ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਨੇ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਦੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਖਾਸ ਤੌਰ ਉੱਤੇ ਪਹੁੰਚੇ।।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਨੌ ਹਲਕਿਆਂ ਦੇ ਵਰਕਰਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦਵਿੰਦਰ ਯਾਦਵ ਵੱਲੋਂ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਨੂੰ ਪੱਕਿਆਂ ਕਰਨ ਦੇ ਲਈ 11 ਫਰਵਰੀ ਨੂੰ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਵੀ ਪੰਜਾਬ ਵਿੱਚ ਸਮਰਾਲਾ ਵਿਖੇ ਪਹੁੰਚ ਰਹੇ ਹਨ। ਜਿੱਥੇ ਉਨਾਂ ਵੱਲੋਂ ਕਾਂਗਰਸ ਦੇ ਵੱਖ-ਵੱਖ ਵਿੰਗ ਤੇ ਬਲਾਕਾਂ ਦੇ ਪ੍ਰਧਾਨਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ।
ਨਵਜੋਤ ਸਿੱਧੂ ਰਹੇ ਕਾਂਗਰਸ ਦੀ ਮੀਟਿੰਗ 'ਚੋਂ ਗਾਇਬ, ਪੰਜਾਬ ਕਾਂਗਰਸ ਪ੍ਰਧਾਨ ਨੇ ਰਾਜਾ ਵੜਿੰਗ ਉੱਤੇ ਕੱਸਿਆ ਤੰਜ
Lok Sabha elections: ਅੰਮ੍ਰਿਤਸਰ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀਆਂ ਦੀ ਮੀਟਿੰਗ ਹੋਈ। ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਮੀਟਿੰਗ ਤੋਂ ਨਦਾਰਦ ਰਹੇ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੀ ਗੈਰ-ਹਾਜ਼ਰੀ ਨੂੰ ਟਾਰਗੇਟ ਵੀ ਕੀਤਾ।
Published : Jan 30, 2024, 9:14 AM IST
|Updated : Jan 30, 2024, 9:42 AM IST
ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਉੱਤੇ ਤੰਜ:ਮੀਟਿੰਗ ਵਿੱਚ ਨਵਜੋਤ ਸਿੱਧੂ ਦੇ ਸ਼ਾਮਿਲ ਨਾ ਹੋਣ ਦੀ ਗੱਲ ਉੱਤੇ ਉਨ੍ਹਾਂ ਆਖਿਆ ਕਿ ਸਿੱਧੂ ਨੂੰ ਸੱਦਾ ਦਿੱਤਾ ਗਿਆ ਸੀ ਪਰ ਬਾਵਜੂਦ ਇਸ ਦੇ ਉਹ ਮੀਟਿੰਗ ਤੋਂ ਨਦਾਰਦ ਰਹੇ। ਉਨ੍ਹਾਂ ਕਿਹਾ ਕਿ ਹਰ ਪਾਰਟੀ ਵਰਕਰ ਦਾ ਫਰਜ਼ ਹੈ ਕਿ ਇੱਕਜੁੱਟ ਹੋਕੇ ਸੰਘਰਸ਼ ਕਰੇ ਅਤੇ ਵੱਖ ਚੱਲਣ ਦਾ ਕੋਈ ਫਾਇਦਾ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਮੀਟਿੰਗ ਵਿੱਚ ਹੰਗਾਮੇ ਦੀ ਗੱਲ ਕੀਤੀ ਜਾ ਰਹੀ ਹੈ ਪਰ ਕਿਸੇ ਵੀ ਤਰੀਕੇ ਦਾ ਹੰਗਾਮਾ ਇਸ ਮੀਟਿੰਗ ਵਿੱਚ ਨਹੀਂ ਹੋਇਆ ਹੈ। ਸਿਰਫ ਕੁਝ ਵਰਕਰਾਂ ਨੇ ਆਪਣੀ ਗੱਲ ਰੱਖੀ ਹੈ ਅਤੇ ਉਸ ਨੂੰ ਹੰਗਾਮੇ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ।
- ਭਾਨਾ ਸਿੱਧੂ ਦੇ ਹੱਕ ਵਿੱਚ ਉੱਤਰੇ ਸਾਂਸਦ ਮਾਨ, ਕਿਹਾ- ਰਿਹਾਅ ਨਾ ਕੀਤਾ ਤਾਂ 31 ਜਨਵਰੀ ਨੂੰ ਕੀਤਾ ਜਾਵੇਗਾ ਵੱਡਾ ਇਕੱਠ
- ਕਿਸ ਨੂੰ ਮਿਲੇਗੀ ਖੁਸ਼ਖ਼ਬਰੀ, ਕਿਸ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਪੜ੍ਹੋ ਅੱਜ ਦਾ ਰਾਸ਼ੀਫ਼ਲ
- 17 ਮਾਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਕਾਂਗਰਸ ਕਿਸਾਨਾਂ ਦੇ ਨਾਲ: ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਕਿਸਾਨਾਂ ਵੱਲੋਂ 13 ਫਰਵਰੀ ਤੋਂ ਦੁਬਾਰਾ ਦਿੱਲੀ ਮੋਰਚਾ ਲਗਾਇਆ ਜਾ ਰਿਹਾ ਹੈ, ਉਸ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣਾ ਹੈ। ਜਿਸ ਲਈ ਕਿਸਾਨ ਦੁਬਾਰਾ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਵੀ ਕਿਸਾਨਾਂ ਦੇ ਨਾਲ ਸੀ ਅਤੇ ਹੁਣ ਵੀ ਕਿਸਾਨਾਂ ਦੇ ਨਾਲ ਹੈ। ਕਾਂਗਰਸ ਹਰ ਪੱਖੋਂ ਕਿਸਾਨਾਂ ਦੀ ਮਦਦ ਜਰੂਰ ਕਰੇਗੀ।