ਚੰਡੀਗੜ੍ਹ:ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ - DUSSEHRA 2024
ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣੋ ਇਸ ਮਹੀਨੇ ਦੇ ਆਖੀਰ ਤੱਕ ਹੋਰ ਕਿੰਨੀਆਂ ਛੁੱਟੀਆਂ?
Published : Oct 11, 2024, 5:44 PM IST
ਇਸ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੂਬੇ ਵਿੱਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ। ਇਸ ਨੂੰ ਲੈ ਕੇ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਅਦਾਰਿਆਂ ਸਕੂਲਾਂ ਸਣੇ ਬੈਂਕਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਮਹੀਨੇ ਪੰਚਾਇਤੀ ਚੋਣਾਂ ਤੋਂ ਬਾਅਦ 17 ਅਕਤੂਬਰ ਵਾਲਮੀਕਿ ਜਯੰਤੀ ਅਤੇ 31 ਅਕਤੂਬਰ ਨੂੰ ਛੋਟੀ ਦੀਵਾਲੀ ਲਈ ਵੀ ਛੁੱਟੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਪਾਬੰਦੀ ਲਾਈ ਹੈ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਲਿਆ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ ਜਿਸ ਵਿੱਚ ਚੋਣਾਂ ਹੋਣੀਆਂ ਹਨ।