ਫਰੀਦਕੋਟ :ਪੰਜਾਬ ਵਿੱਚ ਲੋਕ ਸਭ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਹੈ। ਇਸ ਨੂੰ ਲੈਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਪਿੰਡ-ਪਿੰਡ ਸ਼ਹਿਰ-ਸ਼ਹਿਰ ਵਿੱਚ ਜਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਹੁਣ ਲੋਕਾਂ ਵਿੱਚ ਪਾਰਟੀਆਂ ਖਿਲਾਫ ਰੋਸ ਵੀ ਸਾਹਮਣੇ ਆ ਰਿਹਾ ਹੈ। ਇਸ ਨੂੰ ਲੈਕੇ ਕਈ ਥਾਵਾਂ ਉੱਤੇ ਲੋਕਾਂ ਵੱਲੋਂ ਚੋਣ ਪ੍ਰਚਾਰ ਲਈ ਆਏ ਆਗੂਆਂ ਅਤੇ ਉਹਨਾਂ ਦੇ ਸਮਰਥਕਾਂ ਨੂੰ ਭਜਾਇਆ ਵੀ ਜਾ ਰਿਹਾ ਹੈ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਫਰੀਦਕੋਟ ਵਿਖੇ। ਜਿਥੇ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਨੂੰ ਪਿੰਡ ਦੀਪ ਸਿੰਘ ਵਾਲਾ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਮੁਰਦਾਬਾਦ ਦੇ ਨਾਅਰਿਆਂ ਨਾਲ ਆਪ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਦਾ ਹੋਇਆ ਵਿਰੋਧ - LOK SABHA ELECTION 2024 - LOK SABHA ELECTION 2024
ਫਰੀਦਕੋਟ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਆਪ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਪਤਨੀ ਦਾ ਸ਼ਹਿਰ ਵਾਸੀਆਂ ਨੇ ਘਿਰਾਓ ਕੀਤਾ ਅਤੇ ਉਹਨਾਂ ਨੂੰ ਨਸ਼ੇ ਸਬੰਧੀ ਸਵਾਲ ਕਰਦਿਆਂ ਘੇਰਾ ਪਾ ਕੇ ਆਪ ਪਾਰਟੀ ਦਾ ਵਿਰੋਧ ਵੀ ਕੀਤਾ ਗਿਆ। ਇਸ ਦੌਰਾਨ ਮੁਰਦਾਬਾਦ ਦੇ ਨਾਅਰੇ ਵੀ ਲੱਗੇ।
Published : May 6, 2024, 10:26 AM IST
ਚੋਣ ਪ੍ਰਚਾਰ ਦਾ ਹੋਵੇਗਾ ਵਿਰੋਧ : ਦੱਸਣਯੋਗ ਹੈ ਇਕ ਅਜੇ ਇੱਕ ਦਿਨ ਪਹਿਲਾਂ ਹੀ ਕੀਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਵੱਲੋਂ ਇੱਕ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਭਾਜਪਾ ਆਗੂਆਂ ਨੂੰ ਨਾ ਤਾਂ ਕੋਈ ਸਵਾਲ ਪੁੱਛੇ ਜਾਣਗੇ ਅਤੇ ਨਾ ਹੀ ਪਿੰਡ 'ਚ ਚੋਣ ਪ੍ਰਚਾਰ ਕਰਨ ਲਈ ਵੜਨ ਦਿੱਤਾ ਜਾਵੇਗਾ ਅਤੇ ਨਾਲ ਹੀ ਐਲਾਨ ਕੀਤਾ ਸੀ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ 'ਚ ਆਉਣ 'ਤੇ ਪੰਜਾਬ ਦੇ ਮੁੱਦਿਆਂ 'ਤੇ ਸਵਾਲ ਕੀਤੇ ਜਾਣਗੇ।
ਨਸ਼ਿਆਂ ਦੇ ਖਾਤਮੇ 'ਤੇ ਪੁੱਛੇ ਸਵਾਲ : ਉਥੇ ਹੀ ਜਦ ਆਮ ਆਦਮੀ ਪਾਰਟੀ ਵੱਲੋਂ ਇਕ ਸਭਾ ਦਾ ਆਯੋਜਨ ਕਰ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਪਿੰਡ ਦੇ ਕੁਝ ਲੋਕਾਂ ਵੱਲੋਂ ਵਿਧਿਆਕ ਦੀ ਪਤਨੀ ਨੂੰ ਘੇਰ ਕੇ ਉਨ੍ਹਾਂ ਤੋਂ ਪੰਜਾਬ 'ਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਬਾਰੇ ਸਵਾਲ ਕੀਤੇ ਗਏ ਨਾਲ ਹੀ ਪੰਜਾਬ ਦੇ ਹੋਰ ਮੁੱਦਿਆਂ ਬਾਰੇ ਸਵਾਲ ਕੀਤੇ ਗਏ ਤਾਂ ਉਹ ਇਨ੍ਹਾਂ ਸਵਾਲਾਂ ਤੋਂ ਭਜਦੇ ਹੋਏ ਨਜ਼ਰ ਆਏ ਅਤੇ ਇਸੇ ਦਰਮਿਆਨ ਉਨ੍ਹਾਂ ਨੂੰ ਸੁਰੱਖਿਆ ਕਰਮੀਆਂ ਵੱਲੋਂ ਗੱਡੀ 'ਚ ਬਿਠਾਇਆ ਗਿਆ ਪਰ ਵਿਰੋਧ ਕਰਨ ਵਾਲੇ ਲੋਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਹਰੇਬਾਜ਼ੀ ਕੀਤੀ ਗਈ।