ਬਰਨਾਲਾ:ਬਰਨਾਲਾ ਵਿਖੇ ਇੱਕ ਰਾਹ ਜਾਂਦੀ ਲੜਕੀ ਤੋਂ ਮੋਬਾਈਲ ਫੋਨ ਖੋਹ ਕੇ ਭੱਜੇ ਮੁਲਜਮਾਂ ਨੂੰ ਪੁਲਿਸ ਨੇ ਤਿੰਨ ਘੰਟਿਆਂ ਵਿੱਚ ਕਾਬੂ ਕਰ ਲਿਆ। ਇਹ ਘਟਨਾ ਬੁੱਧਵਾਰ ਸਵੇਰ ਦੀ ਹੈ ਜਦੋਂ ਲੜਕੀ ਸ਼ਹਿਰ ਦੇ ਹੰਡਿਆਇਆ ਰੋਡ ਤੇ ਆਪਣੇ ਕੰਮ ਉੱਪਰ ਜਾ ਰਹੀ ਸੀ ਤਿੰਨ ਮੋਟਰ ਸਾਈਕਲ ਸਵਾਰ ਲੜਕੀ ਦਾ ਮੋਬਾਈਲ ਖੋ ਕੇ ਭੱਜ ਕੇ ਗਏ ਸਨ। ਪੁਲਿਸ ਵੱਲੋਂ ਕਾਬੂ ਕੀਤੇ ਚੋਰਾਂ ਵਿੱਚੋਂ ਇੱਕ ਮੁਲਜ਼ਮ ਵਿਰੁੱਧ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮਾਂ ਤੋਂ ਲੁੱਟ ਕੀਤਾ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਲੜਕੀ ਤੋਂ ਮੋਬਾਇਲ ਖੋਹ ਕੇ ਭੱਜੇ ਮੁਲਜ਼ਮ ਤਿੰਨ ਘੰਟਿਆਂ 'ਚ ਕੀਤੇ ਕਾਬੂ, ਦੇਖੋ ਵੀਡੀਓ - Three snatchers arrested
Three snatchers arrested: ਬਰਨਾਲਾ ਵਿਖੇ ਇੱਕ ਰਾਹ ਜਾਂਦੀ ਲੜਕੀ ਤੋਂ ਮੋਬਾਈਲ ਫੋਨ ਖੋਹ ਕੇ ਭੱਜੇ ਮੁਲਜਮਾਂ ਨੂੰ ਪੁਲਿਸ ਨੇ ਤਿੰਨ ਘੰਟਿਆਂ ਵਿੱਚ ਕਾਬੂ ਕਰ ਲਿਆ।
Published : Sep 11, 2024, 7:46 PM IST
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਤੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਸਵੇਰੇ 8 ਵਜੇ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਹੰਡਿਆਇਆ ਰੋਡ ਤੋਂ ਇੱਕ ਲੜਕੀ ਤੋਂ ਨੌਜਵਾਨ ਮੋਬਾਈਲ ਖੋਹ ਕੇ ਭੱਜ ਗਏ ਹਨ, ਜਿਸ ਤੋਂ ਵੱਧ ਤੁਰੰਤ ਪੁਲਿਸ ਹਰਕਤ ਵਿੱਚ ਆਇਆ ਤੇ ਦੋਸ਼ੀਆਂ ਦਾ ਪਿੱਛਾ ਕੀਤਾ ਗਿਆ। ਘਟਨਾ ਸਥਾਨ ਤੇ ਪੀੜਤ ਲੜਕੀ ਮਨਪ੍ਰੀਤ ਕੌਰ ਵਾਸੀ ਅਲਾਲ ਨੇ ਦੱਸਿਆ ਕਿ ਉਹ ਹੰਡਿਆਇਆ ਵਿਖੇ ਕੰਮ ਕਰਦੀ ਹੈ ਅਤੇ ਇੱਕ ਮੋਟਰਸਾਈਕਲ ਸਵਾਰ ਉੱਪਰ ਤਿੰਨ ਵਿਅਕਤੀ ਆਏ ਅਤੇ ਉਸਦਾ ਮੋਬਾਇਲ ਖੋਹ ਕੇ ਫਰਾਰ ਹੋ ਗਏ।
ਇਸ ਘਟਨਾ ਉਪਰੰਤ ਪੁਲਿਸ ਨੇ ਤੁਰੰਤ ਸੀਸੀਟੀਵੀ ਕੈਮਰੇ ਅਤੇ ਹਿਊਮਨ ਇੰਟੈਲੀਜੈਂਸ ਰਾਹੀਂ ਦੋਸ਼ੀਆਂ ਦਾ ਪਿੱਛਾ ਕੀਤਾ। ਕਰੀਬ ਤਿੰਨ ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਦੋਸ਼ੀਆਂ ਨੂੰ ਟਰੇਸ ਕਰ ਲਿਆ। ਹੰਡਿਆਇਆ ਦੇ ਰਹਿਣ ਵਾਲੇ ਤਿੰਨੇ ਦੋਸ਼ੀਆਂ ਗੁਰਪ੍ਰੀਤ ਸਿੰਘ, ਹੈਪੀ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀਆਂ ਤੋਂ ਲੁੱਟ ਖੋਹ ਕੀਤਾ ਗਿਆ ਮੋਬਾਇਲ ਫੋਨ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਵਿਰੁੱਧ ਪਹਿਲਾਂ ਵੀ ਚੋਰੀ ਦੇ ਦੋ ਮਾਮਲੇ ਦਰਜ ਹਨ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਹਨਾਂ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਰਿਮਾਂਡ ਦੌਰਾਨ ਇਹਨਾਂ ਦੀ ਹੋਰ ਵੀ ਪੁੱਛ ਪੜਤਾਲ ਕੀਤੀ ਜਾਵੇਗੀ। ਜਿਸ ਦੌਰਾਨ ਹੋਰ ਖੁਲਾਸਾ ਹੋਣ ਦੀ ਸੰਭਾਵਨਾ ਹੈ।