ਪੰਜਾਬ

punjab

ETV Bharat / state

78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲਹਿਰਾਇਆ ਤਿਰੰਗਾ - 78th Independence Day

ਅੱਜ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੋਗਾ 'ਚ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਿਰੰਗਾ ਝੰਡਾ ਲਹਿਾਉਣ ਦੀ ਰਸਮ ਕੀਤੀ।

On the occasion of 78th Independence Day, Cabinet Minister Harbhajan Singh ETO. hoisted the tricolor
78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲਹਿਰਾਇਆ ਤਿਰੰਗਾ (MOGA REPORTER)

By ETV Bharat Punjabi Team

Published : Aug 15, 2024, 5:02 PM IST

78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲਹਿਰਾਇਆ ਤਿਰੰਗਾ (MOGA REPORTER)

ਮੋਗਾ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਮੰਤਰੀਆਂ ਵਲੋਂ ਦੇਸ਼ ਦੀ ਆਣ ਬਾਣ ਅਤੇ ਸ਼ਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ ਜਲੰਧਰ ਵਿੱਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ ਅਤੇ ਉਥੇ ਹੀ ਮੋਗਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਝੰਡਾ ਲਹਿਰਾਇਆ। ਇਸ ਮੌਕੇ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਪੂਰਾ ਦੇਸ਼ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸਾਨੂੰ ਗੁਲਾਮੀ ਤੋਂ ਮੁਕਤ ਕਰਵਾਇਆ। ਅਸੀਂ ਉਨ੍ਹਾਂ ਦੀ ਕੁਰਬਾਨੀ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ।

ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਬਣਾਈ ਜਾਵੇਗੀ:ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ, ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ, ਹਰ ਸਾਲ ਪੁਲਸ ਦੀ ਭਰਤੀ ਕੀਤੀ ਜਾਵੇਗੀ, ਸਕੂਲ ਆਫ਼ ਐਮੀਨੈਂਸ ਦੇ 118 ਸਕੂਲ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ 4 ਸਕੂਲ ਬਣਾਏ ਗਏ ਹਨ, ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਬਣਾਈ ਜਾਵੇਗੀ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਅੱਜ ਸੀਐਮ ਮਾਨ ਨੇ ਜਲੰਧਰ ਵਿੱਚ ਝੰਡਾ ਲਹਿਰਾਉਣ ਤੋਂ ਬਾਅਦ ਕਿਹਾ ਕਿ ਕਿਹਾ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਹਗਾ ਬਾਰਡਰ 'ਤੇ ਤਿਰੰਗਾ ਲਹਿਰਾਇਆ ਗਿਆ। ਬਾਰਡਰ ਰੇਂਜ ਦੇ ਡੀਆਈਜੀ ਐਸਐਸ ਚੰਦੇਲ ਨੇ ਝੰਡਾ ਲਹਿਰਾਇਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ।

ABOUT THE AUTHOR

...view details