ਪੰਜਾਬ

punjab

ETV Bharat / state

ਪਟਿਆਲਾ ਦੇ ਨਾਰਦਰਨ ਬਾਈਪਾਸ ਦੀ ਜ਼ਮੀਨ ਦਾ ਮੁੱਦਾ ਮੁੜ ਗਰਮਾਇਆ, ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਲਪੇਟੇ ਵਿਰੋਧੀ - issue of Northern Bypass of Patial - ISSUE OF NORTHERN BYPASS OF PATIAL

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਨਾਰਦਰਨ ਬਾਈਪਾਸ ਦੀ ਜ਼ਮੀਨ ਦੇ ਮੁੱਦਾ ਉੱਤੇ ਮੌਜੂਦਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਬਾਈਪਾਸ ਵਿੱਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆਈ ਸੀ ਉਨ੍ਹਾਂ ਨੂੰ ਨਿਗੁਣਾ ਮੁਆਵਜ਼ਾ ਧੋਖੇ ਨਾਲ ਸਿਆਸਤਦਾਨ ਦੇਣ ਨੂੰ ਘੁੰਮ ਰਹੇ ਹਨ।

candidate of Akali Dal surrounded the opposition parties
ਪਟਿਆਲਾ ਦੇ ਨਾਰਦਰਨ ਬਾਈਪਾਸ ਦੀ ਜ਼ਮੀਨ ਦਾ ਮੁੱਦਾ ਮੁੜ ਗਰਮਾਇਆ

By ETV Bharat Punjabi Team

Published : Apr 26, 2024, 8:20 PM IST

ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ 'ਚ ਸਿਆਸਤ ਆਪਣੇ ਸਿਖਰਾਂ 'ਤੇ ਨਜ਼ਰ ਆ ਰਹੀ ਹੈ, ਪਾਰਟੀਆਂ ਦੇ ਉਮੀਦਵਾਰ ਇਸ ਨੂੰ ਲੈ ਕੇ ਇਕ-ਦੂਜੇ 'ਤੇ ਸਵਾਲਾਂ ਦੀ ਨਿਸ਼ਾਨਦੇਹੀ ਕਰਦੇ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਪਟਿਆਲਾ ਦੇ ਨਾਰਦਰਨ ਬਾਈਪਾਸ ਦੀ ਜ਼ਮੀਨ ਦਾ ਮੁੱਦਾ ਇੱਕ ਦੂਜੇ 'ਤੇ ਥੋਪਦੇ ਨਜ਼ਰ ਆ ਰਹੇ ਹਨ।

ਇਸ ਸਬੰਧੀ ਸਭ ਤੋਂ ਪਹਿਲਾਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ 24 ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈਕੇ ਪ੍ਰੈੱਸ ਕਾਨਫਰੰਸ ਕਰਕੇ ਇਜ਼ਾਮ ਲਾਇਆ ਕਿ ਇਹ ਲੋਕ ਆਪਣੀਆਂ ਜ਼ਮੀਨਾਂ ਨੂੰ ਲੈ ਕੇ ਪਿਛਲੇ ਦੋ ਸਾਲਾਂ ਤੋਂ ਸਰਕਾਰਾਂ ਨਾਲ ਗੇੜੇ ਮਾਰ ਰਹੇ ਹਨ, ਪਰ ਹੁਣ ਤੱਕ ਇਨ੍ਹਾਂ ਨੂੰ ਬਣਦਾ ਪੈਸੇ ਵੀ ਪੈਸੇ ਨਹੀਂ ਮਿਲੇ ਹਨ। ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਵੀ ਘਾਟਾ ਪੈ ਰਿਹਾ ਹੈ। ਐੱਨਕੇ ਸ਼ਰਮਾ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਉਹ ਕਿਸਾਨਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਤਕਾਲੀ ਸਰਕਾਰ 'ਤੇ ਇਲਜ਼ਾਮ ਲਗਾਏ ਅਤੇ ਪ੍ਰਨੀਤ ਕੌਰ 'ਤੇ ਵੀ ਨਿਸ਼ਾਨਾ ਸਾਧਿਆ।

ਇਸ ਸਬੰਧੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਵੀ ਅੱਜ 24 ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਪਣੇ ਵਿਰੋਧੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਕਰਨ ’ਤੇ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਉਸ ਕੋਲ ਸਾਰੇ ਦਸਤਾਵੇਜ਼ ਮਾਮਲੇ ਦਾ ਪਰਦਾਫਾਸ਼ ਕਰਨ ਲਈ ਮੌਜੂਦ ਹਨ। ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਦੋ ਵਾਰ ਇਸ ਮੁੱਦੇ ਦੇ ਸਬੰਧ ਵਿੱਚ ਮਿਲ ਚੁੱਕੇ ਹਨ। ਕੇਂਦਰ ਆਪਣਾ ਪੈਸਾ ਦੇਣ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ ਪੈਸਾ ਨਹੀਂ ਦਿੱਤਾ, ਜੋ ਦੇਣਾ ਚਾਹੀਦਾ ਸੀ, ਇਸ ਲਈ ਕਿਸਾਨਾਂ ਨੂੰ ਕਈ ਵਾਰ ਪੱਤਰ ਵੀ ਲਿਖ ਚੁੱਕੇ ਹਾਂ ਪਰ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਰਾਜਨੀਤੀ ਕਰਨਾ ਬਿਲਕੁਲ ਗਲਤ ਹੈ।

ਦੱਸ ਦੇਈਏ ਕਿ 2 ਸਾਲ ਪਹਿਲਾਂ ਉੱਤਰੀ ਬਾਈਪਾਸ ਲਈ 24 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ, ਉਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਅਤੇ ਉਸ ਤੋਂ ਬਾਅਦ ਚੰਨੀ ਮੁੱਖ ਮੰਤਰੀ ਬਣੇ ਸਨ, ਪਰ ਉਸ ਤੋਂ ਬਾਅਦ ਇਹ ਕੰਮ ਲਟਕ ਗਿਆ ਸੀ ਅਤੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਕਾਰਨ ਹੁਣ ਪਾਰਟੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਮੁੱਦੇ 'ਤੇ ਪੂੰਜੀ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ABOUT THE AUTHOR

...view details