ਅੰਮ੍ਰਿਤਸਰ:ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨੂੰ ਬੜਾ ਸੁੰਦਰ ਸਜਾਇਆ ਗਿਆ। ਦਿਨ ਭਰ ਚੱਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਦੇਰ ਸ਼ਾਮ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਗਈ। ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।
ਅਲੌਕਿਕ ਆਤਿਸ਼ਬਾਜ਼ੀਦਾ ਦ੍ਰਿਸ਼:ਕਾਬਿਲੇਗੌਰ ਹੈ ਕਿ ਦੇਰ ਸ਼ਾਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੜਾ ਸੁੰਦਰ ਸਜਾਇਆ ਗਿਆ, ਜਿਸ ਦੀ ਰੌਣਕ ਦੇਖਣ ਨੂੰ ਮਿਲੀ। ਇਹ ਦਿਹਾੜਾ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦਵਾਰਾ ਸੰਤੋਖਸਰ ਸਾਹਿਬ ਵਿਖੇ ਵੱਖ-ਵੱਖ ਰਾਗੀ ਜਥਿਆਂ ਨੇ ਅਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਤੋਂ ਬਾਅਦ ਦੇਰ ਸ਼ਾਮ ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ਬਾਜੀ ਕੀਤੀ ਗਈ।