ਪੰਜਾਬ

punjab

ETV Bharat / state

ਪੰਜਾਬ ਸਣੇ ਚੰਡੀਗੜ੍ਹ 'ਚ ਧੁੰਦ ਦਾ ਓਰੇਂਜ ਅਲਰਟ ਜਾਰੀ: ਸੀਤ ਲਹਿਰ ਦੀ ਵੀ ਮੌਸਮ ਵਿਭਾਗ ਵਲੋਂ ਚਿਤਾਵਨੀ - PUNJAB CHANDIGARH WEATHER

ਇੱਕ ਪਾਸੇ ਜਿਥੇ ਮੀਂਹ ਨਾਲ ਲੋਕਾਂ ਦੇ ਚਿਹਰੇ 'ਤੇ ਖੁਸ਼ੀ ਆਈ ਤਾਂ ਉਥੇ ਹੀ ਧੁੰਦ ਦਾ ਅਲਰਟ ਵੀ ਦੇਖਣ ਨੂੰ ਮਿਲ ਰਿਹਾ ਹੈ। ਪੜ੍ਹੋ ਖ਼ਬਰ...

ਪੰਜਾਬ ਚੰਡੀਗੜ੍ਹ 'ਚ ਧੁੰਦ ਦਾ ਅਲਰਟ
ਪੰਜਾਬ ਚੰਡੀਗੜ੍ਹ 'ਚ ਧੁੰਦ ਦਾ ਅਲਰਟ (Etv Bharat)

By ETV Bharat Punjabi Team

Published : Dec 29, 2024, 7:37 AM IST

ਚੰਡੀਗੜ੍ਹ:ਪੰਜਾਬ ਸਣੇ ਚੰਡੀਗੜ੍ਹ 'ਚ ਮੀਂਹ ਤੋਂ ਬਾਅਦ ਹੁਣ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਮੌਸਮ ਵਿਗਿਆਨ ਕੇਂਦਰ ਵੱਲੋਂ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਵੀ ਦਿੱਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੱਪ ਨਾ ਨਿਕਲਣ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਬਹੁਤਾ ਫਰਕ ਨਹੀਂ ਪਿਆ। ਇਸ ਦੇ ਨਾਲ ਹੀ ਪਹਾੜਾਂ 'ਤੇ ਹੋਈ ਬਰਫਬਾਰੀ ਨੇ ਠੰਡ ਨੂੰ ਵਧਾ ਦਿੱਤਾ ਹੈ।

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਇਸ ਸਮੇਂ 1 ਜਨਵਰੀ 2025 ਤੱਕ ਧੁੰਦ ਅਤੇ ਸ਼ੀਤ ਲਹਿਰ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੱਛਮੀ ਗੜਬੜੀ ਕਾਰਨ ਪਹਾੜਾਂ 'ਚ ਬਰਫਬਾਰੀ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਸਮੇਂ ਪੰਜਾਬ ਦੇ ਆਲੇ-ਦੁਆਲੇ ਦੋ ਚੱਕਰਵਾਤ ਦੇਖੇ ਜਾ ਸਕਦੇ ਹਨ। ਇੱਕ ਪਾਕਿਸਤਾਨ ਵਿੱਚ ਜੰਮੂ-ਕਸ਼ਮੀਰ ਦੇ ਨੇੜੇ ਹੈ ਅਤੇ ਦੂਜਾ ਹਰਿਆਣਾ ਵਿੱਚ ਹੈ। ਇਸ ਤੋਂ ਇਲਾਵਾ ਗੁਜਰਾਤ ਤੋਂ ਲੈ ਕੇ ਪੰਜਾਬ ਤੱਕ ਇੱਕ ਟਰਫ ਸਰਗਰਮ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਪਹਾੜਾਂ 'ਤੇ ਬਰਫਬਾਰੀ ਵੀ ਜਾਰੀ ਹੈ।

ਪੰਜਾਬ-ਚੰਡੀਗੜ੍ਹ 'ਚ ਫਿਰ ਤਾਪਮਾਨ ਡਿੱਗਣ ਦੇ ਆਸਾਰ

ਮੌਸਮ ਵਿਭਾਗ ਮੁਤਾਬਿਕ ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ ਹੈ। 1 ਤੋਂ 6 ਜਨਵਰੀ ਤੱਕ ਦੋ ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੇ ਹਨ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ ਡਿੱਗਣ ਦੇ ਆਸਾਰ ਹਨ।

ਮੀਂਹ ਨਾਲ ਕਿਸਾਨ ਹੋਏ ਖੁਸ਼

ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ 26.6 ਮਿਲੀਮੀਟਰ ਬਾਰਿਸ਼ ਹੋਈ ਹੈ। ਜਦੋਂ ਕਿ 28 ਦਸੰਬਰ ਨੂੰ ਪੰਜਾਬ ਵਿੱਚ ਔਸਤਨ 19.9 ਮਿਲੀਮੀਟਰ ਮੀਂਹ ਪਿਆ ਸੀ। ਇਸ ਮੀਂਹ ਤੋਂ ਬਾਅਦ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਹੈ। ਇਸ ਨਾਲ ਕਣਕ ਦਾ ਸ਼ਿੱਟੇ ਦਾ ਆਕਾਰ ਵਧ ਜਾਂਦਾ। ਜਦੋਂ ਕਿ ਪਿਛਲੇ ਸਾਲ ਕਿਸਾਨਾਂ ਨੂੰ ਆਕਾਰ ਸੁੰਗੜਨ ਕਾਰਨ ਨੁਕਸਾਨ ਝੱਲਣਾ ਪਿਆ ਸੀ।

ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ 'ਚ ਸਵੇਰੇ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅੰਮ੍ਰਿਤਸਰ 'ਚ ਸਵੇਰੇ ਧੁੰਦ ਛਾਈ ਰਹੇਗੀ। ਦੁਪਹਿਰ ਬਾਅਦ ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 10 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ 'ਚ ਅੱਜ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 11 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ 'ਚ ਸਵੇਰੇ ਧੁੰਦ ਛਾਈ ਰਹੇਗੀ। ਦੁਪਹਿਰ ਬਾਅਦ ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪਟਿਆਲਾ 'ਚ ਸਵੇਰੇ ਧੁੰਦ ਛਾਈ ਰਹੇਗੀ। ਦੁਪਹਿਰ ਬਾਅਦ ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 11 ਤੋਂ 17 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ 'ਚ ਸਵੇਰੇ ਧੁੰਦ ਛਾਈ ਰਹੇਗੀ। ਦੁਪਹਿਰ ਬਾਅਦ ਅਸਮਾਨ ਸਾਫ਼ ਹੋ ਜਾਵੇਗਾ। ਤਾਪਮਾਨ 11 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABOUT THE AUTHOR

...view details