ਪੰਜਾਬ

punjab

ETV Bharat / state

ਦਿਨ ਦਿਹਾੜੇ ਘਰ 'ਚ ਦਾਖਲ ਹੋ ਕੇ ਐਨਆਰਆਈ ਨੂੰ ਮਾਰੀਆਂ ਗੋਲੀਆਂ, ਮੁਲਜ਼ਮਾਂ ਅੱਗੇ ਹੱਥ ਜੋੜਦੇ ਰਹੇ ਬੱਚੇ - Amritsar NRI Murder - AMRITSAR NRI MURDER

Amritsar NRI Murder: ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਉੱਤੇ ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਜਿਸ ਵਿੱਚ ਬੱਚੇ ਵੀ ਗੋਲੀਆਂ ਚਲਾਉਣ ਆਏ ਮੁਲਜ਼ਮਾਂ ਅੱਗੇ ਹੱਥ ਜੋੜਦੇ ਨਜ਼ਰ ਆ ਰਹੇ ਹਨ। ਪੜ੍ਹੋ ਪੂਰੀ ਖ਼ਬਰ।

Amritsar NRI Murder
ਐਨਆਰਆਈ ਨੂੰ ਮਾਰੀਆਂ ਗੋਲੀਆਂ (Etv Bharat (ਪੱਤਰਕਾਰ, ਅੰਮ੍ਰਿਤਸਰ))

By ETV Bharat Punjabi Team

Published : Aug 24, 2024, 10:41 AM IST

Updated : Aug 24, 2024, 5:13 PM IST

ਹਸਪਤਾਲ ਦੇ ਬਾਹਰੋਂ ਜਾਣੋ ਮਾਮਲੇ ਬਾਰੇ ਪੂਰੀ ਜਾਣਕਾਰੀ (Etv Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ:ਸ਼ਹਿਰ ਵਿੱਚ ਇੱਕ ਐਨਆਰਆਈ ਦੇ ਤਿੰਨ ਗੋਲੀਆਂ ਮਾਰੀਆਂ। ਅੰਮ੍ਰਿਤਸਰ ਦੇ ਦਬੁਰਜੀ 'ਚ ਅੱਜ ਸਵੇਰੇ ਦੋ ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਫਾਇਰ ਕਰਨਾ ਚਾਹੁੰਦੇ ਸੀ ਮੁਲਜ਼ਮ, ਪਰ... : ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ, ਜੋ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7 ਵਜੇ ਤੋਂ ਸਾਢੇ 7 ਦੇ ਕਰੀਬ ਵਾਪਰੀ। ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਦੰਦ ਬੁਰਸ਼ ਕਰ ਰਿਹਾ ਸੀ। ਉਦੋਂ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਘਰ 'ਚ ਦਾਖਲ ਹੋ ਗਏ। ਜਿਵੇਂ ਹੀ ਉਹ ਘਰ ਅੰਦਰ ਵੜਿਆ ਤਾਂ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗਾ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ, ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ। ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਅਟਕ ਗਿਆ।

ਐਨਆਰਆਈ ਨੂੰ ਮਾਰੀਆਂ ਗੋਲੀਆਂ (Etv Bharat (ਪੱਤਰਕਾਰ, ਅੰਮ੍ਰਿਤਸਰ))

ਹਸਪਤਾਲ ਵਿੱਚ ਦਾਖਲ ਕਰਵਾਇਆ, ਹਾਲਤ ਗੰਭੀਰ: ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਹਥਿਆਰਾਂ ਅਟਕ ਗਿਆ, ਤਾਂ ਮੁਲਜ਼ਮ ਘਰੋਂ ਭੱਜ ਗਿਆ। ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ।

ਪਹਿਲੀ ਪਤਨੀ ਦਾ ਪਰਿਵਾਰ ਨਾਲ ਚੱਲ ਰਿਹਾ ਝਗੜਾ:ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਅਤੇ ਮਾਮਲਾ ਅਦਾਲਤ ਵਿੱਚ ਚਲਾ ਗਿਆ। ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਵਿੱਚ ਸੀਸੀਟੀਵੀ ਫੁਟੇਜ਼ ਕਬਜ਼ੇ ਵਿੱਚ ਲਈ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਜਖਮੀ ਸੁਖਚੈਨ ਕੁਝ ਬੋਲਣ ਦੀ ਹਾਲਤ ਵਿੱਚ ਹੋਇਆ ਤਾਂ ਉਸ ਦਾ ਬਿਆਨ ਵੀ ਦਰਜ ਕੀਤਾ ਜਾਵੇਗਾ। ਫਿਲਹਾਲ ਪਰਿਵਾਰਿਕ ਮੈਂਬਰਾਂ ਮੁਤਾਬਕ ਦਰਜ ਸ਼ਿਕਾਇਤ ਉੱਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ।

Last Updated : Aug 24, 2024, 5:13 PM IST

ABOUT THE AUTHOR

...view details