ਪੰਜਾਬ

punjab

ETV Bharat / state

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ - fireworks in Sri Darbar Sahib - FIREWORKS IN SRI DARBAR SAHIB

ਸਮੁੱਚੀ ਦੁਨੀਆ 'ਚ ਬੀਤੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਜਿਥੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਤਾਂ ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ ਦੇ ਦ੍ਰਿਸ਼ ਵੀ ਦੇਖਣ ਨੂੰ ਮਿਲੇ।

ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ
ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ (ETV BHARAT)

By ETV Bharat Punjabi Team

Published : Jun 23, 2024, 10:03 AM IST

ਸ੍ਰੀ ਦਰਬਾਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜ਼ੀ (ETV BHARAT)

ਅੰਮ੍ਰਿਤਸਰ: ਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਵਸ ਮਨਾਇਆ ਗਿਆ। ਉੱਥੇ ਹੀ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹੋਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣ ਰਹੇ ਹਨ। ਦੂਸਰੇ ਪਾਸੇ ਕੇ ਗੱਲ ਕੀਤੀ ਜਾਵੇ ਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਸਵੇਰ ਤੋਂ ਹੀ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਤੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ। ਉੱਥੇ ਹੀ ਇਸ ਉਪਰੰਤ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ।

ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼: ਉੱਥੇ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਆਪਣੇ ਆਪ ਨੂੰ ਖੁਸ਼ਕਿਸਮਤ ਵੀ ਸਮਝਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਦੱਸਿਆ ਕਿ ਉਹ ਇਸ ਪਵਿੱਤਰ ਦਿਹਾੜੇ 'ਤੇ ਨਤਮਸਤਕ ਹੋ ਕੇ ਖੁਦ ਨੂੰ ਬਹੁਤ ਹੀ ਕਿਸਮਤ ਵਾਲੇ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਜਿਥੇ ਉਨ੍ਹਾਂ ਗੁਰਬਾਣੀ ਦਾ ਆਨੰਦ ਮਾਣਿਆ ਤਾਂ ਉਥੇ ਹੀ ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼ ਦੇਖ ਕੇ ਵੀ ਨਿਹਾਲ ਹੋਏ ਹਨ।

ਦੂਰ ਦੁਰਾਡੋ ਨਤਮਸਤਕ ਹੋਣ ਪੁੱਜੀਆਂ ਸੰਗਤਾਂ: ਸੰਗਤਾਂ ਨੇ ਕਿਹਾ ਕਿ ਉਨ੍ਹਾਂ ਨੇ ਆਤਿਸ਼ਬਾਜ਼ੀ ਹੁੰਦੀ ਤਾਂ ਕਈ ਵਾਰ ਦੇਖੀ ਹੈ ਪਰ ਇਸ ਪਵਿੱਤਰ ਦਿਹਾੜੇ 'ਤੇ ਸ੍ਰੀ ਦਰਬਾਰ ਸਾਹਿਬ ਪਹਿਲੀ ਵਾਰ ਉਨ੍ਹਾਂ ਨੂੰ ਦੇਖਣ ਦਾ ਮੌਕਾ ਮਿਲਿਆ। ਇਸ ਦੌਰਾਨ ਨਤਮਸਤਕ ਹੋਣ ਆਈਆਂ ਕਈ ਸੰਗਤਾਂ ਨੇ ਇਹ ਦਿਲਕਸ਼ ਦ੍ਰਿਸ਼ ਆਪਣੇ ਕੈਮਰਿਆਂ 'ਚ ਕੈਦ ਵੀ ਕਰ ਲਏ। ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਉਣਾ ਚਾਹੀਦਾ ਹੈ ਕਿਉਂਕਿ ਇਥੇ ਰੂਹ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਿਅਕਤੀ ਡਾਕਟਰੀ ਦਵਾਈਆਂ ਨਾਲ ਵੀ ਠੀਕ ਨਹੀਂ ਹੁੰਦਾ ਤੇ ਇਥੇ ਉਹ ਗੁਰੂ ਘਰ ਨਤਮਸਤਕ ਹੋ ਕੇ ਠੀਕ ਹੁੰਦੇ ਵੀ ਦੇਖੇ ਗਏ ਹਨ।

ABOUT THE AUTHOR

...view details