ਚੰਡੀਗੜ੍ਹ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਅੱਜ ਇੱਥੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਮਹਾਨ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਸ਼ਰਧਾਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਕਾਰਗਿਲ ਯੁੱਧ (ਆਪ੍ਰੇਸ਼ਨ ਵਿਜੈ) ਮਈ ਤੋਂ ਜੁਲਾਈ 1999 ਤੱਕ ਜੰਮੂ-ਕਸ਼ਮੀਰ ਦੇ ਕਾਰਗਿਲ ਸੈਕਟਰ ਵਿੱਚ ਹੋਇਆ ਸੀ। ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਇਸ ਯੁੱਧ ਨੂੰ ਜਿੱਤਿਆ ਅਤੇ ਦੇਸ਼ ਦੀਆਂ ਸਰਹੱਦਾਂ ਤੋਂ ਦੁਸ਼ਮਣ ਸੈਨਿਕਾਂ ਨੂੰ ਬਾਹਰ ਕੱਢ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ। ਇਸ ਜੰਗ ਦੌਰਾਨ ਪੰਜਾਬ ਦੇ 65 ਬਹਾਦਰ ਸਪੂਤਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ।
ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ, ਸਿਹਤ ਮੰਤਰੀ ਪੰਜਾਬ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ - Health Minister Punjab paid tribute
ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਅੱਜ ਜੰਗੀ ਯਾਦਗਾਰ ਵਿਖੇ ਕਾਰਗਿਲ ਜੰਗ ਦੇ ਮਹਾਨ ਸ਼ਹੀਦਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਨਮਨ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ
Published : Jul 26, 2024, 9:55 PM IST
|Updated : Aug 16, 2024, 2:43 PM IST
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ: ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਹਰ ਸਾਲ 26 ਜੁਲਾਈ ਨੂੰ ਦੇਸ਼ ਭਰ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ ਜਾਂਦਾ ਹੈ। ਇਸ ਸਬੰਧੀ ਚੰਡੀਗੜ੍ਹ ਤੋਂ ਇਲਾਵਾ ਗੁਰਦਾਸਪੁਰ, ਬਠਿੰਡਾ, ਹੁਸ਼ਿਆਰਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਖੇ ਸਮਾਗਮ ਕਰਵਾਏ ਗਏ ਜਿੱਥੇ ਵੀਰ ਨਾਰੀਆਂ, ਵੀਰਤਾ ਪੁਰਸਕਾਰ ਜੇਤੂਆਂ ਅਤੇ ਕਾਰਗਿਲ ਅਪਰੇਸ਼ਨ ਦੇ ਦਿਵਿਆਂਗ ਸਿਪਾਹੀਆਂ ਨੂੰ ਸਿਆਸੀ ਸ਼ਖ਼ਸੀਅਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ।
- ਮੰਤਰੀ ਕੁਲਦੀਪ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਐਨਆਰਆਈਜ਼ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਲਈ ਬਣਾਈ ਯੋਜਨਾ - issues related to NRIs
- ਪੰਜਾਬ 'ਚ ਮੌਸਮ ਹੋਣ ਜਾ ਰਿਹਾ ਹੈ ਠੰਡਾ-ਠਾਰ, ਗਰਮੀ ਨਾਲ ਮੁਰਝਾਏ ਚਿਹਰਿਆਂ 'ਤੇ ਆਵੇਗੀ ਰੌਣਕ, ਪੜ੍ਹੋ ਕਦੋਂ ਪਵੇਗਾ ਠੰਡਾ-ਠੰਡਾ ਮੀਂਹ, ਪੜ੍ਹੋ ਤਾਂ ਜਰਾ ਇਹ ਖਬਰ - Punjab weather update
- ਕਾਰਗਿਲ ਦੀ ਜੰਗ 'ਚ ਸ਼ਹੀਦ ਹੋਏ ਅਜੈਬ ਸਿੰਘ ਦੇ ਪਰਿਵਾਰ ਨੂੰ ਉਹਨਾਂ 'ਤੇ ਮਾਣ - Kargil Vijay Diwas 25th Anniversary
ਮੁੜ ਵਸੇਬੇ ਲਈ ਵਚਨਬੱਧ:ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਬਕਾ ਸੈਨਿਕਾਂ/ਵਿਧਵਾਵਾਂ ਦੇ ਸਾਰੇ ਪ੍ਰਸਤਾਵਾਂ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ, ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।