ਪੰਜਾਬ

punjab

ETV Bharat / state

ਬਰਨਾਲਾ ਜ਼ਿਮਨੀ ਚੋਣ - ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ - BYPOLLS 2024 ELECTION

ਭਲਕੇ ਹੋਣ ਵਾਲੀ ਉਪ ਚੋਣ ਲਈ ਅੱਜ ਪੋਲਿੰਗ ਟੀਮਾਂ ਈਵੀਐਮ ਮਸ਼ੀਨਾਂ ਅਤੇ ਹੋਰ ਜਰੂਰੀ ਸਮਾਨ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ।

Etv Bharat
Etv Bharat (Etv Bharat)

By ETV Bharat Punjabi Team

Published : Nov 19, 2024, 9:42 PM IST

ਬਰਨਾਲਾ: ਵਿਧਾਨ ਸਭਾ ਹਲਕਾ 103 - ਬਰਨਾਲਾ ਦੀ ਭਲਕੇ 20 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹਨ। ਅੱਜ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਸੰਧੂ ਪੱਤੀ ਤੋਂ ਪੋਲਿੰਗ ਟੀਮਾਂ ਈਵੀਐਮ ਮਸ਼ੀਨਾਂ ਅਤੇ ਹੋਰ ਜਰੂਰੀ ਸਮਾਨ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ।

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ (ETV Bharat (ਪੱਤਰਕਾਰ, ਬਰਨਾਲਾ))

'ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ'

ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 103 - ਬਰਨਾਲਾ ਵਿੱਚ ਕੁੱਲ 180088 ਵੋਟਰ ਹਨ, ਜਿਨਾਂ ’ਚੋਂ 94957 ਪੁਰਸ਼, 85127 ਮਹਿਲਾ ਵੋਟਰ ਤੇ 4 ਹੋਰ ਵੋਟਰ ਹਨ। ਇਸ ਤੋਂ ਇਲਾਵਾ 636 ਸਰਵਿਸ (621 ਪੁਰਸ਼, 15 ਮਹਿਲਾ) ਵੋਟਰ ਹਨ। ਉਨ੍ਹਾਂ ਦੱਸਿਆ ਕਿ 212 ਪੋਲਿੰਗ ਬੂਥ ਤੇ 84 ਪੋਲਿੰਗ ਬੂਥ ਲੋਕੇਸ਼ਨਾਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਵੋਟਾਂ ਲਈ 1064 ਦੇ ਕਰੀਬ ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਤਾਇਨਾਤ ਰਹੇਗਾ।

ਪੋਲਿੰਗ ਟੀਮਾਂ ਈਵੀਐਮ ਮਸ਼ੀਨਾਂ ਅਤੇ ਹੋਰ ਜਰੂਰੀ ਸਮਾਨ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ (ETV Bharat (ਪੱਤਰਕਾਰ, ਬਰਨਾਲਾ))

'23 ਨਵੰਬਰ (ਸ਼ਨੀਵਾਰ) ਨੂੰ ਹੋਵੇਗੀ ਵੋਟਾਂ ਦੀ ਗਿਣਤੀ'

ਇਸ ਦੌਰਾਨ ਅੱਜ ਵੱਖ-ਵੱਖ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈ ਕੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਗਈਆਂ ਹਨ। ਰਿਟਰਨਿੰਗ ਅਫ਼ਸਰ ਗੁਰਬੀਰ ਸਿੰਘ ਕੋਹਲੀ ਦੀ ਅਗਵਾਈ ’ਚ ਪੋਲਿੰਗ ਪਾਰਟੀਆਂ ਸਰਕਾਰੀ ਸੀਨੀਅਰ ਸੈਕੰਡਰੀ ਸੰਧੂ ਪੱਤੀ ਬਰਨਾਲਾ ਤੋਂ ਰਵਾਨਾ ਹੋਈਆਂ ਤੇ ਪੋਲਿੰਗ ਸਟੇਸ਼ਨਾਂ 'ਤੇ ਪੁੱਜੀਆਂ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਚੋਣ ਪ੍ਰਕਿਰਿਆ ਵਿਚ ਮਦਦ ਅਤੇ ਵੋਟਰਾਂ ਦੀ ਸਹੂਲਤ ਲਈ 1000 ਤੋਂ ਵੱਧ ਵਿਦਿਆਰਥੀ ਵਲੰਟੀਅਰਾਂ ਵਜੋਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਹੋਵੇਗੀ, ਜਿਸ ਬਾਬਤ ਐੱਸ. ਡੀ ਕਾਲਜ ਬਰਨਾਲਾ ਵਿੱਚ ਗਿਣਤੀ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਪੋਲਿੰਗ ਟੀਮਾਂ ਈਵੀਐਮ ਮਸ਼ੀਨਾਂ ਅਤੇ ਹੋਰ ਜਰੂਰੀ ਸਮਾਨ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ (ETV Bharat (ਪੱਤਰਕਾਰ, ਬਰਨਾਲਾ))

ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਵਿਧਾਨ ਸਭਾ ਜਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ 3 ਕੇਂਦਰੀ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੇ ਜਵਾਨ ਤੈਨਾਤ ਰਹਿਣਗੇ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਪੁਲਿੰਗ ਬੂਥਾਂ ਦੀ ਸੈਂਸਟੀਵਿਟੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਰਹਿਣਗੇ। ਉਹਨਾਂ ਕਿਹਾ ਕਿ ਕੁੱਲ 84 ਲੋਕੇਸ਼ਨਾਂ ਹਨ, ਜਿੱਥੇ ਵੋਟਾ ਪੈਣੀਆਂ ਹਨ। ਉਹਨਾਂ ਕਿਹਾ ਕਿ ਸਾਡੇ ਕੋਲ ਸੁਰੱਖਿਆ ਬਲ ਵਾਧੂ ਹਨ, ਜਿਸ ਕਰਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਇਜ਼ਾਜ਼ਤ ਨਹੀਂ ਹੋਵੇਗੀ।

3 ਕੇਂਦਰੀ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੇ ਜਵਾਨ ਤੈਨਾਤ (ETV Bharat (ਪੱਤਰਕਾਰ, ਬਰਨਾਲਾ))

ABOUT THE AUTHOR

...view details