ਪੰਜਾਬ

punjab

ETV Bharat / state

ਸ਼ਹੀਦੀ ਸਭਾ ਲਈ ਪੁਲਿਸ ਦੀਆਂ ਤਿਆਰੀਆਂ ਮੁਕੰਮਲ, ਸੀਸੀਟੀਵੀ ਨਾਲ ਰੱਖੀ ਜਾਵੇਗੀ ਨਜ਼ਰ, ਹਜ਼ਾਰਾਂ ਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ - SHAHEEDI SABHA IN FATEHGARH SAHIB

ਸ਼ਹੀਦੀ ਸਭਾ ਲਈ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪੁਲਿਸ ਨੇ ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।

SHAHEEDI SABHA IN FATEHGARH SAHIB
ਸ਼ਹੀਦੀ ਸਭਾ ਲਈ ਪੁਲਿਸ ਦੀਆਂ ਤਿਆਰੀਆਂ ਮੁਕੰਮਲ (ETV BHARAT (ਪੱਤਰਕਾਰ,ਸ੍ਰੀ ਫਤਹਿਗੜ੍ਹ ਸਾਹਿਬ))

By ETV Bharat Punjabi Team

Published : Dec 24, 2024, 6:58 AM IST

ਸ੍ਰੀ ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸਲਾਨਾ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਲਈ ਪੁਲਿਸ ਨੇ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਸਬੰਧ ਵਿੱਚ ਅਰਪਿਤ ਸ਼ੁਕਲਾ, ਸਪੈਸ਼ਲ ਡੀ.ਜੀ. ਲਾਅ ਐਂਡ ਆਰਡਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲਈ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ।

ਹਜ਼ਾਰਾਂ ਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ (ETV BHARAT (ਪੱਤਰਕਾਰ,ਸ੍ਰੀ ਫਤਹਿਗੜ੍ਹ ਸਾਹਿਬ))

20 ਪਾਰਕਿੰਗ ਸਥਾਨਾਂ ਦੀ ਨਿਸ਼ਾਨਦੇਹੀ

ਇਸ ਮੌਕੇ ਗੱਲਬਾਤ ਕਰਦੇ ਹੋਏ ਅਰਪਿਤ ਸ਼ੁਕਲਾ, ਸਪੈਸ਼ਲ ਡੀ.ਜੀ. ਲਾਅ ਐਂਡ ਆਰਡਰ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸ਼ਹੀਦੀ ਸਭਾ ਲਈ ਕੁੱਲ 20 ਪਾਰਕਿੰਗ ਸਥਾਨਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ।

ਖਾਸ ਤਿਆਰੀਆਂ ਮੁਕੰਮਲ

ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਪਾਰਕਿੰਗ ਖੇਤਰ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਕੁੱਲ੍ਹ 100 ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪੂਰੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸ਼ਹੀਦੀ ਸਭਾ ਦੇ ਖੇਤਰ ਦੀ ਵਿਵਸਥਾ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇੱਕ ਸਪੱਸ਼ਟ ਵੀਆਈਪੀ ਰੂਟ, ਜੋ ਕਿ ਐਮਰਜੈਂਸੀ ਰੂਟ ਵਜੋਂ ਵੀ ਕੰਮ ਕਰਦਾ ਹੈ, ਨੂੰ ਮਾਰਕ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ., ਖਾਲਸਾ ਏਡ, ਐਨ.ਸੀ.ਸੀ., ਅਤੇ ਹੋਰ ਵਲੰਟੀਅਰ ਸੰਸਥਾਵਾਂ ਦੇ ਵਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜੇਬ ਕਤਰਿਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਉੱਤੇ ਸੀ.ਸੀ.ਟੀ.ਵੀ.ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ।




ABOUT THE AUTHOR

...view details