ਅੰਮ੍ਰਿਤਸਰ:ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਉਸ ਵੇਲੇ ਖੁਲਾਸਾ ਹੋਇਆ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਹੋਟਲ ਵਿੱਚ ਛਾਪੇਮਾਰੀ ਕੀਤੀ। ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ ਲੜਕੀਆਂ ਬਰਾਮਦ ਕੀਤੀਆਂ। ਇੰਨਾਂ ਦੇ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਿਸ ਦੇ ਡਰ ਤੋਂ ਹੋਟਲ ਦੀ ਛੱਤ ਤੋਂ ਛਾਲ ਲਗਾ ਦਿੱਤੀ। ਜਿਸ ਨਾਲ ਕਿ ਦੋਵੇਂ ਲੜਕੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਅਤੇ ਉਹਨਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸਪਾ ਸੈਂਟਰ ਦੀ ਆੜ 'ਚ ਚੱਲਦਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਦੀ ਰੇਡ ਦੇਖ ਵਿਦੇਸ਼ੀ ਕੁੜੀਆਂ ਨੇ ਮਾਰੀ ਛੱਤ ਤੋਂ ਛਾਲ - Amritsar Police Raid
Amritsar Police Raid: ਅੰਮ੍ਰਿਤਸਰ ਦੇ ਬੱਸ ਅੱਡੇ ਨਜ਼ਦੀਕ ਨਿੱਜੀ ਹੋਟਲ 'ਚ ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਜਿਸ ਸਬੰਧੀ ਜਾਣਕਾਰੀ 'ਤੇ ਜਦੋਂ ਪੁਲਿਸ ਨੇ ਰੇਡ ਮਾਰੀ, ਤਾਂ ਦੋ ਵਿਦੇਸ਼ੀ ਕੁੜੀਆਂ ਨੇ ਛੱਤ ਤੋਂ ਛਾਲ ਮਾਰ ਦਿੱਤੀ। ਪੜ੍ਹੋ ਪੂਰੀ ਖ਼ਬਰ...
Published : Jul 17, 2024, 7:34 AM IST
ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ: ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਵਿਦੇਸ਼ੀ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਹੈ। ਜਿਸ ਦੇ ਚੱਲਦੇ ਪੁਲਿਸ ਨੇ ਇੱਥੇ ਰੇਡ ਕੀਤੀ ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ, ਜਦਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੀ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਤੇ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਹੁਣ ਉਹਨਾਂ ਦੀ ਹਾਲਾਤ 'ਚ ਸੁਧਾਰ ਹੈ।
ਵਿਦੇਸ਼ੀ ਕੁੜੀਆਂ ਨੂੰ ਹਿਰਾਸਤ 'ਚ ਲਿਆ:ਪੁਲਿਸ ਨੇ ਦੱਸਿਆ ਕਿ ਫਿਲਹਾਲ ਹੋਟਲ 'ਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਉਹ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ 'ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਹੋਟਲ ਦਾ ਮਾਲਕ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਭੱਜ ਗਿਆ ਤੇ ਉਸ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ।
- ਮਾਨਸਾ ਦੇ ਇਸ ਕਿਸਾਨ ਦੀ ਨਿਵੇਕਲੀ ਪਹਿਲ ਨੇ ਲੁੱਟਿਆ ਸਭ ਦਾ ਦਿਲ, ਹਰ ਕੋਈ ਕਰ ਰਿਹਾ ਵਾਹ-ਵਾਹ - Exclusive initiative the farmer
- ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਨੇ ਚੰਡੀਗੜ੍ਹ 'ਚ ਕੀਤੀ ਕਾਨਫਰੰਸ, ਅਗਲੇ ਐਕਸ਼ਨ ਬਾਰੇ ਦਿੱਤੀ ਜਾਣਕਾਰੀ - Farmer Protest Update
- ਬਰਨਾਲਾ 'ਚ ਖਤਰਨਾਕ ਜਾਨਵਰ ਦੀ ਦਹਿਸ਼ਤ, ਚਾਰ ਪਿੰਡਾਂ ਵਿੱਚ ਡਰ ਦਾ ਮਾਹੌਲ - Cheetah in Barnala district