50 ਤੋਂ ਵੱਧ ਵਿਧਾਨ ਸਭਾ ਹਲਕੇ ਹਾਰਨ ਵਾਲੀ 'ਆਪ' 'ਤੇ ਪੰਚਾਇਤੀ ਚੋਣਾਂ ਅਤੇ ਕਾਰਪੋਰੇਸ਼ਨ ਚੋਣਾਂ ਕਰਵਾਉਣ 'ਤੇ ਸਵਾਲ? ਭਾਜਪਾ ਅਤੇ ਕਾਂਗਰਸ ਨੇ ਦਿੱਤਾ ਵੱਡਾ ਡੈਂਟ... (panchayat and corporation elections) ਲੁਧਿਆਣਾ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਵਾਰੀ ਮੁੜ ਤੋਂ ਘੋਖ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਚਾਰ ਕੈਬਿਨਟ ਮੰਤਰੀਆਂ ਨੂੰ ਲੋਕ ਸਭਾ ਚੋਣਾਂ 'ਚ ਹਾਰ ਦਾ ਮੂੰਹ ਵੇਖਣਾ ਪਿਆ । ਇੰਨਾ ਹੀ ਨਹੀਂ 91 ਵਿਧਾਇਕ ਨਾਲ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਇਸ ਕਦਰ ਨਕਾਰਿਆ ਕਿ 13 ਚੋਂ ਸਿਰਫ਼ 3 ਸੀਟਾਂ 'ਤੇ ਹੀ ਆਮ ਆਦਮੀ ਪਾਰਟੀ ਕਬਜ਼ਾ ਕਰ ਸਕੀ। ਜਦੋਂ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਮੁੱਖ ਵਿਰੋਧੀ ਤੇ ਕਾਂਗਰਸ ਨੇ ਪੰਜਾਬ ਦੇ ਵਿੱਚ ਸੱਤ ਸੀਟਾਂ ਤੇ ਕਬਜ਼ਾ ਕੀਤਾ। ਉੱਥੇ ਹੀ ਲਗਾਤਾਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਵਿੱਚ ਕਾਰਪੋਰੇਸ਼ਨ ਅਤੇ ਪੰਚਾਇਤੀ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਵੀ ਸਵਾਲ ਖੜੇ ਹੁੰਦੇ ਰਹੇ ਨੇ। ਲੋਕ ਸਭਾ ਚੋਣਾਂ ਦੇ ਨਤੀਜੇ ਸਾਰਥਕ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਹੁਣ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਇੱਕ ਪਾਸੇ ਜਿੱਥੇ ਭਾਜਪਾ ਪੰਜਾਬ ਦੇ ਵਿੱਚ ਸ਼ਹਿਰੀ ਖੇਤਰ ਦੇ ਅੰਦਰ ਚੰਗਾ ਵੋਟ ਬੈਂਕ ਹਾਸਿਲ ਕਰਨ ਤੋਂ ਬਾਅਦ ਲੁਧਿਆਣਾ ਅਤੇ ਹੋਰ ਸ਼ਹਿਰਾਂ ਦੇ 'ਚ ਆਪਣਾ ਮੇਅਰ ਬਣਾਉਣ ਦਾ ਦਾਅਵਾ ਕਰ ਰਹੀ ਹੈ ।ਉੱਥੇ ਹੀ ਦੂਜੇ ਪਾਸੇ ਕਾਂਗਰਸ 7 ਸੀਟਾਂ ਹਾਸਿਲ ਕਰਕੇ ਆਮ ਆਦਮੀ ਪਾਰਟੀ ਨੂੰ ਵੱਡਾ ਡੈਂਟ ਦਿੱਤਾ ਹੈ।
ਵਿਰੋਧੀਆਂ 'ਤੇ ਨਿਸ਼ਾਨੇ: ਸ਼ਹਿਰੀ ਖੇਤਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਦੀਆਂ 9 ਵਿਧਾਨ ਸਭਾ ਹਲਕਿਆਂ ਵਿੱਚੋਂ ਛੇ ਨਿਰੋਲ ਸ਼ਹਿਰੀ ਹਲਕੇ ਸਨ ਜਿਨਾਂ ਵਿੱਚੋਂ ਇੱਕ ਵੀ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪੱਪੀ ਨੂੰ ਲੀਡ ਨਹੀਂ ਮਿਲ ਸਕੀ, ਪੰਜਾਬ ਦੇ ਵਿੱਚ ਜ਼ਬਰਦਸਤ ਵਿਰੋਧ ਹੋਣ ਦੇ ਬਾਵਜੂਦ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਲੁਧਿਆਣਾ ਦੇ ਅੰਦਰ ਦੂਜੇ ਨੰਬਰ 'ਤੇ ਰਹੇ ਅਤੇ 3 ਲੱਖ ਤੋਂ ਵੱਧ ਵੋਟਾਂ ਹਾਸਲ ਕਰਨ ਦੇ ਵਿੱਚ ਕਾਮਯਾਬ ਰਹੇ। ਜਦੋਂ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਬੁਰੀ ਤਰ੍ਹਾਂ ਹਾਰ ਗਏ ਅਤੇ ਉਹ ਆਪਣੇ ਵਿਧਾਨ ਸਭਾ ਹਲਕੇ ਦੇ ਵਿੱਚੋਂ ਵੀ ਜਿੱਤ ਹਾਸਿਲ ਨਹੀਂ ਕਰ ਸਕੇ। ਜਿਸ ਕਰਕੇ ਮੌਜੂਦਾ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।
ਪੰਜਾਬ ਸਰਕਾਰ 'ਤੇ ਸਵਾਲ: ਪੰਜਾਬ ਦੇ ਵਿੱਚ ਨਗਰ ਨਿਗਮ ਦੀਆਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਨਾਲ ਪਿੰਡਾਂ ਦੇ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਅਤੇ ਪਹਿਲਾਂ ਪੰਜਾਬ ਦੇ 'ਚ ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਵਾਲ ਖੜੇ ਹੋਏ ਸਨ ।ਉਸ ਤੋਂ ਬਾਅਦ ਕਾਰਪੋਰੇਸ਼ਨ ਭੰਗ ਕਰਨ ਨੂੰ ਲੈ ਕੇ ਵੀ ਵਿਰੋਧੀ ਪਾਰਟੀਆਂ ਨੇ ਸਵਾਲ ਖੜੇ੍ ਕੀਤੇ ਸਨ। ਲਗਾਤਾਰ ਇਹ ਮੰਨਿਆ ਜਾ ਰਿਹਾ ਸੀ ਕਿ ਲੋਕ ਸਭਾ ਚੋਣਾਂ ਤੋਂ ਤੁਰੰਤ ਬਾਅਦ ਪੰਜਾਬ ਦੇ ਅੰਦਰ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ ਪਰ ਜਿਸ ਤਰ੍ਹਾਂ ਦੇ ਨਤੀਜੇ ਪੰਜਾਬ ਦੇ ਵਿੱਚ ਸਾਹਮਣੇ ਆਏ ਹਨ ਉਸ ਨੇ ਸਰਕਾਰ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ।
ਨਗਰ ਨਿਗਮ ਅਤੇ ਪੰਚਾਇਤੀ ਚੋਣਾਂ : ਲੋਕ ਸਭਾ ਚੋਣਾਂ ਨੂੰ ਸਥਾਨਕ ਚੋਣਾਂ ਦੀ ਇੱਕ ਝਲਕ ਦੇ ਤੌਰ 'ਤੇ ਵਿੱਚ ਵੀ ਜੀ ਦੇਖਿਆ ਜਾ ਰਿਹਾ ਸੀ ਕਿ 92 ਵਿਧਾਇਕਾਂ ਦੇ ਨਾਲ ਜਿੱਤਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੈਬਿਨਟ ਮੰਤਰੀ ਵੀ ਆਪਣੀ ਸਾਖ ਨਹੀਂ ਬਚਾ ਸਕੇ। ਭਾਜਪਾ ਨੇ ਸ਼ਹਿਰਾਂ ਦੇ ਵਿੱਚ ਨਾ ਸਿਰਫ ਆਮ ਆਦਮੀ ਪਾਰਟੀ ਨੂੰ ਸਗੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਲੁਧਿਆਣਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਪੂਰੇ ਨਹੀਂ ਕਰ ਸਕੀ। ਇਸੇ ਕਰਕੇ ਉਹ ਚੋਣਾਂ ਤੋਂ ਡਰ ਰਹੀ ਸੀ ਇਹਨਾਂ ਹੀ ਨਹੀਂ ਪੰਚਾਇਤੀ ਚੋਣਾਂ ਅਤੇ ਕਾਰਪੋਰੇਸ਼ਨ ਚੋਣਾਂ ਦੀ ਲਗਾਤਾਰ ਮੰਗ ਹੋ ਰਹੀ ਹੈ। ਜਿਸ ਕਰਕੇ ਕੰਮ ਰੁਕਿਆ ਹੋਇਆ ਹੈ ਉਹਨਾਂ ਕਿਹਾ ਕਿ ਹੁਣ ਚੋਣ ਨਤੀਜਾ ਨੇ ਇਹ ਸਾਫ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਹੈ ਪਰ ਭਾਜਪਾ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ। ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਵੀ ਕਿਹਾ ਹੈ ਕਿ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸ ਤਿਆਰ ਹੈ। ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਚੋਣ ਨਤੀਜਿਆਂ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ 'ਤੇ ਵਿਸ਼ਵਾਸ ਜਿਤਾ ਰਹੇ ਹਨ। ਪੰਜਾਬ ਦੀਆਂ ਸੱਤ ਲੋਕ ਸਭਾ ਸੀਟਾਂ 'ਤੇ ਕਾਂਗਰਸ ਕਾਬਜ਼ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਆਗਾਮੀ ਸਥਾਨਕ ਚੋਣਾਂ ਲਈ ਵੀ ਤਿਆਰ ਬਰ ਤਿਆਰ ਹਨ।
ਇੱਕ ਪਾਸੇ ਜਿੱਥੇ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਆ ਗਈ ਹੈ ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਸਭਾ ਚੋਣ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਨੇ ਕਿਹਾ ਹੈ ਕਿ ਪਿਛਲੇ ਦੋ ਸਾਲ ਤੋਂ ਲੋਕਾਂ ਦੀ ਸੇਵਾ ਦੇ ਵਿੱਚ ਲੱਗੇ ਹੋਏ ਹਨ ਅਤੇ ਉਹਨਾਂ ਦਾ ਪਰਮ ਧਰਮ ਹੀ ਲੋਕਾਂ ਦੀ ਸੇਵਾ ਕਰਨਾ ਹੈ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਜੋ ਮਰਜ਼ੀ ਕਹਿੰਦੀਆਂ ਰਹਿਣ ਪਰ ਸਾਡੇ ਕੋਲ ਦੋ ਸਾਲ ਦਾ ਹੋਰ ਸਮਾਂ ਪਿਆ ਹੈ ਅਤੇ ਅਸੀਂ ਲੋਕਾਂ ਦੇ ਕੰਮ ਕਰਾਉਣ ਦੇ ਵਿੱਚ ਵਿਸ਼ਵਾਸ ਰੱਖਦੇ ਹਨ ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਸਾਡੇ ਕੋਲ ਦੋ ਸਾਲ ਦਾ ਸਮਾਂ ਬਾਕੀੱ ਹੋਰ ਪਿਆ ਹੈ ਅਤੇ ਭਾਵੇਂ ਕੱਲ ਹੀ ਇਲੈਕਸ਼ਨ ਕਰਵਾ ਲਏ ਜਾਣ ਅਸੀਂ ਉਸ ਲਈ ਤਿਆਰ ਬਰ ਤਿਆਰ ਹਨ।