ਮੋਗਾ: ਪੂਰੇ ਪੰਜਾਬ ਵਿੱਚ ਪੰਜਾਬ ਦੇ ਮਾਣਮੱਤੇ ਵਿਰਸੇ ਅਤੇ ਇਤਿਹਾਸ ਨੂੰ ਪੇਸ਼ ਕਰਦੀਆਂ ਝਾਕੀਆਂ ਆਪਣੇ ਰਾਹ ਵਿੱਚ ਅੱਗੇ ਵਧਣ ਦੌਰਾਨ ਮੋਗਾ ਵਿਖੇ ਪਹੁੰਚੀਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਬਾਰੇ ਜਾਣਕਾਰੀ ਦੇਣ ਵਿੱਚ ਇਹ ਕਦਮ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨ੍ਹਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਲ ਕਰ ਸਕਣ। ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਸਮੂਹ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਜਿਸ ਦੇ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਦੇਖਣ ਨੂੰ ਮਿਲੀ।
ਪੰਜਾਬ ਦੀਆਂ ਝਾਕੀਆਂ ਮੋਗਾ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਲਾਕਾ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ - ਮੋਗਾ
ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੀ ਮਾਣਮੱਤੀ ਝਲਕ ਨੂੰ ਪੇਸ਼ ਕਰਦੀਆਂ ਝਾਕੀਆਂ ਮੋਗਾ ਵਿੱਚ ਪਹੁੰਚੀਆਂ ਤਾਂ ਇੱਥੇ ਸਥਾਨਕਵਾਸੀਆਂ ਅਤੇ ਪ੍ਰਸ਼ਾਸਨ ਵੱਲੋਂ ਝਾਕੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ। ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਾਵੇਂ ਕੇਂਦਰ ਨੇ ਪੰਜਾਬ ਨਾਲ ਈਰਖਾ ਕਰਦਿਆਂ 26 ਜਨਵਰੀ ਨੂੰ ਪੰਜਾਬ ਦੀ ਝਾਕੀ ਸ਼ਾਮਿਲ ਨਹੀਂ ਕੀਤੀ ਪਰ ਪੰਜਾਬ ਸਰਕਾਰ ਹਰ ਜ਼ਿਲ੍ਹੇ ਵਿੱਚ ਇਹ ਝਾਕੀਆਂ ਸੂਬੇ ਵਾਸੀਆਂ ਨੂੰ ਵਿਖਾਵੇਗੀ।
Published : Feb 9, 2024, 6:21 PM IST
ਝਾਕੀਆਂ ਦੌਰਾਨ ਦਿਖੇ ਵੱਖ-ਵੱਖ ਰੰਗ: ਵੱਖ-ਵੱਖ ਪਿਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦੇ ਹੋਏ ਝਾਕੀਆਂ ਅੱਜ ਮੋਗਾ ਵਿਖੇ ਪੁੱਜੀਆਂ ਜਿੱਥੇ ਜ਼ਿਲ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵਿਧਾਇਕਾ ਡਾਕਟਰ ਅਮਨਦੀਪ ਕੋਰ ਅਰੋੜਾ ਦੇ ਨਾਲ ਇਲਾਕਾ ਵਾਸੀਆਂ ਸਮੇਤ ਹੋਰ ਉੱਚ ਸਖਸੀਅਤਾਂ ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿੱਚ ਜ਼ਲਿਆਂਵਾਲਾ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ ਲਾਲਾ ਲਾਜਪਤ ਰਾਏ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
ਵਿਧਾਇਕ ਅਮਨਦੀਪ ਕੋਰ ਅਰੋੜਾ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੁਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। 9 ਅਤੇ 10 ਫਰਵਰੀ ਨੂੰ ਮੋਗਾ ਦੇ ਵੱਖ- ਵੱਖ ਪਿੰਡਾਂ ਤੋਂ ਗੁਜਰਦਿਆਂ ਫਿਰ ਇਨ੍ਹਾਂ ਝਾਕੀਆਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤਾ ਜਾਵੇਗਾ।