ਲੁਧਿਆਣਾ ਦੇ ਵਿੱਚ ਹੋਇਆ ਪੰਥਕ ਇਕੱਠ (ETV Bharat (ਲੁਧਿਆਣਾ, ਪੱਤਰਕਾਰ)) ਲੁਧਿਆਣਾ:ਇੱਕ ਪਾਸੇ ਜਿੱਥੇ ਅਕਾਲੀ ਦਲ ਦਾ ਬਾਗੀ ਧੜਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਨਾਲ ਲਗਾਤਾਰ ਬੈਠਕਾਂ ਕਰ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਹੁਣ ਪੰਥਕ ਆਗੂ ਵੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਸਿੱਖਾਂ ਦੀਆਂ ਵੋਟਾਂ ਬਣਾਉਣ ਦੀ ਮੰਗ ਕਰ ਰਹੇ ਹਨ।
ਸਿੱਖ ਕੌਮ ਦੇ ਮਸਲੇ ਚੁੱਕੇ :ਇਸੇ ਸੰਬੰਧ ਦੇ ਵਿੱਚ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਮਲ੍ਹੋਤਰਾ ਰੋਡ ਦੇ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਇੱਕ ਵੱਡਾ ਇਕੱਠ ਹੋਇਆ। ਜਿਸ ਦੀ ਅਗਵਾਈ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਦੇ ਪਿਤਾ ਵੱਲੋਂ ਕੀਤੀ ਗਈ ਹੈ। ਜਿਨ੍ਹਾਂ ਨੇ ਪ੍ਰੈਸ ਨੂੰ ਸੰਬੋਧਿਤ ਕਰਦਿਆਂ ਕਮੇਟੀ ਨੇ ਉਨ੍ਹਾਂ ਦੇ ਸੰਬੰਧਿਤ ਸਿੱਖ ਕੌਮ ਦੇ ਮਸਲੇ ਚੁੱਕੇ ਗਏ ਹਨ।
ਸ਼੍ਰੋਮਣੀ ਕਮੇਟੀ ਲਈ ਸਾਰਿਆਂ ਦੀਆਂ ਬਣਨੀਆ ਚਾਹੀਦੀਆਂ ਹਨ ਵੋਟਾਂ:ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਲੁਧਿਆਣਾ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਜਿੱਤ ਵਿੱਚ ਯੋਗਦਾਨ ਪਾਉਣ ਲਈ ਲੁਧਿਆਣਾ ਵਾਸੀਆਂ ਦਾ ਧੰਨਵਾਦ ਕੀਤਾ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਜੋ ਸਿੱਖ ਯੋਗ ਹਨ, ਉਨ੍ਹਾਂ ਨੂੰ ਆਪਣੀ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਜਾਗਰੂਕ ਹੋਣ ਦੀ ਲੋੜ ਹੈ।
ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਮੈਂਬਰ ਪਾਰਲੀਮੈਂਟ ਨੂੰ ਸਭ ਤੋਂ ਖਤਰਨਾਕ ਦਿਖਾ ਕੇ ਦੁਬਾਰਾ ਐਨ.ਐਸ.ਏ. ਲਗਾਈ:ਉੱਥੇ ਹੀ ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਉੱਪਰ ਦੁਬਾਰਾ ਐਨ ਏਸ ਏ ਲਗਾਉਣ ਦੀ ਵੀ ਨਿਖੇਦੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਮੈਂਬਰ ਪਾਰਲੀਮੈਂਟ ਨੂੰ ਸਭ ਤੋਂ ਖਤਰਨਾਕ ਦਿਖਾ ਕੇ ਦੁਬਾਰਾ ਐਨ.ਐਸ.ਏ. ਲਗਾਈ ਗਈ ਹੈ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕੀ ਹੁਣ ਉਨ੍ਹਾਂ ਦੀ ਜੇਲ੍ਹ ਵਿੱਚ ਨਸ਼ਾ ਤਸਕਰ ਨੂੰ ਟ੍ਰਾਂਸਫਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸਦੇ ਲਈ ਹੀ ਉਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਜਿੰਮੇਵਾਰ ਦੱਸਿਆ ਹੈ।