ਲੁਧਿਆਣਾ: ਸ਼ਹਿਰ ਦੇ ਪ੍ਰਤਾਪਪੁਰੇ ਇਲਾਕੇ ਵਿੱਚ ਉਸ ਸਮੇਂ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਚੜ੍ਹਦੀ ਸਵੇਰ ਲੋਕਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਪ੍ਰਤਾਪਪੁਰਾ ਵਿੱਚ ਤੜਕੇ 4 ਵਜੇ ਦੇ ਕਰੀਬ ਗੈਂਗਵਾਰ ਹੋਈ। ਉੱਥੇ ਮੌਜੂਦ ਲੋਕਾਂ ਮੁਤਾਬਕ, ਇਸ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੇ ਗਰੁੱਪਾਂ ਵਿਚਾਲੇ ਗੋਲੀਆਂ ਚਲਾਈਆਂ ਗਈਆਂ। ਕਈ ਰਾਊਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਇੱਕ ਗੈਂਗਸਟਰ ਦੀ ਮੌਤ ਹੋ ਗਈ ਜਿਸ ਪਛਾਣ ਗੈਂਗਸਟਰ ਦਾ ਸੂਰਜ ਉਰਫ਼ ਬੱਬੂ ਵਜੋਂ ਹੋਈ ਹੈ। ਇੱਕ ਹੋਰ ਜਖ਼ਮੀ ਹਰਪ੍ਰੀਤ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕੀਤੀ ਹੈ।
ਦੋ ਗੈਂਗਸਟਰਾਂ ਦੇ ਗੁੱਟਾਂ ਵਿਚਾਲੇ ਹੋਈ ਝੜਪ:ਮ੍ਰਿਤਕ ਨੌਜਵਾਨ ਦਾ ਨਾਂ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵੱਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਖ਼ਮੀ ਹਰਪ੍ਰੀਤ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ:ਸਿਵਲ ਹਸਪਤਾਲ ਵਿੱਚ ਮੌਜੂਦ ਡਾਕਟਰ ਨੇ ਦੱਸਿਆ ਕਿ ਰਾਤ ਜਖਮੀ ਹਾਲਾਤ ਵਿੱਚ ਇੱਕ ਮਰੀਜ਼ ਆਇਆ ਜੋ ਪ੍ਰਤਾਪਪੁਰ ਦਾ ਸੀ ਅਤੇ ਥਾਣਾ ਪੀਏਯੂ ਲੱਗਦਾ ਹੈ। ਉਸ ਦਾ ਨਾਮ ਹੈਪੀ ਸੀ ਜਿਸ ਨੂੰ ਗੋਲੀਆਂ ਲ਼ੱਗੀਆਂ ਸੀ ਜਿਸ ਨੂੰ ਮੁੱਢਲੀ ਸਿਹਤ ਸਹਾਇਤਾ ਦਿੱਤੀ ਗਈ। ਉਸ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਹਰਪ੍ਰੀਤ ਹੈਪੀ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕਰਵਾਉਣਾ ਹੈ, ਤਾਂ ਉਨ੍ਹਾਂ ਤਸੱਲੀ ਕਰਵਾ ਕੇ ਅਤੇ ਪਰਚਾ ਕੱਟ ਕੇ ਇੱਥੋ ਲੈ ਗਏ ਸਨ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਵਿੱਚ ਗੈਂਗਵਾਰ ਗੈਂਗਸਟਰ ਸੂਰਜ ਉਰਫ਼ ਬੱਬੂ ਦੀ ਮੌਤ, ਇੱਕ ਹੋਰ ਗੰਭੀਰ ਜਖ਼ਮੀ ਜੁਇੰਟ ਕਮਿਸ਼ਨਰ ਸੁਹੇਲ ਮੀਰ ਨੇਜਾਇਜ਼ਾ ਲਿਆ : ਲੁਧਿਆਣਾ ਪੀਏਯੂ ਥਾਣੇ ਦੇ ਅਧੀਨ ਪੈਂਦੇ ਹੰਬੜਾ ਰੋਡ 'ਤੇ ਬੀਤੀ ਰਾਤ ਹੋਈ ਦੋ ਗੈਂਗ ਦੇ ਵਿਚਕਾਰ ਹੋਈ ਗੋਲੀਬਾਰੀ ਨੂੰ ਲੈ ਕੇ ਲੁਧਿਆਣਾ ਦੇ ਜੁਇੰਟ ਕਮਿਸ਼ਨਰ ਸੁਹੇਲ ਮੀਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਇਸ ਗੋਲੀਬਾਰੀ ਦੇ ਵਿੱਚ ਸੂਰਜ ਕੁਮਾਰ ਉਰਫ ਬੱਬੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਹਰਪ੍ਰੀਤ ਸਿੰਘ ਜਖਮੀ ਹੋ ਗਿਆ ਜਿਸ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਸਾਰੇ ਸੀਨੀਅਰ ਅਫਸਰਾਂ ਨੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਹੈ ਅਤੇ ਟੀਮਾਂ ਵੀ ਬਣਾ ਕੇ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ, ਉਹਨਾਂ ਕਿਹਾ ਕਿ ਅਸੀਂ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਤੋਂ ਬਾਅਦ ਪੰਜ ਮੁਲਜ਼ਮਾਂ ਦੀ ਜਾਣਕਾਰੀ ਹਾਸਿਲ ਕਰ ਲਈ ਗਈ ਹੈ। ਕਤਲ ਦੇ ਕੇਸ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਸਿ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸੁੱਖਾ ਬਡੇਵਾਲੀਆ ਦੀ ਉਸ ਦੇ ਹੀ ਸਾਥੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੂਰਜ ਸ਼ਰਮਾ ਉਕਤ ਮਾਮਲੇ ਦਾ ਮੁੱਖ ਗਵਾਹ ਸੀ। ਕੇਸ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਮੁਲਜ਼ਮਾਂ ਨੇ ਦੇਰ ਰਾਤ ਮੁੱਖ ਗਵਾਹ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਤੋਂ ਬਾਅਦ ਪੀਏਯੂ ਪੁਲਿਸ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।