ਅੰਮ੍ਰਿਤਸਰ:ਏਜੰਟਾਂ ਉੱਤੇ ਸਖ਼ਤੀ ਕਰਨ ਮਗਰੋਂ ਵੀ ਠੱਗੀਆਂ ਮਾਰਨ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਅਮਰੀਕਾ ਤੋਂ ਆਈ ਐਨਆਰਆਈ ਔਰਤ ਵੱਲੋਂ ਆਪਣੇ ਰਿਸ਼ਤੇਦਾਰ ਦਾ ਅਮਰੀਕਾ ਦਾ ਵੀਜ਼ਾ ਲਗਵਾਇਆ ਗਿਆ ਸੀ। ਐਨਆਰਆਈ ਔਰਤ ਨੇ 7 ਲੱਖ ਰੁਪਏ ਏਜੰਟ ਨੂੰ ਦਿੱਤੇ, ਪਰ ਵੀਜ਼ਾ ਨਹੀਂ ਆਇਆ। ਜਿਸ ਤੋਂ ਬਾਅਦ ਐਨਆਰਆਈ ਔਰਤ ਨੇ ਪੁਲਿਸ ਦੇ ਕੋਲ ਸ਼ਿਕਾਇਤ ਕੀਤੀ, ਪਰ ਪੁਲਿਸ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪੁਲਿਸ ਵੀ ਪੀੜਤ ਨੂੰ ਦੇ ਰਹੀ ਧਮਕੀਆਂ ! - AGENT CHEATED NRI WOMAN
ਇੱਕ ਪਾਸੇ ਤਾਂ ਐਨਆਰਆਈ ਲੋਕਾਂ ਨੂੰ ਪੰਜਾਬ 'ਚ ਕਾਰੋਬਾਰ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਐਨਆਰਆਈ ਲੋਕਾਂ ਨੂੰ ਏਜੰਟਾਂ ਵੱਲੋਂ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪੜ੍ਹੋ ਪੂਰੀ ਖ਼ਬਰ...
Published : Jun 28, 2024, 8:35 AM IST
ਪੁਲਿਸ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ:ਜਦੋਂ ਪੁਲਿਸ ਵੱਲੋਂ ਪੀੜਤ ਦੀ ਕੋਈ ਸਾਰ ਨਹੀਂ ਲਈ ਗਈ, ਬਲਕਿ ਉਸ ਨੂੰ ਪੁਲਿਸ ਧਮਕੀਆਂ ਦਿੱਤੀਆਂ ਗਈਆਂ ਤਾਂ ਪੀੜਤ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੁਕਮ ਸਿੰਘ ਰੋਡ ਕੰਪਨੀ ਬਾਗ ਦੇ ਬਾਹਰ ਧਰਨਾ ਲਗਾਇਆ ਗਿਆ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਐਨਆਰਆਈ ਲੇਡੀ ਨੇ ਦੱਸਿਆ ਕਿ ਪੁਲਿਸ ਉਸ ਦੇ ਕੋਲੋਂ ਰਿਸ਼ਵਤ ਮੰਗੀ ਰਹੀ ਹੈ ਅਤੇ ਧਮਕਾ ਰਹੀ ਹੈ। ਐਨਆਰਆਈ ਲੇਡੀ ਨੇ ਕਿਹਾ ਕਿ ਪੁਲਿਸ ਵੱਲੋਂ ਏਜੰਟ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਐਨਆਰਆਈ ਲੇਡੀ ਨੇ ਏਜੰਟ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਨ ਦੇ ਨਾਲ ਪੰਜਾਬ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।
- ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, NRI, ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ - Dr Baljit Kaur
- ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਦੋਸਤ ਨੇ ਕੀਤਾ ਸੀ ਦੋਸਤ ਦਾ ਕਤਲ, ਪੁਲਿਸ ਨੇ ਸੁਲਝਾਇਆ ਕਤਲ ਕੇਸ - friend killed his friend in Barnala
- ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਲੁਧਿਆਣੇ ਦੇ ਲੋਕ, ਇਲਾਕੇ 'ਚ ਭਰਿਆ ਕੈਮੀਕਲ ਵਾਲਾ ਪਾਣੀ, ਆਪਣੇ ਅੱਖੀ ਦੇਖੋ ਤਸਵੀਰਾਂ - Ludhiana News
ਜਾਂਚ ਅਧਿਕਾਰੀ: ਮੌਕੇ 'ਤੇ ਪਹੁੰਚੇ ਐਸਐਚਓ ਅਮੋਲਕ ਪ੍ਰੀਤ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ, ਪੁਲਿਸ ਦੇ ਉੱਪਰ ਰਿਸ਼ਵਤਖੋਰੀ ਦੇ ਲੱਗੇ ਆਰੋਪ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਆਰੋਪ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਐਨਆਰਆਈ ਲੇਡੀ ਦੇ ਵੱਲੋਂ ਧਰਨਾ ਲਗਾਇਆ ਗਿਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।