ਬਰਨਾਲਾ:ਜ਼ਿਲ੍ਹਾ ਬਰਨਾਲਾ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਲਗਾਤਾਰ ਜਨਤਕ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਅੱਜ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਖੁਦ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ। ਮੰਤਰੀ ਮੀਤ ਹੇਅਰ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ। ਕੈਂਪ ਦਾ ਲਾਹਾ ਲੈਣ ਲਈ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਕੰਮ ਦਫਤਰਾਂ 'ਚ ਸਾਲਾਂ ਤੋਂ ਨਹੀਂ ਹੋ ਰਿਹਾ ਸੀ, ਉਹ ਕੰਮ ਕੈਂਪਾਂ 'ਚ ਦੋ ਮਿੰਟਾਂ ਅੰਦਰ ਹੋ ਰਿਹਾ ਹੈ।
ਇਸ ਮੌਕੇ ਬਰਨਾਲਾ ਦੇ ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਹੀ ਮਹੱਤਵਪੂਰਨ ਉਪਰਾਲਾ ਹੈ। ਸ਼ਹਿਰ ਅਤੇ ਪਿੰਡਾਂ ਦੇ ਲੋਕ ਇਨ੍ਹਾਂ ਕੈਂਪਾਂ ਤੋਂ ਲਗਾਤਾਰ ਲਾਭ ਉਠਾ ਰਹੇ ਹਨ। ਲੋਕਾਂ ਨੂੰ ਆਪਣੇ ਵੱਖ-ਵੱਖ ਕੰਮਾਂ ਲਈ ਵੱਖ-ਵੱਖ ਦਫ਼ਤਰਾਂ 'ਚ ਨਾ ਜਾਣਾ ਪਵੇ, ਸਾਰੇ ਕੰਮ ਇੱਕੋ ਛੱਤ ਹੇਠ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ 43 ਦੇ ਕਰੀਬ ਸਹੂਲਤਾਂ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾ ਕੈਂਪਾਂ ਨਾਲ ਲੋਕਾਂ ਦੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਖ਼ਤਮ ਹੋ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਮੁਹੱਲਿਆਂ ਵਿੱਚ ਬੈਠ ਕੇ ਸਮੱਸਿਆਵਾਂ ਦੇ ਹੱਲ ਹੋ ਰਹੇ ਹਨ।
ਬਰਨਾਲਾ 'ਚ 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹੋਏ ਲੋਕਾਂ ਦੇ ਕੰਮ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਕੀਤੀ ਸ਼ਿਰਕਤ - ਜ਼ਿਲ੍ਹਾ ਬਰਨਾਲਾ
ਬਰਨਾਲਾ 'ਚ 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 43 ਤਰ੍ਹਾਂ ਦੇ ਕੰਮ ਦੀ ਸੁਵਿਧਾ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਮੁਹੱਈਆ ਕਰਵਾਈ ਗਈ ਹੈ। ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।
ਬਰਨਾਲਾ 'ਚ 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹੋਏ ਲੋਕਾਂ ਦੇ ਕੰਮ
Published : Feb 9, 2024, 7:00 PM IST
ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਮੌਕੇ 'ਤੇ ਪਹੁੰਚੇ ਲੋਕ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਨਜ਼ਰ ਆਏ ਅਤੇ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ 'ਚ ਸਾਲਾਂ ਤੋਂ ਰੁਕੇ ਕੰਮ ਅੱਜ ਇੱਥੇ ਸਿਰਫ਼ ਦੋ ਮਿੰਟਾਂ ਵਿੱਚ ਇਹ ਸਭ ਹੋ ਰਿਹਾ ਹੈ ਅਤੇ ਸ਼ਹਿਰਾਂ, ਪਿੰਡਾਂ ਅਤੇ ਵਾਰਡਾਂ ਦੇ ਲੋਕ ਇਸ ਦਾ ਲਾਭ ਉਠਾ ਰਹੇ ਹਨ।ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਕਦਮ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।