ਅੰਮ੍ਰਿਤਸਰ:ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਇਆ। ਬੱਸਾਂ ਵਿੱਚ ਇਹਨਾਂ ਸ਼ਰਧਾਲੂਆਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾ ਕੇ ਪਾਕਿਸਤਾਨ ਲਈ ਰਵਾਨਗੀ ਕਰਦਿਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ ਗਿਆ।
ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਵਸ ਮੌਕੇ SGPC ਦਫਤਰ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ - pilgrims left for Pakistan - PILGRIMS LEFT FOR PAKISTAN
ਅੰਮ੍ਰਿਤਸਰ ਤੋਂ ਵਿਸਾਖੀ ਅਤੇ ਖਾਲਸਾ ਪੰਥ ਸਾਜਨਾ ਦਿਹਾੜੇ ਮੌਕੇ SGPC ਦਫਤਰ ਤੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ। 19 ਅਪ੍ਰੈਲ ਨੂੰ ਇਹ ਜਥਾ ਗੁਰੂਧਾਮਾਂ ਦੇ ਦਰਸ਼ਨ ਕਰਕੇ ਮੁੜ ਭਾਰਤ ਵਾਪਸ ਪਰਤੇਗਾ।
Published : Apr 13, 2024, 11:08 AM IST
596 ਵੀਜ਼ਿਆਂ ਦੀ ਕਟੌਤੀ ਕੀਤੀ ਗਈ: ਇਹ ਸਿੱਖ ਸੰਗਤਾਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨਗੀਆਂ। ਅਟਾਰੀ ਵਾਹਗਾ ਸਰਹੱਦ ਦੇ ਰਾਹੀਂ ਜੱਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦੇ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਹੈ। ਦੱਸ ਦਈਏ ਕਿ ਕੁੱਲ 1525 ਸੰਗਤਾਂ ਨੇ ਇਸ ਮੁਬਾਰਕ ਮੌਕੇ ਲਈ ਵੀਜ਼ਾ ਅਪਲਾਈ ਕੀਤੇ ਸਨ, ਜਿਨ੍ਹਾਂ ਵਿੱਚੋਂ 929 ਵੀਜ਼ਿਆ ਨੂੰ ਪਾਕਿਸਤਾਨ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ ਅਤੇ 596 ਵੀਜ਼ਿਆਂ ਦੀ ਕਟੌਤੀ ਕੀਤੀ ਗਈ ਸੀ।
- ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਕਰਨ 'ਤੇ ਨਾਰਾਜ਼ ਮਾਪੇ, ਪ੍ਰਸ਼ਾਸਨ ਦੀ ਵਧੀ ਚਿੰਤਾ - school holidays
- ਸੜਕ ਹਾਦਸੇ ਦਾ ਡਰਾਮਾ ਰਚ ਕੇ ਲੁੱਟੇ ਦੁਕਾਨਦਾਰ, ਹਜ਼ਾਰਾਂ ਦੀ ਨਕਦੀ ਅਤੇ ਮੋਬਾਇਲ ਫੋਨ ਲੈਕੇ ਫਰਾਰ ਹੋਏ ਲੁਟੇਰੇ, ਦੁਕਾਨਦਾਰ ਵੀ ਕੀਤੇ ਫੱਟੜ - ROBBERY IN KHANNA
- ਭਾਜਪਾ ਦੇ ਨਾਲ-ਨਾਲ ਆਪ ਉਮੀਦਵਾਰ ਵੀ ਘੇਰ ਰਹੀ ਪੰਜਾਬ ਦੀ ਜਨਤਾ; ਕਈ ਪਿੰਡਾਂ 'ਚ ਨਾ ਵੜ੍ਹਨ ਦੀ ਸਲਾਹ, ਸਿਆਸੀ ਪਾਰਟੀਆਂ ਲਈ ਵੱਡੀ ਚੁਣੌਤੀ - Election Campaign In Punjab
ਸੰਗਤ ਨੇ ਕੀਤਾ ਧੰਨਵਾਦ: ਇਸ ਮੌਕੇ ਸ਼ਰਧਾਲੂਆਂ ਦੇ ਮਨਾਂ ਦੇ ਵਿੱਚ ਕਾਫੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਉਹਨਾਂ ਦਾ ਕਹਿਣਾ ਸੀ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਜਿਹੜੇ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦੇ ਲਈ ਪਾਕਿਸਤਾਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਨਨਕਾਣਾ ਸਾਹਿਬ ਅਤੇ ਹੋਰ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਸਾਨੂੰ ਮੌਕਾ ਮਿਲਿਆ ਹੈ। ਅਸੀਂ ਦਰਸ਼ਨ ਕਰਕੇ ਮੁੜ 19 ਅਪ੍ਰੈਲ ਨੂੰ ਵਾਪਸ ਭਾਰਤ ਆਵਾਂਗੇ। ਸਿੱਖ ਸੰਗਤ ਪਾਕਿਸਤਾਨ ਵਿੱਚ ਮੌਜੂਦ ਤਮਾਮ ਗੁਰੂ ਘਰ ਜਿਵੇਂ ਕਿ ਸ੍ਰੀ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਤੋਂ ਇਲਾਵਾ ਹੋਰ ਵੀ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰੇਗੀ। ਵਾਹਿਗੁਰੂ ਦਾ ਸ਼ੁਕਰ ਕਰਨ ਤੋਂ ਇਲਾਵਾ ਸੰਗਤ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਉਦਮਾਂ ਸਦਕਾ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਅਰਦਾਸ ਪੂਰੀ ਹੋਈ।