿਸ ਵੱਲੋਂ ਇਸ ਨੂੰ ਕਾਬੂ ਕਰ ਲਿਆ ਗਿਆ ਹੈ।

ਨਰਾਇਣ ਸਿੰਘ ਚੋੜਾ ਨੂੰ ਮਾਨਯੋਗ ਅਦਾਲਤ 'ਚ ਲੈ ਕੇ ਪਹੁੰਚੀ ਪੁਲਿਸ (ETV Bharat (ਅੰਮ੍ਰਿਤਸਰ, ਪੱਤਰਕਾਰ))


ਪੁਲਿਸ ਵੱਲੋਂ ਅੱਜ ਮਾਨਯੋਗ ਅਦਾਲਤ ਵਿੱਚ ਦਸ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਜਿਸ ਦੇ ਚਲਦੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਨਰਾਇਣ ਸਿੰਘ ਚੌੜਾ ਦਾ ਦਿੱਤਾ ਗਿਆ ਹੈ। ਇਸ ਤੋਂ ਬਾਅਦ 11 ਦਸੰਬਰ ਨੂੰ ਮੁੜ ਨਰਾਇਣ ਸਿੰਘ ਚੋੜਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



ਅਦਾਲਤ ਕੋਲੋਂ ਸੱਤ ਦਿਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ

ਇਸ ਤੋਂ ਪਹਿਲਾਂ 5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਦੌਰਾਨ ਵਕੀਲ ਕੰਵਰ ਮੁਬਾਰਕ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਦੇ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਦੇ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਜਿਸ ਵੇਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਵੇਲੇ ਇੱਕ ਔਰਤ ਦੇ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਅਰੇ ਵੀ ਲਾਏ ਗਏ ਸਨ।

ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ ਵਿੱਚ ਲੈ ਕੇ ਪਹੁੰਚੀ

ਦੱਸਿਆ ਜਾ ਰਿਹਾ ਹੈ ਕਿ ਨਰਾਇਣ ਸਿੰਘ ਚੌੜਾ ਵੱਲੋਂ ਪੰਜ ਦੇ ਕਰੀਬ ਵਕੀਲ ਪੇਸ਼ ਹੋਏ ਸਨ। ਅੰਮ੍ਰਿਤਸਰ ਅੱਜ ਗਰਮ ਖਿਆਲੀ ਦਲ ਦੇ ਆਗੂ ਨਰਾਇਣ ਸਿੰਘ ਚੌੜਾ ਦਾ ਰਿਮਾਂਡ ਖਤਮ ਹੋਣ 'ਤੇ ਮਾਨਯੋਗ ਅਦਾਲਤ ਵਿੱਚ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਪੁਲਿਸ ਅੱਜ ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ ਵਿੱਚ ਲੈ ਕੇ ਪਹੁੰਚੀ ਹੈ। ਜਿੱਥੇ ਮਾਨਯੋਗ ਜੱਜ ਸਾਹਿਬ ਵੱਲੋਂ ਉਸ ਨੂੰ ਤਿੰਨ ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਪੁਲਿਸ ਵੱਲੋਂ 10 ਦਿਨ ਦਾ ਰਿਮਾਂਡ ਮਾਨਯੋਗ ਅਦਾਲਤ ਵੱਲੋਂ ਮੰਗਿਆ ਗਿਆ ਪਰ ਜੱਜ ਸਾਹਿਬ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

11 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਜੱਜ ਸਾਹਿਬ ਕੋਲੋਂ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਮਾਨਯੋਗ ਜੱਜ ਸਾਹਿਬ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਕਿਹਾ ਗਿਆ ਕਿ ਉਹਨਾਂ ਤੇ ਕਾਫੀ ਕੇਸ ਪੈਂਡਿੰਗ ਹਨ ਪਰ ਉਹਨਾਂ ਤੇ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ ਜਿਹੜੀ ਗਲਤ ਬਿਆਨਬਾਜ਼ੀ ਜਿਹੜੇ ਕਾਨੂੰਨ ਦੇ ਰਾਖੇ ਹਨ ਉਹ ਕੋਰਟ ਦੇ ਵਿੱਚ ਕਰ ਰਹੇ ਹਨ ਤੇ ਜੋ ਲਾ ਐਂਡ ਆਰਡਰ ਹੈ ਜਿਸ ਨੂੰ ਮੈਨਟੇਨ ਰੱਖਣਾ ਇਨ੍ਹਾਂ ਦਾ ਫਰਜ਼ ਬਣਦਾ ਹੈ। ਉਲਟਾ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ 31 ਕੇਸ ਪੈਂਡਿੰਗ ਹਨ। ਜਿਸ ਦੇ ਵਿੱਚੋਂ ਇੱਕ ਵੀ ਕੇਸ ਉਨ੍ਹਾਂ ਦੇ ਉੱਤੇ ਪੈਂਡਿੰਗ ਨਹੀਂ ਹੈ। ਸਾਰਿਆਂ ਵਿੱਚੋਂ ਉਹ ਬਰੀ ਹੋਏ ਹਨ, ਸਰਕਾਰਾਂ ਨੇ ਝੂਠੇ ਕੇਸ ਪਾਏ ਹਨ। ਉਸ ਸਾਰਿਆਂ 'ਚੋਂ ਬਰੀ ਹੋਏ ਹਨ ਇਸ ਟਾਈਮ ਤੇ ਉਨ੍ਹਾਂ ਉੱਤੇ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ। ਉਨ੍ਹਾਂ ਨੂੰ 11 ਦਿਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਨਰਾਇਣ ਸਿੰਘ ਚੌੜਾ ਵੱਲੋਂ ਕੁਝ ਹਥਿਆਰ ਛਪਾਏ ਗਏ ਹਨ।

'ਜਾਣ ਬੁਝ ਕੇ ਕੇਸ ਨੂੰ ਖਿੱਚਿਆ ਜਾ ਰਿਹਾ'

ਨਰਾਇਣ ਸਿੰਘ ਚੌੜਾ ਦੇ ਵਕੀਲ ਨੇ ਦੱਸਿਆ ਕਿ ਕਿਹਾ ਕਿ ਨਰਾਇਣ ਸਿੰਘ ਚੌੜਾ ਇੱਕ ਪੜ੍ਹਿਆ ਲਿਖਿਆ ਵਿਅਕਤੀ ਹੈ, ਉਨ੍ਹਾਂ ਨੇ ਡਬਲ ਐਮਏ ਕੀਤੀ ਹੋਈ ਹੈ। ਪੁਲਿਸ ਵੱਲੋਂ ਜਾਣ ਬੁਝ ਕੇ ਕੇਸ ਨੂੰ ਖਿੱਚਿਆ ਜਾ ਰਿਹਾ ਹੈ ਅਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਲਖੀਮਪੁਰ ਖੀਰੀ ਵਿੱਚ ਉਸ ਵੱਲੋਂ ਹਥਿਆਰ ਛੁਪਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਦੇ ਘਰੋਂ ਵੀ ਕੁਝ ਵੀ ਬਰਾਮਦ ਨਹੀਂ ਹੋਇਆ ਤੇ ਨਾ ਹੀ ਨਰਾਇਣ ਸਿੰਘ ਚੌੜਾ ਤੇ ਕੋਈ ਕੇਸ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਤਿੰਨ ਦਿਨ ਦੀ ਜਾਂਚ ਵਿੱਚ ਨਾ ਹੀ ਕੋਈ ਰਿਕਵਰੀ ਹੋਈ ਹੈ ਤੇ ਨਾ ਹੀ ਕੋਈ ਧਾਰਾ ਵਿੱਚ ਵਾਧਾ ਕੀਤਾ ਗਿਆ ਹੈ

ABOUT THE AUTHOR

...view details