ਪੰਜਾਬ

punjab

ETV Bharat / state

ਲੁਧਿਆਣਾ ਅਤੇ ਜਲੰਧਰ 'ਚ ਭਾਰਤੀ ਚੋਣ ਕਮਿਸ਼ਨ ਦਾ ਐਕਸ਼ਨ, ਦੋਵਾਂ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ - Action of Election Commission - ACTION OF ELECTION COMMISSION

ਪੰਜਾਬ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਕਰਦਿਆਂ ਲੁਧਿਆਣਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰ ਦਿੱਤਾ ਹੈ।

Action of Election Commission
ਲੁਧਿਆਣਾ ਅਤੇ ਜਲੰਧਰ 'ਚ ਭਾਰਤੀ ਚੋਣ ਕਮਿਸ਼ਨ ਦਾ ਐਕਸ਼ਨ (Press note)

By ETV Bharat Punjabi Team

Published : May 22, 2024, 3:46 PM IST

Updated : May 22, 2024, 9:41 PM IST

ਚੰਡੀਗੜ੍ਹ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਦਾ ਹੁਕਮ:ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

ਦੋਵਾਂ ਜ਼ਿਲ੍ਹਿਆਂ ਲਈ ਨਵੇਂ ਕਮਿਸ਼ਨਰ ਦੇ ਨਾਂਵ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

Last Updated : May 22, 2024, 9:41 PM IST

ABOUT THE AUTHOR

...view details