ਅੰਮ੍ਰਿਤਸਰ: ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਫਰਾਰ ਤਸਕਰ ਮਨਜੋਤ ਸਿੰਘ ਉਰਫ ਮੰਨੂ ਦੁਆਰਾ ਦੁਬਈ, ਯੂ.ਏ.ਈ ਤੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਇਸਦੇ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਤਿੰਨ ਆਧੁਨਿਕ ਹਥਿਆਰਾਂ (ਦੋ 9MM ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ) ਸਮੇਤ 4 ਕਾਰਤੂਸ ਬਰਾਮਦ ਕੀਤੇ ਗਏ।
ਮਨਜੋਤ ਸਿੰਘ ਇਸ ਨੈੱਟਵਰਕ ਦਾ ਕਿੰਗਪਿਨ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮਨਜੋਤ ਸਿੰਘ ਇਸ ਨੈੱਟਵਰਕ ਦਾ ਕਿੰਗਪਿਨ ਹੈ ਅਤੇ ਆਪਣੇ ਪਾਕਿਸਤਾਨ-ਅਧਾਰਤ ਹਥਿਆਰ ਤਸਕਰਾਂ ਨਾਲ ਸੰਪਰਕ ਕਰਨ ਲਈ ਇਨਕ੍ਰਿਪਟਡ ਐਪਸ ਦੀ ਵਰਤੋਂ ਕਰ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਮੁਲਜ਼ਮ ਮਨਜੋਤ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਅੰਮ੍ਰਿਤਸਰ ਦੇ ਪੁਲਿਸ ਥਾਣਾ, ਐਸ.ਐਸ.ਓ.ਸੀ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੁਆਰਾ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਡੀਜੀਪੀ ਨੇ ਦਿੱਤੀ ਜਾਣਕਾਰੀ
ਡੀਜੀਪੀ ਪੰਜਾਬ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸ ਉੱਤੇ ਲਿਖਿਆ ‘ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਫਰਾਰ ਤਸਕਰ ਮਨਜੋਤ ਸਿੰਘ ਉਰਫ ਮੰਨੂ ਦੁਆਰਾ ਦੁਬਈ, ਯੂ.ਏ.ਈ ਤੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਇਸਦੇ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਤਿੰਨ ਆਧੁਨਿਕ ਹਥਿਆਰਾਂ (ਦੋ 9MM ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ) ਸਮੇਤ 4 ਕਾਰਤੂਸ ਬਰਾਮਦ ਕੀਤੇ ਗਏ।