ਬਰਨਾਲਾ: ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਅਤੇ ਤਨਖ਼ਾਹਾਂ ਨਾ ਮਿਲਣ ਕਰਕੇ ਦੋ ਦਿਨਾਂ ਦੀ ਹੜਤਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਉੱਤੇ ਵਾਅਦਾ ਖਿਲਾਫ਼ੀ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ। ਪ੍ਰਦਰਸ਼ਨਕਾਰੀ ਰੈਗੂਲਰ ਕਰਨ ਅਤੇ ਤਨਖ਼ਾਹਾਂ ਸਮੇਂ ਸਿਰ ਦੇਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਸ਼ਾ ਛੁਡਾਊ ਕੇਦਰ ਵਿੱਚ ਦਵਾਈ ਲੈਣ ਆਏ ਮਰੀਜ਼ ਪ੍ਰੇਸ਼ਾਨ ਹੋਏ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਸਰਕਾਰੀ ਹਸਪਤਾਲ ਬਰਨਾਲਾ ਦੇ ਓਟ ਕਲੀਨਕ ਨਸ਼ਾ ਛੁਡਾਊ ਕੇਂਦਰ ਵਿੱਚ ਕੰਮ ਕਰ ਰਹੇ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਉਹ ਸਿਹਤ ਵਿਭਾਗ ਵਿੱਚ ਆਊਟਸੋਰਸ ਭਰਤੀ ਕੀਤੇ ਗਏ ਮੁਲਜ਼ਮ ਬਹੁਤ ਘੱਟ ਤਨਖ਼ਾਹ ਉੱਤੇ ਕੰਮ ਕਰ ਰਹੇ ਹਨ। ਜਦਕਿ ਉਹ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ 6 ਤੋਂ 8 ਘੰਟੇ ਕੰਮ ਕਰ ਰਹੇ ਹਨ ਪਰ ਤਨਖਾਹ ਅਤੇ ਹੋਰ ਸਹੂਲਤਾਂ ਦੇ ਸਬੰਧ ਵਿੱਚ ਉਹਨਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ।
ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ, ਦਵਾਈ ਨਾ ਮਿਲਣ ਕਾਰਨ ਮਰੀਜ਼ ਹੋਏ ਡਾਹਢੇ ਪਰੇਸ਼ਾਨ - strike of the employees - STRIKE OF THE EMPLOYEES
ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਦਿੱਤੀ। ਇਸ ਤੋਂ ਬਾਅਦ ਦਵਾਈ ਲੈਣ ਪਹੁੰਚੇ ਮਰੀਜ਼ ਡਾਢੇ ਪਰੇਸ਼ਾਨ ਨਜ਼ਰ ਆਏ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਵੀ ਦਿੱਤੀ।
Published : Jul 5, 2024, 4:04 PM IST
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਦੋ ਸਾਲ ਬਾਅਦ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਹ 2014 ਤੋਂ ਸਿਹਤ ਵਿਭਾਗ ਵਿੱਚ ਆਊਟਸੋਰਸ ਬੇਸ ਉੱਤੇ ਨੌਕਰੀ ਕਰ ਰਹੇ ਹਨ। ਉਹਨਾਂ ਨੂੰ ਇੱਕ ਤਾਂ ਤਨਖ਼ਾਹਾਂ ਘੱਟ ਦਿੱਤੀਆਂ ਜਾ ਰਹੀਆਂ ਹਨ, ਦੂਜਾ ਤਨਖ਼ਾਹਾਂ ਸਮੇਂ ਸਿਰ ਦਿੱਤੀਆਂ ਹੀ ਨਹੀਂ ਜਾਂਦੀਆਂ। ਇਸ ਲਈ ਉਹ ਕਈ ਵਾਰ ਸਿਹਤ ਮੰਤਰੀ ਨੂੰ ਵੀ ਮਿਲ ਚੁੱਕੇ ਹਨ ਅਤੇ ਵਾਰ ਵਾਰ ਮੀਟਿੰਗਾਂ ਕਰਕੇ ਸਾਡੇ ਨਾਲ ਕੀਤੇ ਵਾਅਦੇ ਤੋਂ ਸਰਕਾਰ ਭੱਜ ਜਾਦੀ ਹੈ। ਉਹਨਾਂ ਕਿਹਾ ਕਿ ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਦੋ ਦਿਨ ਦਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਅੱਜ ਸਾਰੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਗਈ ਹੈ। ਜਦਕਿ ਕੱਲ੍ਹ ਨੂੰ ਪੰਜਾਬ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜ਼ਮ ਜਲੰਧਰ ਜਿਮਨੀ ਚੋਣ ਵਿੱਚ ਜਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਜੇਕਰ ਫ਼ੇਰ ਵੀ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨਗੇ।
ਇਸ ਮੌਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਵਾਈ ਲੈਣ ਆਏ ਮਰੀਜ਼ਾਂ ਨੇ ਕਿਹਾ ਕਿ ਉਹ ਆਪਣੇ ਕੰਮ ਕਾਰ ਛੱਡ ਕੇ ਦਵਾਈ ਲੈਣ ਆਏ ਹਨ ਪਰ ਇੱਥੇ ਆ ਕੇ ਪਤਾ ਲੱਗਿਆ ਕਿ ਮੁਲਾਜ਼ਮਾਂ ਦੀ ਹੜਤਾਲ ਹੋਣ ਕਰਕੇ ਦਵਾਈ ਨਹੀਂ ਮਿਲਣੀ। ਉਹਨਾਂ ਕਿਹਾ ਕਿ ਮੁਲਾਜ਼ਮ ਤਨਖ਼ਾਹਾਂ ਨਾ ਮਿਲਣ ਕਰਕੇ ਪ੍ਰੇਸ਼ਾਨ ਹਨ ਪਰ ਸਾਨੂੰ ਮਰੀਜ਼ਾ ਨੂੰ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਮਰੀਜ਼ਾਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਜੇਕਰ ਉਹਨਾਂ ਨੂੰ ਦਵਾਈ ਨਾ ਮਿਲੀ ਤਾਂ ਉਹ ਹਸਪਤਾਲ ਦੇ ਬਾਹਰ ਬੈਠ ਕੇ ਧਰਨਾ ਲਗਾਉਣਗੇ।
- ਕਰੀਬ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਨੂੰ ਲੱਭਣ 'ਚ ਪੁਲਿਸ ਨਾਕਾਮ, ਮਜੀਠੀਆ ਨੇ ਚੁੱਕੇ ਸਵਾਲ - person missing for about month
- ਚਾਈਨਾ ਤੋਂ ਇੰਪੋਰਟ ਵੱਧਣ ਕਾਰਨ ਭਾਰਤ ਦੀ ਗਾਰਮੈਂਟ ਇੰਡਸਟਰੀ ਦੇ ਨਾਲ ਫਰਨੇਂਸ ਨੂੰ ਹੋ ਰਿਹਾ ਵੱਡਾ ਨੁਕਸਾਨ- ਵਿਸ਼ੇਸ਼ ਰਿਪੋਰਟ - CHINAIMPORT INDUSTRY MSME
- ਅੰਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ, ਫੌਜ ਦੇ ਜਹਾਜ਼ ਵਿੱਚ ਅਸਾਮ ਤੋਂ ਲਿਆਂਦਾ ਜਾਵੇਗਾ ਦਿੱਲੀ - Amritpal Singh Oath Ceremony Today