ਚੰਡੀਗੜ੍ਹ:ਬਦਨਾਮਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦਾ ਮਾਮਲਾ ਸਭ ਲਈ ਹੈਰਾਨ ਕਰਨ ਵਾਲਾ ਅਤੇ ਸੁਰਖੀਆਂ ਬਟੋਰਨ ਵਾਲਾ ਬਣਿਆ ਹੋਇਆ ਸੀ ਪਰ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ ਵੇਖਣ ਨੂੰ ਮਿਲਿਆ ਹੈ। ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਮੁਲਜ਼ਮਾਂ ਖਿਲਾਫ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।
ਸਖ਼ਤ ਐਕਸ਼ਨ ਦਰਮਿਆਨ 7 ਸਸਪੈਂਡ
ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ 'ਤੇ ਬਣਾਈ ਗਈ ਐੱਸਆਈਟੀ ਨੇ ਡਿਊਟੀ ਦੌਰਾਨ ਅਣਗਹਿਲੀ ਅਤੇ ਲਾਪਰਵਾਹੀ ਦਾ ਸਿਖ਼ਰ ਮੰਨਦਿਆਂ ਸੱਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਕੀਤੀ ਕਾਰਵਾਈ
ਦੱਸ ਦਈਏ ਕਿ ਜਾਂਚ ਤੋਂ ਬਾਅਦ ਐੱਸਆਈਟੀ ਨੇ ਰਾਜਸਥਾਨ ਪੁਲਿਸ ਨੂੰ ਸਬੂਤ ਦਿੱਤੇ ਸਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਹੋਈ ਸੀ ਜਦੋਂ ਉਹ ਜੈਪੁਰ ਸੈਂਟਰਲ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਜੈਪੁਰ 'ਚ ਮਾਮਲਾ ਦਰਜ ਕੀਤਾ ਗਿਆ। ਬਾਅਦ 'ਚ ਜੈਪੁਰ 'ਚ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਸੀ। ਇਸ ਦੇ ਅਧਾਰ 'ਤੇ ਹੁਣ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।
ਜਿਨ੍ਹਾਂ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਮੁਅਤਲ ਕੀਤਾ ਗਿਆ ਉਨ੍ਹਾਂ ਦੇ ਨਾਮ