ਪੰਜਾਬ

punjab

ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਓਪੀਡੀ ਸੇਵਾਵਾਂ ਬੰਦ, ਕਿਸਾਨਾ ਨੇ ਦਿੱਤਾ ਸਮਤਰਥਨ, ਖੱਜਲ ਹੋ ਰਹੇ ਲੋਕ - farmers gave support Doctors

By ETV Bharat Punjabi Team

Published : Sep 12, 2024, 3:26 PM IST

OPD services of Bathinda government hospital is closed: ਪੰਜਾਬ ਵਿੱਚ ਡਾਕਟਰਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ। ਬੀਤੇ ਦਿਨ ਸਰਕਾਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਿਖ਼ਤੀ ਭਰੋਸਾ ਨਾ ਮਿਲਣ ਕਰਕੇ ਮੁੜ ਡਾਕਟਰਾਂ ਤੇ ਸਰਕਾਰ ਵਿਚਾਲੇ ਗੱਲ ਨਹੀਂ ਬਣੀ। ਇਸ ਤਹਿਤ ਬਠਿੰਡਾ ਦੇ ਓਪੀਡੀ ਵੀ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ।

OPD services closed in Bathinda government hospital, farmers gave support, people are suffering
ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਓਪੀਡੀ ਸੇਵਾਵਾਂ ਬੰਦ (BATHINDA REPORTER)

ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਓਪੀਡੀ ਸੇਵਾਵਾਂ ਬੰਦ (BATHINDA REPORTER)

ਬਠਿੰਡਾ :ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਪੰਜਾਬ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ, ਅੱਜ ਪੰਜਾਬ ਪਰ ਅੰਦਰ ਡਾਕਟਰਾਂ ਵੱਲੋਂ ਓਪੀਡੀ ਮੁਕੰਮਲ ਤੌਰ 'ਤੇ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਅੰਦਰ ਵੀ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮੁਕੰਮਲ OPD ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿਵਿਲ ਹਸਪਤਾਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਗਿਆ। ਉਥੇ ਹੀ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਡਾਕਟਰਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।

ਤਿੱਖੇ ਸੰਘਰਸ਼ ਦੀ ਚਿਤਾਵਨੀ

ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਬੇਸ਼ੱਕ ਉਹਨਾਂ ਦੀਆਂ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਵੱਲੋਂ ਉਹਨਾਂ ਦੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ ਅਤੇ ਮੰਗਾਂ ਸਬੰਧੀ ਨਾ ਹੀ ਉਹਨਾਂ ਨੂੰ ਕੋਈ ਲਿਖਤੀ ਪੱਥਰ ਦਿੱਤਾ ਗਿਆ ਹੈ। ਜਿਸ ਕਰਕੇ ਉਹਨਾਂ ਨੂੰ ਅੱਜ ਮਜਬੂਰੀ ਕਾਰਨ OPD ਮੁਕੰਮਲ ਬੰਦ ਕਰਨੀ ਪਈ ਹੈ। ਡਾਕਟਰਾਂ ਨੇ ਦੱਸਿਆ ਕਿ ਜੇਕਰ ਅਜੇ ਵੀ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਓਪੀਡੀ ਸੇਵਾਵਾਂ ਬੰਦ (BATHINDA REPORTER)

ਲੋਕ ਹੋ ਰਹੇ ਖੱਜਲ

ਸਿਵਿਲ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਆਮ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਸੀ, ਪਰ ਹੁਣ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜਿੱਥੇ ਡਾਕਟਰ ਹੜਤਾਲ 'ਤੇ ਹਨ। ਉਥੇ ਹੀ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।

ABOUT THE AUTHOR

...view details