ਬਠਿੰਡਾ:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਪੀ.ਐੱਸ ਪਰਮਾਰ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਦੀਪਕ ਪਾਰੀਕ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਨਰਿੰਦਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਿਟੀ ਬਠਿੰਡਾ ਅਤੇ ਕੁਲਦੀਪ ਸਿੰਘ ਪੀ.ਪੀ.ਐੱਸ ਡੀ.ਐੱਸ.ਪੀ ਸਿਟੀ-1 ਬਠਿੰਡਾ ਦੀ ਅਗਵਾਈ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਤਿੰਨ ਵਿਅਕਤੀਆਂ ਨੂੰ ਇੱਕ ਕਿਲੋ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਪੁਲਿਸ ਨੇ ਆਰੋਪੀਆਂ ਤੋਂ ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਹੁਣ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਨਸ਼ੇ ਸਣੇ ਕੀਤੇ 3 ਕਾਬੂ:ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੀਪਕ ਪਾਰੀਕ ਐੱਸ.ਐੱਸ.ਪੀ ਬਠਿੰਡਾ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲਿਸ ਪਾਰਟੀ ਨੇੜੇ ਪੁੱਲ ਸਰਹਿੰਦ ਨਹਿਰ ਰਿੰਗ ਰੋਡ ਸੀ ਤਾਂ ਇੱਕ ਇਨੋਵਾ ਕਾਰ ਨੂੰ ਨਹਿਰ ਦੀ ਪਟੜੀ ਪਰ ਖੜੀ ਦੇਖਿਆ। ਜਿਸ ਕਾਰ ਵਿੱਚ 2 ਨੌਜਵਾਨ ਸਵਾਰ ਸਨ। ਕਾਰ ਦੀ ਤਲਾਸ਼ੀ ਲੈਣ 'ਤੇ 2 ਨੌਜਵਾਨਾਂ ਪਾਸੋਂ 1 ਕਿੱਲੋ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਹਨਾਂ ਦੀ ਪਛਾਣ ਤਰਸੇਮ ਸਿੰਘ ਉਰਫ ਸੋਮਾ ਪੁੱਤਰ ਕਰਤਾਰ ਸਿੰਘ ਵਾਸੀ ਬਸਤੀ ਨੰਬਰ-2 ਬੀੜ ਤਲਾਬ ਬਠਿੰਡਾ ਹਾਲ ਅਬਾਦ ਐੱਸ.ਏ.ਐੱਸ.ਨਗਰ ਬਠਿੰਡਾ,ਕਰਨਪ੍ਰੀਤ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਕਾਠਗੜ੍ਹ ਜਿਲ੍ਹਾ ਫਾਜਿਲਕਾ ਵਜੋਂ ਹੋਈ।
- ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਵੀ ਹੋ ਸਕਦੀ ਹੈ ਚੰਡੀਗੜ੍ਹ ਤਬਦੀਲ, ਹਾਈਕੋਰਟ ਨੂੰ ਲਿਖੀ ਚਿੱਠੀ - Kotkapura Firing case in chandigarh
- ਫਰੀਦਕੋਟ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਖੋਹਿਆ ਮੋਟਰਸਾਈਕਲ - Motorcycle seized at pistol point
- NIA ਨੇ ਗੈਂਗਸਟਰ ਗੋਲਡੀ ਬਰਾੜ ਸਣੇ ਇੰਨ੍ਹਾਂ 10 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ, ਜਾਣੋਂ ਕੀ ਹੈ ਸਾਰਾ ਮਾਮਲਾ - Chandigarh Extortion Firing Case