ਪਠਾਨਕੋਟ : ਦੁਸ਼ਮਣਾਂ ਵੱਲੋਂ ਅਕਸਰ ਹੀ ਭਾਰਤ ਦੀ ਸਰਹੱਦ 'ਚ ਵੜ ਕੇ ਘੁਸਪੈਠ ਦੀ ਕੋਸ਼ਿਸ਼ ਕੀਤੀ ਹੈ। ਅਜਿਹਾ ਹੀ ਅੱਜ ਇੱਕ ਵਾਰ ਫ਼ਿਰ ਤੋਂ ਵੇਖਣ ਨੂੰ ਮਿਲਿਆ ਜਦੋ ਪਠਾਨਕੋਟ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਰਹੱਦ ਪਾਰ ਰੇਂਜਰਾਂ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਜਾਵੇਗਾ। ਇਹ ਘਟਨਾ ਬੁੱਧਵਾਰ ਸਵੇਰੇ ਉਦੋਂ ਵਾਪਰੀ ਜਦੋਂ ਬੀਐਸਐਫ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਸਰਹੱਦੀ ਚੌਂਕੀ ਵਿੱਚ ਕੁਝ ਸ਼ੱਕੀ ਗਤੀਵਿਧੀਆਂ ਵੇਖੀਆਂ ਗਈਆਂ। ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਪਹਾੜੀਪੁਰ ਚੌਕੀ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਮਾਰਿਆ ਸੀ। ਜਿਸ ਦੀ ਲਾਸ਼ ਬੀ.ਐੱਸ.ਐੱਫ. ਦੇ ਹਵਾਲੇ ਕਰ ਦਿੱਤੀ ਗਈ। ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ, ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਪਾਕਿਸਤਾਨ ਆਪਣੇ ਨਾਪਾਕ ਇਰਾਦਿਆਂ ਦੇ ਚੱਲਦਿਆਂ ਕਦੇ-ਕਦੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ ਘੁਸਪੈਠੀਆ ਢੇਰ, ਪਾਕਿਸਤਾਨੀ ਕਰੰਸੀ ਬਰਾਮਦ - PATHANKOT INTERNATIONAL BORDE
ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਪਹਾੜੀਪੁਰ ਚੌਕੀ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਮਾਰਿਆ ਘੁਸਪੈਠੀਆ।

Published : Feb 26, 2025, 10:35 PM IST
ਜਿਸ ਕਾਰਨ ਅੱਜ ਸਵੇਰੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਇੱਕ ਘੁਸਪੈਠੀਏ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਮਾਰ ਦਿੱਤਾ ਅਤੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 100 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ, ਇਲਾਕੇ ਦੀ ਤਲਾਸ਼ੀ ਲੈਣ ਅਤੇ ਮਾਰੇ ਗਏ ਘੁਸਪੈਠੀਏ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਉਸਨੂੰ ਪਠਾਨਕੋਟ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਠਾਨਕੋਟ ਵਿਖੇ ਰਖਵਾਇਆ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਬੀ.ਐਸ.ਐਫ ਨੇ ਪੂਰੀ ਜਾਂਚ ਤੋਂ ਬਾਅਦ ਲਾਸ਼ ਨੂੰ ਪੁਲਿਸ ਹਵਾਲੇ ਕਰ ਦਿੱਤਾ, ਜਿਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ 'ਚ ਰਖਵਾਇਆ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
- ਤੇਲੰਗਾਨਾ ਦੀ ਸੁਰੰਗ 'ਚ ਫਸਿਆ ਪੰਜਾਬ ਦਾ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਸਲਾਮਤੀ ਲਈ ਦਿਨ ਰਾਤ ਇੱਕ ਕਰਕੇ ਕਰ ਰਹੇ ਅਰਦਾਸਾਂ
- "ਗੋਗੀ ਦੀ ਪਤਨੀ ਨੂੰ ਐਡਜਸਟ ਕਰਕੇ ਪਾਰਟੀ ਦੀ ਸੀਟ ਜਿੱਤਣੀ ਹੈ", ਸੁਣੋ, ਉਮੀਦਵਾਰ ਦੇ ਐਲਾਨ ਤੋਂ ਬਾਅਦ ਆਪ ਵਿਧਾਇਕ ਕੀ ਬੋਲੇ
- 'ਇੱਥੇ ਸੰਗਲ ਖੜਕਾਉਣ ਨਾਲ ਹੁੰਦੀਆਂ ਮੁਰਾਦਾਂ ਪੂਰੀਆਂ', ਜਾਣੋ ਇਸ 500 ਸਾਲ ਪੁਰਾਣੇ ਸੰਗਲਾ ਸ਼ਿਵਾਲਾ ਮੰਦਿਰ ਦਾ ਮਿਥਿਹਾਸ