ਪੰਜਾਬ

punjab

ETV Bharat / state

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ - Guru Arjan Dev Ji Parkash Purab

Sri Guru Arjun Dev Ji: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕਰੀਬ 418 ਵਰ੍ਹੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਸੰਕਲਿਤ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਿਰਾਜਮਾਨ ਕੀਤਾ ਗਿਆ ਸੀ।

Prakash Purab of Sri Guru Arjan Dev Ji was celebrated with devotion at Sachkhand Sri Harimandar Sahib
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

By ETV Bharat Punjabi Team

Published : Apr 30, 2024, 1:13 PM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ : ਸ੍ਰੀ ਗੁਰੂ ਅਰਜੁਨ ਦੇਵ ਜੀ ਪੰਜਵੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਸੰਤੋਖਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ 'ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ,ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ ਨਾਲ ਹੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ।


ਗੁਰਬਾਣੀ ਨਾਲ ਜੁੜ ਕੇ ਰਹਿਣ ਦੀ ਅਪੀਲ: ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਦੇ ਹੋਏ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਮੈਨੇਜਰ ਦਰਬਾਰ ਸਾਹਿਬ ਤੇ ਸ਼ਰਧਾਲੂਆ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜਿਏ ਉਨ੍ਹਾਂ ਕਿਹਾ ਐਸਜੀਪੀਸੀ ਵੱਲੋਂ ਠੰਡੇ ਤੇ ਮਿੱਠੇ ਜੱਲ ਦੀ ਛਬੀਲਾਂ ਵੀ ਲਗਾਈਆਂ ਜਾਣਗੀਆਂ,ਉਹਨਾਂ ਕਿਹਾ 28 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ। ਜਿਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ। ਅੱਜ ਧਾਰਮਿਕ ਦੀਵਾਨ ਸਜਾਏ ਜਾਣਗੇ 'ਤੇ ਕਵੀ ਦਰਬਾਰ ਲੱਗਣਗੇ ਤੇ ਉਸ ਤੋਂ ਬਾਅਦ ਗੁਰੂ ਘਰ ਵਿਚ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ। ਸੰਗਤਾਂ ਨੂੰ ਮਿਲਜੁਲ ਮਨਾਉਣ ਦੀ ਅਪੀਲ ਕੀਤੀ ਗੁਰੂ ਚਰਨਾਂ 'ਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ ਸਾਹਿਬ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਸ੍ਰੀ ਗੁਰੂ ਅਰਜਨ ਦੇਵ ਜੀ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ। ਇਸ ਸਮੇਂ ਗੁਰੂ ਅਮਰਦਾਸ ਜੀ ਗੁਰਤਾਗੱਦੀ 'ਤੇ ਬਿਰਾਜਮਾਨ ਸਨ, ਜੋ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਜੀ ਦੀ ਛੱਤਰ ਛਾਇਆ ਹੇਠ ਬਿਤਾਏ। ਇਸ ਦੌਰਾਨ ਗੁਰੂ ਅਰਜਨ ਦੇਵ ਜੀ ਨੇ ਇਥੇ ਆਪਣੇ ਨਾਨਾ ਜੀ ਕੋਲੋਂ ਗੁਰਮੁਖੀ ਦੀ ਵਿਦਿਆ ਲਈ ਤੇ ਗੁਰਮੁਖੀ 'ਚ ਮੁਹਾਰਤ ਹਾਸਲ ਕੀਤੀ। ਇਸ ਤੋਂ ਇਲਾਵਾ ਗੁਰੂ ਜੀ ਨੇ ਕਈ ਹੋਰਨਾਂ ਭਾਸ਼ਵਾਂ ਦੇਵਨਾਗਰੀ, ਸੰਸਕ੍ਰਿਤ ਅਤੇ ਗਣਿਤ ਦੀ ਵਿਦਿਆ ਹਾਸਲ ਕੀਤੀ। ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਾਮਾ ਬਾਬਾ ਮੋਹਨ ਸਿੰਘ ਜੀ ਨੇ ਗੁਰੂ ਜੀ ਨੂੰ ਅਧਿਆਤਮ ਤੇ ਧਿਆਨ ਲਗਾਉਣ ਦੀ ਵਿਦਿਆ ਵੀ ਸਿਖਾਈ।

ABOUT THE AUTHOR

...view details