ਅੰਮ੍ਰਿਤਸਰ:ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਜਿਥੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਉੱਥੇ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਵਿੱਚ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਦਿੱਤਾ ਸੁਨੇਹਾ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹ ਹੀ ਅਰਜ ਕੀਤੀ ਕਿ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਤੇ ਹੋਈ ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਅਤੇ ਆਪਣੇ ਜੀਵਨ ਵਿਚ ਜ਼ਬਰ ਜ਼ੁਲਮ ਦੇ ਖਿਲਾਫ਼ ਚਾਰ ਜੰਗਾਂ ਜਿੱਤਕੇ ਭਗਤੀ ਅਤੇ ਸ਼ਕਤੀ ਨੂੰ ਅਮਲੀਜਾਮਾ ਪਹਿਨਾਇਆ। ਉਹਨਾਂ ਕਿਹਾ ਕਿ ਧਰਮ ਦੇ ਇਤਿਹਾਸ ਵਿਚ ਮੀਰੀ-ਪੀਰੀ ਦਾ ਸਿਧਾਂਤ ਵਿਲੱਖਣਤਾ ਦਾ ਪ੍ਰਤੀਕ ਹੈ।
- ਸਲਾਨਾ 10 ਹਜ਼ਾਰ ਨੌਜਵਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ ਹੁਨਰ ਸਿਖਲਾਈ, ਪੰਜਾਬ ਹੁਨਰ ਵਿਕਾਸ ਮਿਸ਼ਨ ਨਾਲ ਮਾਈਕ੍ਰੋਸਾਫਟ ਦਾ ਹੋਇਆ ਸਮਝੌਤਾ
- ਡਾ.ਓਬਰਾਏ ਦੇ ਯਤਨਾਂ ਸਦਕਾ 26 ਸਾਲ ਦੇ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ - 26 year old youth died in Dubai
- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਵ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ