ਪੰਜਾਬ

punjab

ETV Bharat / state

ਸਿਹਤ ਸਹੂਲਤਾਂ ਦੀ ਜਾਂਚ ਕਰਨ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਬਾਲ ਕ੍ਰਿਸ਼ਨ ਗੋਇਲ

ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਸਿਵਲ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਨਾਲ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਸਬੰਧੀ ਵੀ ਗੱਲਬਾਤ ਕੀਤੀ।

National Human Rights Commission of the Government of India,Balkrishna Goyal inspect the health facilities Sri Fatehgarh Sahib
ਸਿਹਤ ਸਹੂਲਤਾਂ ਦੀ ਜਾਂਚ ਕਰਨ ਅਚਾਨਕ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਬਾਲ ਕ੍ਰਿਸ਼ਨ ਗੋਇਲ

By ETV Bharat Punjabi Team

Published : Jan 25, 2024, 11:21 AM IST

ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਬਾਲ ਕ੍ਰਿਸ਼ਨ ਗੋਇਲ

ਸ੍ਰੀ ਫਤਿਹਗੜ੍ਹ ਸਾਹਿਬ:ਭਾਰਤ ਦੇਸ਼ ਦੀ ਜਨਤਾ ਨੂੰ ਸਮੇਂ-ਸਮੇਂ 'ਤੇ ਸਰਕਾਰ ਵੱਲੋਂ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਾਂ ਨਹੀਂ, ਇਹਨਾਂ ਦੀ ਜਾਂਚ ਲਈ ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚੇ। ਜਿੱਥੇ ਉਹਨਾਂ ਨੇ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਹਨਾਂ ਨੇ ਸਿਵਲ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਨਾਲ ਹਸਪਤਾਲ 'ਚ ਮਿਲਦੀਆਂ ਸਹੂਲਤਾਂ ਸਬੰਧੀ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਾਂ ਸਹੂਲਤਾਂ ਦੀ ਵੀ ਜਾਂਚ ਕੀਤੀ।

ਸਹੂਲਤਾਂ ਤੇ ਸਕੀਮਾਂ ਲੋਕਾਂ ਨੂੰ ਮਿਲ ਰਹੀਆਂ ਹਨ ਜਾਂ ਨਹੀਂ:ਇਸ ਮੌਕੇ ਗੱਲਬਾਤ ਕਰਦੇ ਹੋਏ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਕਿਹਾ ਕਿ ਉਹਨਾਂ ਵੱਲੋਂ ਅੱਜ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਕੀਮਾਂ ਲੋਕਾਂ ਨੂੰ ਮਿਲ ਰਹੀਆਂ ਹਨ ਜਾਂ ਨਹੀਂ। ਉਹਨਾਂ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਤਾਂ ਨਹੀਂ ਹੋ ਰਿਹਾ। ਗੋਇਲ ਨੇ ਕਿਹਾ ਕਿ ਉਹਨਾਂ ਵੱਲੋਂ ਚਾਰ ਜਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੈਕਿੰਗ ਕੀਤੀ ਜਾਵੇਗੀ, ਜਿਸ ਵਿੱਚ ਮਾਨਸਾ, ਲੁਧਿਆਣਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਿਲ ਹਨ।

ਲੋਕਾਂ ਨੂੰ ਖੱਜਲ ਖੁਆਰ ਤਾਂ ਨਹੀਂ ਹੋ ਰਿਹਾ ਹੋਣਾ ਪੈ ਰਿਹਾ:ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਮੇਂ-ਸਮੇਂ ਉੱਤੇ ਹਸਪਤਾਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਉਪਲੱਬਧ ਹੋ ਸਕੇ। ਇਹ ਵੀ ਵੇਖਿਆ ਜਾ ਰਿਹਾ ਕਿ ਲੋਕਾਂ ਨੂੰ ਖੱਜਲ-ਖੁਆਰ ਤਾਂ ਨਹੀਂ ਹੋ ਰਿਹਾ ਹੋਣਾ ਪੈ ਰਿਹਾ। ਉਹਨਾਂ ਦੀ ਡਿਊਟੀ ਚਾਰ ਜਿਲਿਆਂ ਦੇ ਸਿਵਲ ਹਸਪਤਾਲਾਂ ਦੀ ਜਾਂਚ ਪੜਤਾਲ 'ਤੇ ਲੱਗੀ ਹੈ। ਅੱਜ ਉਹਨਾਂ ਦੇ ਵੱਲੋਂ ਜ਼ਿਲ੍ਹੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਕਿਸ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ। ਜੇਕਰ ਇਹਨਾਂ ਵਿੱਚ ਕਿਸੀ ਪ੍ਰਕਾਰ ਦੀ ਕੋਈ ਕਮੀ ਪਾਈ ਜਾ ਰਹੀ ਹੈ ਤਾਂ ਉਸ ਦੇ ਪਿੱਛੇ ਦੀ ਵਜ੍ਹਾ ਜਾਣੀ ਜਾਵੇਗੀ ਅਤੇ ਨਾਲ ਉਸ ਕਮੀ ਨੂੰ ਪੂਰਾ ਕਰਨ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਇਹਨਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ।

ABOUT THE AUTHOR

...view details