ਮਾਨਸਾ :ਪੰਜਾਬ ਭਰ ਦੇ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੇ ਲਈ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ 7 ਜਨਵਰੀ ਤੋਂ ਸੰਗਰੂਰ ਵਿਖੇ ਮੋਰਚਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪੱਲੇਦਾਰਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਹੁਣ 5 ਫਰਵਰੀ ਨੂੰ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਅਤੇ ਕਰਮ ਸਿੰਘ ਨੇ ਦੱਸਿਆ ਕਿ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੇ ਲਈ ਸਰਕਾਰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਪੱਲੇਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਮਾਨਸਾ ਵਿਖੇ ਪੰਜ ਫਰਵਰੀ ਨੂੰ ਪੱਲੇਦਾਰ ਕਰਨਗੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
5 ਫਰਵਰੀ ਨੂੰ ਪੰਜਾਬ ਭਰ ਦੇ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਵਿਖੇ ਵੀ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਮਾਨਸਾ ਤਿੰਨ ਕੋਨੀ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Published : Feb 3, 2024, 4:12 PM IST
ਪੱਲੇਦਾਰ ਲਗਾਤਾਰ ਸੰਘਰਸ਼ ਕਰ ਰਹੇ :ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਪੰਜਾਬ ਦੇ ਸੈਕਟਰੀ ਅਤੇ ਫੂਡ ਮਨਿਸਟਰ ਲਾਲ ਚੰਦ ਕਟਾਰੂ ਚੱਕ ਦੇ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਪਰ ਇਹ ਮੀਟਿੰਗਾਂ ਬੇਸਿੱਟਾ ਰਹੀਆਂ ਹਨ ਅਤੇ ਇਹਨਾਂ ਮੀਟਿੰਗਾਂ ਦੇ ਵਿੱਚ ਸਰਕਾਰ ਨੇ ਪੱਲੇਦਾਰਾਂ ਦੇ ਹੱਕ ਦੀ ਕੋਈ ਵੀ ਗੱਲ ਨਹੀਂ ਕੀਤੀ। ਜਿਸ ਕਾਰਨ ਪੱਲੇਦਾਰ ਲਗਾਤਾਰ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸੰਘਰਸ਼ ਕਰ ਰਹੇ ਨੇ ਉਹਨਾਂ ਕਿਹਾ ਕਿ ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਸੰਗਰੂਰ ਵਿਖੇ ਘਿਰਾਓ ਵੀ ਕੀਤਾ ਗਿਆ ਸੀ। ਪਰ ਉਸ ਦੌਰਾਨ ਵੀ ਸਰਕਾਰ ਨੇ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ। ਜਿਸ ਕਾਰਨ ਪੱਲੇਦਾਰ ਆਪਣੇ ਬੱਚਿਆਂ ਦਾ ਪੇਟ ਭਰਨ ਦੇ ਲਈ ਮਿਹਨਤ ਕਰਦੇ ਹਨ ਪਰ ਠੇਕੇਦਾਰੀ ਸਿਸਟਮ ਵੱਲੋਂ ਉਹਨਾਂ ਦੀ ਮਿਹਨਤ ਦਾ ਖੂਨ ਚੂਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜ ਫਰਵਰੀ ਨੂੰ ਪੰਜਾਬ ਭਰ ਦੇ ਵਿੱਚ ਸੜਕਾਂ ਜਾਮ ਕਰਨ ਦਾ ਸੰਘਰਸ਼ ਕਮੇਟੀ ਵੱਲੋਂ ਸੱਦਾ ਦਿੱਤਾ ਗਿਆ ਹੈ ਜਿਸ ਤਹਿਤ ਮਾਨਸਾ ਵਿਖੇ ਵੀ ਤਿੰਨ ਕੋਨੀ ਰੋਡ ਜਾਮ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ:ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਵੱਖ ਵੱਖ ਮਹਿਕਮਿਆਂ ਦੇ ਕਰਮਚਾਰੀ ਅਧਿਕਾਰੀ ਧਰਨੇ 'ਤੇ ਬੈਠੇ ਹੋਏ ਹਨ। ਇਹਨਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਸਰਕਾਰ ਬਣਾਉਣ ਲਈ ਤਾਂ ਪੰਜਾਬ ਦੇ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ। ਪਰ ਹੁਣ ਜਦੋਂ ਦੀ ਸਰਕਾਰ ਬਣੀ ਹੈ ਉਦੋਂ ਦੀ ਸਾਡੀ ਸਾਰ ਨਹੀਂ ਲਈ ਜਾ ਰਹੀ। ਸਰਕਾਰ ਲਗਾਤਾਰ ਆਪਣੇ ਤੁਗਲਕੀ ਫਰਮਾਨ ਜਾਰੀ ਕਰਦੀ ਜਾ ਰਹੀ ਹੈ। ਜੇਕਰ ਅਜਿਹਾ ਹੀ ਹਾਲ ਰਿਹਾ ਤਾਂ ਭਗਵੰਤ ਮਾਨ ਦੀ ਸਰਕਾਰ ਬਹੁਤ ਸਮਾਂ ਨਹੀਂ ਰਹੇਗੀ।